Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਔਰਤਾਂ ਨੂੰ ਸਵੈ-ਨਿਰਭਰ ਹੋਣ ਦਾ ਸੱਦਾ

ਹਿੰਦੂ ਕੰਨਿਆ ਕਾਲਜ ਵਿਖੇ ਹੋਇਆ ਜ਼ਿਲਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਗਮ

Web Admin

Web Admin

5 Dariya News

ਕਪੂਰਥਲਾ , 08 Mar 2019

Last updated on: Mar 08, 2019, 00:00 IST

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 251 ਔਰਤਾਂ ਨੂੰ ਵਿਸ਼ੇਸ਼ ਕਿੱਟਾਂ ਦੀ ਵੰਡ ਕੀਤੀ ਗਈ। ਇਸ ਤੋਂ ਇਲਾਵਾ ਸਰਬੋਤਮ ਆਂਗਨਵਾੜੀ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸੇ ਤਰਾਂ ਔਰਤ ਦੇ ਦਰਦ ਨੂੰ ਬਿਆਨ ਕਰਦੇ 'ਸਾਂਝ ਕਲਾ ਮੰਚ' ਵੱਲੋਂ ਤਿਆਰ ਕੀਤੇ ਗਏ ਨਾਟਕ 'ਕੁੱਖੋਂ ਵਿਹੂਣੀ ਧਰਤ' ਦਾ ਸਫ਼ਲ ਮੰਚਨ ਕੀਤਾ ਗਿਆ ਅਤੇ ਧੀਆਂ ਦੀ ਲੋਹੜੀ ਬਾਲੀ ਗਈ। ਇਸ ਮੌਕੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਕਿਹਾ ਕਿ ਕੁੜੀਆਂ ਨੂੰ ਹਰੇਕ ਪੱਧਰ 'ਤੇ ਮੁੰਡਿਆਂ ਦੇ ਬਰਾਬਰ ਸਨਮਾਨ, ਅੱਗੇ ਵਧਣ ਦੇ ਮੌਕੇ ਅਤੇ ਹੱਕ ਮਿਲਣੇ ਚਾਹੀਦੇ ਹਨ। ਉਨਾਂ ਔਰਤਾਂ ਨੂੰ ਸਵੈ-ਨਿਰਭਰ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਕਿਸੇ ਅੱਗੇ ਹੱਥ ਅੱਡਣ ਦੀ ਥਾਂ ਆਪਣੇ ਪੈਰਾਂ 'ਤੇ ਖੜੀਆਂ ਹੋਣ। ਉਨਾਂ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਬਹੁਤ ਸਾਰੀਆਂ ਸਬਸਿਡੀ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨਾਂ ਦਾ ਲਾਭ ਲੈ ਕੇ ਔਰਤਾਂ ਆਪਣੇ ਕੰਮ-ਧੰਦੇ ਸ਼ੁਰੂ ਕਰ ਸਕਦੀਆਂ ਹਨ। ਉਨਾਂ ਆਂਗਨਵਾੜੀ ਵਰਕਰਾਂ ਨੂੰ ਕਿਹਾ  ਕਿ ਉਹ ਆਪਣੇ ਕਿੱਤੇ ਸ਼ੁਰੂ ਕਰਨ ਦੀਆਂ ਚਾਹਵਾਨ ਔਰਤਾਂ ਦੀ ਸ਼ਨਾਖਤ ਕਰਕੇ ਉਨਾਂ ਦੀਆਂ ਸੂਚੀਆਂ ਜ਼ਿਲਾ ਪ੍ਰਸ਼ਾਸਨ ਨੂੰ ਦੇਣ। 

ਉਨਾਂ ਕਿਹਾ ਕਿ ਕਪੂਰਥਲਾ ਜ਼ਿਲੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਥੇ ਲਿੰਗ ਅਨੁਪਾਤ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਗਿਣਤੀ ਬਰਾਬਰੀ 'ਤੇ ਆ ਜਾਵੇ।ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਕਾਰਜਾਂ 'ਤੇ ਚਾਨਣਾ ਪਾਇਆ। ਉਨਾਂ ਔਰਤਾਂ ਨੂੰ ਸਮਾਜ ਵਿਚ ਫੈਲੀ ਭਰੂਣ ਹੱਤਿਆ ਅਤੇ ਦਾਜ ਦੀ ਬੁਰਾਈ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਜੁਵੇਨਾਈਲ ਜਸਟਿਸ ਬੋਰਡ ਦੇ ਜੱਜ ਮੈਡਮ ਹਰਪ੍ਰੀਤ ਕੌਰ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਬਲਬੀਰ ਰਾਣੀ ਸੋਢੀ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਮੀਤ ਕੌਰ ਦੁੱਗਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਸੀੇ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਸੁਸ਼ੀਲ ਲਤਾ, ਸ੍ਰੀਮਤੀ ਨਤਾਸ਼ਾ ਸਾਗਰ ਤੇ ਬਲਵਿੰਦਰ ਜੀਤ ਸਿੰਘ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀਮਤੀ ਸੁਨੀਤਾ ਸਿੰਘ, ਸ੍ਰੀ ਕਰਨ ਜਗੋਤਾ, ਸ੍ਰੀ ਸ਼ਮੀ ਅਲਫਾਜ਼,ਗਗਨਦੀਪ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ, ਆਂਗਣਵਾੜੀ ਵਰਕਰ ਅਤੇ ਹੋਰ ਹਾਜ਼ਰ ਸਨ। 

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD