Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਵੀਨਤਾ ਆਧਾਰਿਤ ਵਿਕਾਸ ਚੰਡੀਗੜ੍ਹ ਖੇਤਰ ਦੇ ਵਿਕਾਸ ਵਿੱਚ ਕਰੇਗਾ ਵਾਧਾ : ਵੀ.ਪੀ ਸਿੰਘ ਬਦਨੌਰ

Web Admin

Web Admin

5 Dariya News

ਚੰਡੀਗੜ੍ਹ , 08 Mar 2019

Last updated on: Mar 08, 2019, 00:00 IST

ਅੱਜ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨੇ ਅਜਿਹਾ ਸੰਸਥਾਗਤ ਮੰਚ ਬਣਾਉਣ 'ਤੇ ਜ਼ੋਰ ਦਿੱਤਾ  ਜਿੱਥੇ ਅਕੈਡਮੀਆ, ਖੋਜ ਤੇ ਵਿਕਾਸ ਸੰਸਥਾਵਾਂ, ਉਦਯੋਗ, ਨਿਵੇਸ਼ਕ ਤੇ ਇਨੋਵੇਟਰ ਸਾਂਝੇ ਤੌਰ 'ਤੇ ਆਪਣੇ ਅਤੇ ਸਮਾਜ ਲਈ ਨਿਰੰਤਰਤਾ ਨਾਲ ਸਾਕਾਰਾਤਮਕ ਕਾਰਜ ਕਰ ਸਕਣ।ਸ੍ਰੀ ਬਦਨੌਰ ਅੱਜ ਆਈ.ਐਸ.ਬੀ. ਮੋਹਾਲੀ ਵਿਖੇ ਨਵੀਨਤਾ 'ਤੇ ਆਧਾਰਿਤ ਚੰਡੀਗੜ੍ਹ ਦੇ ਵਿਕਾਸ ਨਾਲ ਸਬੰਧਤ ਹੋਈ ਇੱਕ ਵਰਕਸ਼ਾਪ ਮੌਕੇ ਬੋਲ ਰਹੇ ਸਨ। ਰਾਜਪਾਲ ਨੇ ਕਿਹਾ ਕਿ ਅਜਿਹਾ ਸੰਸਥਾਗਤ ਮੰਚ  ਲੋੜੀਂਦਾ ਹੈ ਜੋ ਕਿ ਸੰਸਥਾਵਾਂ ਦੇ ਉਦਯੋਗਾਂ ਨਾਲ ਸਾਂਝੇ ਉੱਦਮ ਚਲਾਉਣ ਲਤੇ ਪ੍ਰਫੁੱਲਿਤ ਕਰਨ , ਨਵੇਂ ਇਨੋਵੇਟਰਜ਼ ਤੇ ਉੱਦਮੀਆਂ ਨੂੰ ਮੰਚ ਪ੍ਰਦਾਨ ਕਰਨ ਲਈ ਮਦਦਗਾਰ ਸਾਬਤ ਹੋÎਣ। ਇਸ ਨਾਲ ਖੇਤਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।ਸ੍ਰੀ ਬਦਨੌਰ ਨੇ ਕਿਹਾ ਕਿ ਨਵੀਨੀਕਰਨ ਆਧਾਰਿਤ ਵਿਕਾਸ ਦੀ ਲਹਿਰ ਜੋ ਪੂਰੀ ਦੁਨੀਆਂ ਵਿੱਚ ਪਸਰੀ ਹੋਈ , ਨਾਲ ਚੰਡੀਗੜ੍ਹ ਖੇਤਰ ਦੇ ਵਿਕਾਸ ਨੂੰ ਭਰਪੂਰ ਹੁਲਾਰਾ ਕਰੇਗਾ। ਇਨ੍ਹਾਂ ਨਵੀਆਂ ਖੋਜਾਂ ਤੇ ਉਪਰਾਲਿਆਂ ਨਾਲ ਪੁਰਾਣੇ ਢਾਂਚੇ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ  ਸ੍ਰੀ ਨਰਿੰਦਰ ਮੋਦੀ ਖ਼ੁਦ ਭਾਰਤ  ਨੂੰ 10 ਟ੍ਰਿਲੀਅਨ ਦਾ ਅਰਥਚਾਰਾ ਬਣਾਉਣ ਲਈ ਅਣਗਿਣਤ ਉਪਰਾਲੇ  ਕਰ ਰਹੇ ਹਨ। ਰਾਜਪਾਲ ਨੇ ਅੱਗੇ ਕਿਹਾ ਕਿ ਹੁਣ ਜਦੋਂ ਭਾਰਤ ਦੁਨੀਆਂ ਦੇ ਤੀਜੇ ਵੱਡੇ ਸਟਾਰਟਅੱਪ ਈਕੋ ਸਿਸਟਮ ਵਜੋਂ ਉੱਭਰ ਰਿਹਾ ਹੈ , ਚੰਡੀਗੜ੍ਹ ਖੇਤਰ ਕੋਲ ਅਜਿਹਾ ਬਹੁਤ ਕੁਝ ਹੈ ਜੋ ਐਸਾ ਢੁਕਵਾਂ ਈਕੋ ਸਿਸਟਮ ਸਿਰਜਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਚੰਡੀਗੜ੍ਹ ਖੇਤਰ ਨੂੰ ਪ੍ਰਮੁੱਖ ਅਦਾਰਿਆਂ , ਯੋਜਨਾਬੱਧ ਤਰੀਕੇ ਨਾਲ ਉਸਾਰਿਆ ਸ਼ਹਿਰ, ਚੰਗੇ ਪੱਧਰ ਦੀ ਜਿੰਦਗੀ ਪ੍ਰਦਾਨ ਕਰਨ ਵਾਲਾ ਸ਼ਹਿਰ ਕਹਿ ਕੇ ਇਸ ਦੀਆਂ ਵਿਸ਼ੇਸ਼ਤਾਵਾਂ ਗਿਣਾਉਂਦਿਆਂ ਉਨ੍ਹਾਂ ਕਿਹਾ ਇਹ ਖੇਤਰ  ਤਕਨੀਕੀ ਆਧਾਰ 'ਤੇ ਵਿਕਾਸ ਕਰਨ ਦੀ ਅਥਾਹ ਸਮਰੱਥਾ ਰੱਖਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਬਹੁਤ ਜਲਦ ਖ਼ੁਰਾਕ, ਖੇਤੀਬਾੜੀ ਤੇ ਲਾਈਫ ਸਾਇੰਸਿਸ 'ਤੇ ਕੇਂਦਰਤ ਕਈ ਸਟਾਰਟਅੱਪਸ ਤੇ ਉੱਦਮਾਂ ਨੂੰ ਪ੍ਰਫੁੱਲਿਤ ਕਰਨ ਅਹਿਕ ਕਦਮ ਚੁੱਕੇਗਾ। ਪ੍ਰੋ. ਬੀ.ਐਨ ਗੋਸਵਾਮੀ ਨੇ ਆਪਣੇ ਭਾਸ਼ਣ ਵਿੱਚ ਚੰਡੀਗੜ੍ਹ ਦੀ ਉਤਪਤੀ ਤੇ ਵਿਕਾਸ ਵਾਲੇ ਇਸ ਵਿਲੱਖਣ ਸੁਝਾਅ ਦੇ ਇਤਿਹਾਸਕ ਪੱਖ ਅਤੇ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਚੰਡੀਗੜ੍ਹ ਖੇਤਰ ਦੀ ਨਵੀਨਤਾ ਅਧਾਰਿਤ ਵਿਕਾਸ ਸਬੰਧੀ ਵੱਖ-ਵੱਖ ਪੱਖਾਂ ਤੇ ਚੁਣੌਤੀਆਂ ਨਾਲ ਸਬੰਧਤ ਇੱਕ ਪੈਨਲ ਡਿਸਕਸ਼ਨ ਵੀ ਕੀਤੀ ਗਈ ਜਿਸ ਵਿੱਚ ਸੀ.ਐਸ.ਆਈ.ਆਰ ਦੇ ਸਾਬਕਾ ਡਾਇਰੈਕਟਰ ਜਨਰਲ ਡਾ. ਗਿਰੀਸ਼ ਸਾਹਨੀ, ਕੌਮੀ ਐਗਰੀ-ਫੂਡ ਬਾਇਓਤਕਨਾਲੋਜੀ ਇੰਸਟੀਚਿਊਟ ਮੋਹਾਲੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਟੀ.ਆਰ ਸ਼ਰਮਾ, ਆਈ.ਆਈ.ਟੀ ਰੋਪੜ ਦੇ ਡਾਇਰੈਕਟਰ ਪ੍ਰੋ. ਐਸ.ਕੇ ਦਾਸ, ਇੰਡੱਸ ਇੰਟਰਪ੍ਰੀਨਿਓਰ ਚੰਡੀਗੜ੍ਹ ਦੇ ਉਪ ਪ੍ਰਧਾਨ ਸ੍ਰੀ ਮੁਨੀਸ਼ ਜੌਹਰ, ਚਿਤਕਾਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀਮਤੀ ਮਧੂ ਚਿਤਕਾਰਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ ਨੇ ਭਾਗ ਲਿਆ। ਇਸ ਪੈਨਲ ਡਿਸਕਸ਼ਨ ਦੀ ਪ੍ਰਧਾਨਗੀ ਸ੍ਰੀ ਜਯੋਤੀ ਕਮਲ ਨੇ ਕੀਤੀ।ਇਸ  ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਫਸਰ ਸ੍ਰੀ ਅਮਿਤਾਬ ਕਾਂਤ, ਸਲਾਹਕਾਰ ਸ੍ਰੀ ਮਨੋਜ ਪਰੀਦਾ, ਆਈ.ਆਈ.ਐਸ.ਈ.ਆਰ., ਐਨ.ਏ.ਬੀ.ਆਈ. , ਸੀ.ਐਸ.ਆਈ.ਓ, ਆਈ.ਐਨ.ਐਸ.ਟੀ ਆਦਿ ਵਰਗੀਆਂ ਪ੍ਰਮੁੱਖ ਸੰਸਥਾਵਾਂ ਦੇ ਮੁੱਖੀ ਅਤੇ ਉਦਯੋਗ ਤੇ ਮੀਡੀਆ ਖੇਤਰ ਦੇ ਨੁਮਾਇੰਦੇ ਵੀ ਸ਼ਾਮਲ ਸਨ। 

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD