Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਚੋਣਾਂ-2019-ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਜਾਗਰੂਕ ਵੋਟਰਾਂ ਦਾ ਸਹਿਯੋਗ ਜ਼ਰੂਰੀ-ਮੁੱਖ ਚੋਣ ਅਫ਼ਸਰ

ਸੂਬੇ ਭਰ ਵਿੱਚ 6 ਹਜ਼ਾਰ ਤੋਂ ਵਧੇਰੇ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ-ਕਾਸਟਿੰਗ

Web Admin

Web Admin

5 Dariya News

ਲੁਧਿਆਣਾ , 07 Mar 2019

Last updated on: Mar 07, 2019, 00:00 IST

ਪੰਜਾਬ ਦੇ ਮੁੱਖ ਚੋਣ ਅਫ਼ਸਰ ਐੱਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ-ਵੱਖ ਵੋਟਰ ਧਿਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ-2019 ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਨ ਲਈ ਜਾਗਰੂਕ ਵੋਟਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਅੱਜ ਸਥਾਨਕ ਬਚਤ ਭਵਨ ਵਿਖੇ ਸਨਅਤਕਾਰਾਂ, ਪ੍ਰਵਾਸੀ ਭਾਰਤੀਆਂ, ਤੀਜਾ ਲਿੰਗ ਵਰਗ, ਮਜ਼ਦੂਰ ਅਤੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਲਈ ਆਯੋਜਿਤ ਕੀਤੀ ਗਈ ਵਰਕਸ਼ਾਪ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਸ੍ਰੀ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਹਰ ਵਾਰ ਦੀ ਤਰ੍ਹਾਂ ਇਨ੍ਹਾਂ ਚੋਣਾਂ ਨੂੰ ਵੀ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾਣਨ ਲਈ ਦ੍ਰਿੜ ਸੰਕਲਪ ਹੈ ਪਰ ਇਹ ਜਾਗਰੂਕ ਵੋਟਰਾਂ ਦੇ ਸਹਿਯੋਗ ਤੋਂ ਬਿਨ੍ਹਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਸੂਬੇ ਦੇ 2 ਕਰੋੜ 3 ਲੱਖ ਤੋਂ ਵਧੇਰੇ ਵੋਟਰ ਭਾਗ ਲੈਣਗੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੇਬਰ, ਐੱਨ. ਆਰ. ਆਈ., ਤੀਜਾ ਲਿੰਗ, ਅਪਾਹਜ਼ ਵਰਗ ਆਦਿ ਸ਼ਾਮਿਲ ਹਨ। ਆਮ ਦੇਖਣ ਵਿੱਚ ਆਉਂਦਾ ਹੈ ਕਿ ਇਹ ਵੋਟਰ ਜਾਂ ਤਾਂ ਵੋਟ ਪਾ ਨਹੀਂ ਸਕਦੇ ਜਾਂ ਫਿਰ ਇਹ ਵੋਟ ਪਾਉਣਾ ਜ਼ਰੂਰੀ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਹਰੇਕ ਚੋਣ ਵਿੱਚ ਇੱਕ-ਇੱਕ ਵੋਟ ਮਹੱਤਵਪੂਰਨ ਹੁੰਦੀ ਹੈ, ਜਿਸ ਕਰਕੇ ਸਾਨੂੰ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੀ ਧਾਰਨਾ ਹੁੰਦੀ ਹੈ ਕਿ ਬਿਜਲਈ ਵੋਟਿੰਗ ਮਸ਼ੀਨ ਨਾਲ ਛੇੜਛਾਣ ਹੋ ਸਕਦੀ ਹੈ ਪਰ ਇਹ ਸੱਚਾਈ ਨਹੀਂ। ਉਨ੍ਹਾਂ ਕਿਹਾ ਕਿ ਇਸ ਮਸ਼ੀਨ ਵਿੱਚ ਅਜਿਹਾ ਕੋਈ ਵੀ ਉਪਕਰਨ ਨਹੀਂ ਲੱਗਾ ਹੋਇਆ, ਜੋ ਕਿ ਹੈਕ ਆਦਿ ਕੀਤਾ ਜਾ ਸਕੇ। 

ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਇਸ ਵਾਰ ਨਵੇਂ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ, ਇਸੇ ਕਰਕੇ ਹੀ ਇਸ ਵਾਰ 2.5 ਲੱਖ ਤੋਂ ਵਧੇਰੇ ਨੌਜਵਾਨਾਂ ਨੇ ਆਪਣੀ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਈ ਹੈ। ਉਨ੍ਹਾਂ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਫੈਕਟਰੀਆਂ ਬੰਦ ਰੱਖਣ ਅਤੇ ਮਜ਼ਦੂਰਾਂ/ਵਰਕਰਾਂ ਆਦਿ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ। ਵੋਟਿੰਗ ਵਾਲੇ ਦਿਨ ਵੋਟ ਲਈ ਛੁੱਟੀ ਨਾ ਦੇਣਾ ਵੀ ਅਪਰਾਧ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ, 2019 ਨੂੰ ਹੋ ਚੁੱਕੀ ਹੈ ਅਤੇ ਰਹਿੰਦੇ ਵੋਟਰ ਸ਼ਨਾਖਤੀ ਕਾਰਡ ਜਲਦ ਹੀ ਵੋਟਰਾਂ ਨੂੰ ਵੰਡ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟ ਪ੍ਰਤੀਸ਼ਤ ਵਧਾਉਣ ਲਈ ਇਸ ਵਾਰ ਨਵੇਂ, ਦਿਵਿਆਂਗ, ਔਰਤ, ਪ੍ਰਵਾਸੀ ਪੰਜਾਬੀ ਅਤੇ ਆਸਾਨੀ ਨਾਲ ਪ੍ਰਭਾਵਿਤ ਕੀਤੇ ਜਾ ਸਕਣ ਵਾਲੇ ਵੋਟਰਾਂ ਨੂੰ ਜਾਗਰੂਕ ਕਰਨ 'ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੂਬੇ ਭਰ ਦੇ 23213 ਪੋਲਿੰਗ ਬੂਥਾਂ ਵਿੱਚੋਂ ਇਸ ਵਾਰ 6000 ਤੋਂ ਵਧੇਰੇ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਕਰਵਾਈ ਜਾਵੇਗੀ, ਇਨ੍ਹਾਂ ਪੋਲਿੰਗ ਬੂਥਾਂ ਦੀ ਚੋਣ ਸੰਵੇਦਨਸ਼ੀਲਤਾ ਅਤੇ ਪਿਛਲੇ ਰਿਕਾਰਡ ਨੂੰ ਮੱਦੇਨਜ਼ਰ ਰੱਖ ਕੇ ਕੀਤੀ ਜਾਵੇਗੀ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਸਹੀ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀ ਅਤੇ ਅਮਨ ਪੂਰਵਕ ਨੇਪਰੇ ਚਾੜੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਲੁਧਿਆਣਾ (ਦਿਹਾਤੀ) ਦੇ ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਵਰਿੰਦਰ ਸਿੰਘ ਬਰਾੜ, ਸ੍ਰੀ ਇਕਬਾਲ ਸਿੰਘ ਸੰਧੂ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ (ਦੋਵੇਂ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਚੋਣ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: ECI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD