ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਹਲਕੇ ਅੰਦਰ ਸੜਕਾਂ ਨੂੰ ਚੋੜਾ ਕਰਨ ਦੇ ਨਾਲ-ਨਾਲ ਸੜਕਾਂ ਨੂੰ ਨਵੀਨੀਕਰਨ ਦੰ ਕੰਮ ਜੋਰਾ 'ਤੇ ਚੱਲ ਰਹੇ ਹਨ ਅਤੇ ਹਲਕੇ ਅੰਦਰ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਗਏ ਹਨ। ਅੱਜ ਸ. ਗੁਰਮੀਤ ਸਿੰਘ ਪਾਹੜਾ ਚੇਅਰਮੈਨ ਲੈਬਰਸੈਲ ਪੰਜਾਬ ਵਲੋਂ ਵਾਹਿਗੂਰ ਨਗਰ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਨਿਕਾਸੀ ਲਈ ਗਲੀਆਂ ਤੇ ਨਾਲੀਆਂ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਗਏ । ਜਿਸ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਪਾਹੜਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਸਰਕਾਰ ਵਲੋ ਮਹਿਜ ਇਕ-ਡੇਢ ਸਾਲ ਦੇ ਅੰਦਰ ਹਲਕੇ ਗੁਰਦਾਸਪੁਰ ਅੰਦਰ ਵੱਡ ਅਕਾਰੀ ਵਿਕਾਸ ਪ੍ਰੋਜੈਕਟ ਦਿੱਤੇ ਗਏ ਹਨ, ਜੋ ਆਪਣੇ ਆਪ ਵਿਚ ਮਿਸਾਲ ਹਨ। ਗੁਰਦਾਸਪੁਰ ਅੰਦਰ ਮੈਡੀਕਲ ਕਾਲਜ, ਸੈਨਿਕ ਸਕੂਲ, ਨਵੋਦਿਆ ਸਕੂਲ ਬਣਾਏ ਜਾਣਗੇ, ਜਿਸ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ। ਇਸ ਮੌਕੇ ਸਰਵ ਸ੍ਰੀ ਐਡਵੋਕੈਟ ਬਲਜੀਤ ਸਿੰਘ ਪਾਹੜਾ, ਸਰਬਜੀਤ ਸਿੰਘ ਸਰਪੰਚ, ਨਿਰਮਲ ਸਿੰਘ ਐਸ.ਡੀ.ਓ, ਸੁੱਚਾ ਸਿੰਘ ਰਾਮ ਨਗਰ, ਲਖਵਿੰਦਰ ਸਿੰਘ ਸਿੱਧਵਾਂ, ਬਲਜਿੰਦਰ ਸਿੰਘ, ਮਹਿੰਦਰਪਾਲ ਸਿੰਘ, ਰੁਲਦਾ ਸਿੰਘ, ਸੁਖਜਿੰਦਰ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ ਹਾਜਰ ਸਨ।