Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

ਜਿਲ੍ਹਾ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ : ਹਰਚਰਨ ਸਿੰਘ ਭੁੱਲਰ

ਜਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਕੀਤੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ।
ਜਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਕੀਤੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 07 Mar 2019

ਜਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ ਕਾਨੂੰਨੀ ਗਤੀਵਿਧੀਆ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਚਲਾਈ ਗਈ ਮੁਹਿੰਮ ਦੋਰਾਨ ਜਿਲ੍ਹਾ ਐਸ.ਏ.ਐਸ.ਨਗਰ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਅਸਲਾ ਤੇ ਨਗਦੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ  ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹੇ ਅੰਦਰ ਕ੍ਰੀਮੀਨਲ ਤੇ ਸ਼ੱਕੀ ਪੁਰਸ਼ਾਂ ਦੀ ਤਲਾਸ ਲਈ ਕਪਤਾਨ ( ਇੰਨਵੈਸਟੀਗੇਸਨ ) ਪੁਲਿਸ  ਵਰੂਣ ਸ਼ਰਮਾ, ਅਤੇ ਉਪ-ਕਪਤਾਨ ਪੁਲਿਸ ( ਇੰਨਵੈਸਟੀਗੇਸਨ ) ਗੁਰਦੇਵ ਸਿੰਘ ਧਾਲੀਵਾਲ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਸੀ .ਆਈ.ਏ ਸਟਾਫ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਪਾਰਟੀਆਂ ਲਗਾਈਆਂ ਗਈਆਂ ਹਨ।ਜਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ 06 ਮਾਰਚ ਨੂੰ ਏ.ਐਸ.ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਕਾ ਬੰਦੀ  ਦੌਰਾਨ ਨੇੜੇ ਦਾਰਾ ਸਟੁਡਿਓ, ਮੋਹਾਲੀ ਤੋਂ ਇੱਕ ਖੁਫੀਆ ਇਤਲਾਹ ਤੇ ਮੋਟਰ ਸਾਇਕਲ ਨੰਬਰੀ CH-01-AX-4514 ਤੇ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਪੁੱਛ- ਗਿੱਛ ਤੇ ਮੋਟਰ ਸਾਇਕਲ ਚਾਲਕ ਮੁਕੇਸ਼ ਪੁੱਤਰ  ਰਾਮਾ ਸ਼ੰਕਰ ਵਾਸੀ 733 ਸੈਕਟਰ 56 ਚੰਡੀਗੜ੍ਹ ਅਤੇ ਮੋਟਰ ਸਾਇਕਲ ਦੇ ਪਿਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਰਾਕੇਸ਼ ਕੁਮਾਰ ਪੁੱਤਰ ਰਮੇਸ਼ ਚੰਦ ਵਾਸੀ ਸਾਹੀ ਮਾਜਰਾ ਫੇਸ 1 ਮੋਹਾਲੀ ਦੱਸਿਆ। ਰਾਕੇਸ਼ ਕੁਮਾਰ ਦੀ ਤਲਾਸੀ ਕਰਨ ਤੇ ਇਸ ਪਾਸੋਂ ਇੱਕ ਰਿਵਾਲਵਰ 32 ਬੋਰ ਸਮੇਤ 4 ਰੋਂਦ 32 ਬੋਰ ਜਿੰਦਾ ਬਰਾਮਦ ਹੋਏ। ਮੋਟਰ ਸਾਈਕਲ ਚੈਕ ਕਰਨ ਤੇ ਮੋਟਰ ਸਾਈਕਲ ਦੀ ਡਿੱਗੀ ਵਿੱਚੋ 10,000/-ਰੁਪਏ ਨਗਦੀ ਬਰਾਮਦ ਹੋਏ।ਮੁਲਜ਼ਮਾਂ ਦੀ ਪੁੱਛ ਗਿੱਛ ਤੇ ਪਾਇਆ ਗਿਆ ਕਿ ਰਿਵਾਲਵਰ ਅਤੇ 9 ਰੋਂਦ ਇਨ੍ਹਾਂ ਨੇ 23 ਫਰਵਰੀ ਨੂੰ ਰਾਤ ਸਮੇ ਨਦੀ ਵਾਲਾ ਪੁੱਲ ਬਾਹਦ ਰਕਬਾ ਫੇਸ-1 ਮੋਹਾਲੀ ਜਸਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬਰਸਾਲਪੁਰ ਤਹਿਸੀਲ ਚਮਕੌਰ ਸਾਹਿਬ ਪਾਸੋ ਖੋਹ ਲਏ ਸੀ, ਜਿਸ ਸਬੰਧ ਵਿੱਚ ਥਾਣਾ ਫੇਸ-1 ਮੋਹਾਲੀ ਵਿਖੇ ਮੁੱਕਦਮਾ ਅ/ਧ 379ਬੀ,120ਬੀ ਆਈ.ਪੀ.ਸੀ ਤਹਿਤ ਦਰਜ ਹੈ ਅਤੇ ਫਿਰ ਇਸ ਅਸਲੇ ਨਾਲ ਮਿਤੀ 03 ਮਾਰਚ ਨੂੰ ਫਾਇਰਿੰਗ ਕਰਕੇ ਸਾਹੀ ਮਾਜਰਾ ਮਾਰਕੀਟ ਦੇ ਸ਼ਰਾਬ ਦੇ ਠੇਕੇ ਤੋਂ 10,000 ਨਗਦੀ ਦੀ ਲੁੱਟ ਕੀਤੀ ਸੀ। 

ਜਿਸ ਸਬੰਧੀ ਮੁੱਕਦਮਾ ਨੰਬਰ 39 ਮਿਤੀ 04.03.19 ਅ/ਧ 382 ਆਈ.ਪੀ.ਸੀ ਥਾਣਾ ਫੇਸ-1 ਮੋਹਾਲੀ  ਵਿਖੇ ਨਾ ਮਲੂਮ ਵਿਅਕਤੀਆ ਦੇ ਵਿਰੁੱਧ ਦਰਜ ਹੋਇਆ ਸੀ। ਇਨ੍ਹਾਂ ਵਾਰਦਾਤਾਂ ਨੂੰ 3 ਦੋਸ਼ੀਆਂ ਨੇ ਅੰਜਾਮ ਦਿੱਤਾ ਸੀ ਅਤੇ ਤੀਜੇ ਦੋਸ਼ੀ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਦੋਸ਼ੀਆਨ ਮੁਕੇਸ,ਰਾਕੇਸ ਕੁਮਾਰ ਉਕਤਾਨ ਪਾਸੋ ਸ਼ਰਾਬ ਦੇ ਠੇਕੇ ਦੀ ਲੁੱਟ ਵਿੱਚ ਵਰਤਿਆ ਮੋਟਰ ਸਾਈਕਲ, ਖੋਹ ਕੀਤਾ ਹੋਇਆ ਇੱਕ ਰਿਵਾਲਵਰ 32 ਬੋਰ ਸਮੇਤ 4 ਰੋਂਦ, 10000/-ਰੁਪਏ ਦੀ ਲੁੱਟ ਕੀਤੀ ਗਈ ਨਗਦੀ ਬਰਾਮਦ ਹੋਈ ਹੈ। ਪੁੱਛਗਿਛ ਦੋਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਰਾਕੇਸ ਕੁਮਾਰ ਅਤੇ ਮੁਕੇਸ ਕੁਮਾਰ ਆਪਸ ਵਿੱਚ ਜੀਜਾ ਸਾਲਾ ਹਨ। ਰਾਕੇਸ ਕੁਮਾਰ ਦੇ ਖਿਲਾਫ ਸਾਲ 2007 ਵਿੱਚ ਥਾਣਾ ਸੈਕਟਰ 39 ਚੰਡੀਗੜ੍ਹ ਵਿੱਚ ਕਤਲ ਦਾ ਮੁੱਕਦਮਾ ਦਰਜ ਹੈ, ਜਿਸ ਵਿੱਚ ਇਹ ਸਜਾ ਜਾਬਤਾ ਹੈ ਤੇ ਹੁਣ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋ ਜਮਾਨਤ ਤੇ ਬਾਹਰ ਹੈ, ਜਿਸਦੀ ਸਜਾ ਦੀ ਅਪੀਲ ਪੈਡਿੰਗ ਹੈ। ਇਸ ਤੋ ਇਲਾਵਾ ਇਸ ਦੇ ਖਿਲਾਫ ਥਾਣਾ ਫੇਸ-1 ਮੋਹਾਲੀ ਵਿੱਚ ਐਨ.ਡੀ.ਪੀ.ਐਸ ਐਕਟ ਦਾ ਵੀ ਮੁੱਕਦਮਾ ਦਰਜ ਹੈ। ਮੁਕੇਸ ਕੁਮਾਰ ਦੇ ਖਿਲਾਫ ਤਫਤੀਸ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਖਿਲਾਫ 6 ਮੁੱਕਦਮੇ ਚੋਰੀ ਅਤੇ ਪਾੜ ਚੋਰੀਆ ਦੇ ਚੰਡੀਗੜ੍ਹ ਵਿੱਚ ਵੱਖ-2 ਥਾਣਿਆ ਵਿੱਚ ਦਰਜ ਹਨ ਜਿਸ ਵਿੱਚ ਇਹ 2 ਚੋਰੀ ਦੇ ਮੁੱਕਦਮਿਆ ਵਿੱਚ ਇਸ ਨੂੰ ਭਗੋੜਾ ਵੀ ਕਰਾਰ ਦਿੱਤਾ ਹੋਇਆ ਹੈ। ਉਕਤਾਨ ਗ੍ਰਿਫਤਾਰ ਕੀਤੇ ਮੁਲਾਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 05 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿਛ ਜਾਰੀ ਹੈ ਅਤੇ ਮੁਲਜ਼ਮਾਂ ਪਾਸੋ ਚੋਰੀਆਂ ਅਤੇ ਲੁੱਟਾਂ ਖੋਹਾਂ ਦੇ ਹੋਰ ਮਾਮਲੇ ਵੀ ਟਰੇਸ ਹੋਣ ਦੀ ਸੰਭਾਵਨਾ ਹੈ। 

 

Tags: Crime News Punjab , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD