Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਲਈ ਵਿਧਾਇਕ ਲਾਡੀ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Web Admin

Web Admin

5 Dariya News

ਬਟਾਲਾ , 07 Mar 2019

Last updated on: Mar 07, 2019, 00:00 IST

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ  ਬਲਵਿੰਦਰ ਸਿੰਘ ਲਾਡੀ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਧਾਰਮਿਕ ਅਤੇ ਇਤਿਹਾਸਕ ਨਗਰ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਲਈ ਕਾਰਵਾਈ ਆਰੰਭ ਕੀਤੀ ਜਾਵੇ।ਬੀਤੇ ਕੱਲ ਸ੍ਰੀ ਅੱਚਲ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਵਿੱਚ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਧਾਰਮਿਕ ਅਤੇ ਇਤਿਹਾਸਕ ਪੱਖ ਤੋਂ ਆਪਣੀ ਨਿਵੇਕਲੀ ਥਾਂ ਰੱਖਦਾ ਹੈ। ਸ੍ਰੀ ਹਰਗੋਬਿੰਦਪੁਰ ਜਿਸਨੂੰ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵਸਾਇਆ ਸੀ ਅਤੇ ਇਸ ਸ਼ਹਿਰ ਦਾ ਨਾਮ ਉਨਾਂ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਨਾਮ ਉੱਪਰ ਰੱਖਿਆ ਸੀ। ਉਨਾਂ ਕਿਹਾ ਕਿ ਇਸ ਸਮੇਂ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਾ ਹੈ ਅਤੇ ਇਹ ਬਲਾਕ ਅਤੇ ਸਬ-ਤਹਿਸੀਲ ਦਾ ਰੁਤਬਾ ਵੀ ਰੱਖਦਾ ਹੈ। ਹਲਕਾ ਸ੍ਰੀ ਹਰਗੋਬਿੰਦਪੁਰ ਜਿਥੇ ਖੁਦ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਹੈ ਉਥੇ ਇਸ ਹਲਕੇ ਵਿੱਚ ਹੋਰ ਵੀ ਪਾਵਨ ਅਸਥਾਨ ਸੁਸ਼ੋਬਤ ਹਨ। ਇਸ ਹਲਕੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿੱਧ ਗੋਸ਼ਿਟ ਅਸਥਾਨ ਸ੍ਰੀ ਅੱਚਲ ਸਾਹਿਬ, ਭਾਗਵਾਨ ਸ਼ਿਵ ਅਤੇ ਕਾਰਤਿਕ ਜੀ ਦਾ ਅਸਥਾਨ ਸ੍ਰੀ ਅਚਲੇਸ਼ਵਰ ਧਾਮ, ਸ਼੍ਰੋਮਣੀ ਭਗਤ ਭਗਤ ਨਾਮਦੇਵ ਜੀ ਦੇ ਚਰਨਛੋਹ ਪ੍ਰਾਪਤ ਨਗਰ ਘੁਮਾਣ ਅਤੇ ਭੱਟੀਵਾਲ, ਰਾਧਾ ਸੁਆਮੀ ਡੇਰੇ ਦੇ ਬਾਨੀ ਬਾਬਾ ਜੈਮਲ ਸਿੰਘ ਜੀ ਦਾ ਜਨਮ ਸਥਾਨ ਘੁਮਾਣ ਵੀ ਸਥਿਤ ਹਨ। ਧਾਰਮਿਕ ਪੱਖ ਤੋਂ ਹਲਕਾ ਸ੍ਰੀ ਹਰਗੋਬਿੰਦਪੁਰ ਆਪਣੀ ਬਹੁਤ ਹੀ ਅਹਿਮ ਥਾਂ ਰੱਖਦਾ ਹੈ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਉਨਾਂ ਵਲੋਂ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਨੂੰ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਸੀ। ਇਸ ਤੋਂ ਇਲਾਵਾ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਵਲੋਂ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਹੈ। ਵਿਧਾਇਕ ਲਾਡੀ ਨੇ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਕਿਹਾ ਹੈ ਕਿ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ਸਾਹਿਬ ਲਗਾਉਣ ਸਬੰਧੀ ਜੋ ਕਾਰਵਾਈ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਕੀਤੀ ਜਾਣੀ ਹੈ ਉਸ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਸ਼ਬਦ ਲਗਾ ਕੇ ਇਸ ਪਵਿੱਤਰ ਨਗਰ ਦੀ ਸ਼ੋਭਾ ਨੂੰ ਵਧਾਇਆ ਜਾ ਸਕੇ। 

 

Tags: Balwinder Singh Laddi , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD