Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋਵੇ ਭਾਵੇਂ ਨਾ ਹੋਵੇ ਅਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਹੀ ਚੋਣ ਲੜੂੰਗਾ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਫਲਾਪ ਹੋ ਚੁੱਕੀ: ਬ੍ਰਹਮਪੁਰਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Mar 2019

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਉਪ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਰਕਿੰਗ ਕਮੇਟੀ ਦੇ ਸਾਬਕਾ ਮੈਂਬਰ ਗੁਰਸੇਵ ਸਿੰਘ ਹਰਪਾਲਪੁਰ ਅੱਜ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ 'ਚ ਰਸਮੀ ਤੌਰ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ। ਸ੍ਰ. ਬ੍ਰਹਮਪੁਰਾ ਨੇ ਗੁਰਸੇਵ ਸਿੰਘ ਹਲਾਲਪੁਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਨਿੱਘਾ ਸੁਆਗਤ ਕੀਤਾ। ਇਸ ਮੌਕੇ ਸ੍ਰ. ਬ੍ਰਹਮਪੁਰਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਂਗਰਸ ਅਤੇ ਬਾਦਲਕਿਆਂ ਤੋਂ ਸਤਾਏ ਹੋਏ ਸਾਰੇ ਹੀ ਹਮਖਿਆਲ ਲੋਕ ਜੋ ਪੰਜਾਬ ਵਿੱਚ ਇੱਕ ਨਵਾਂ ਬਦਲਾਅ ਚਾਹੁੰਦੇ ਹਨ ਉਨ੍ਹਾਂ ਸਾਰਿਆ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਜਨਤਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ ਨੂੰ ਸਪੋਰਟ ਅਤੇ ਵੋਟ ਦੇਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਸ੍ਰ. ਬ੍ਰਹਮਪੁਰਾ ਨੇ ਇਸ ਗੱਲ ਦੀ ਵੀ ਸਾਫ਼ ਸ਼ਬਦਾਂ ਵਿਚ ਪੁਸ਼ਟੀ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਆਮ ਆਦਮੀ ਪਾਰਟੀ ਦਾ ਗੱਠਜੋੜ ਹੋਵੇ ਭਾਵੇਂ ਨਾ ਹੋਵੇ ਪਰ ਸਾਡਾ ਐਲਾਨਿਆ ਉਮੀਦਵਾਰ ਬੀਰ ਦਵਿੰਦਰ ਸਿੰਘ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜੇਗਾ।

ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹਨਾਂ ਦੋਹਾਂ ਦੀ ਲੀਡਰਸ਼ਿਪ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਜਿਸ ਦੀ ਭਰਪਾਈ ਹੁਣ ਕਿਸੇ ਵੀ ਕੀਮਤ ਤੇ ਪੂਰੀ ਨਹੀਂ ਕੀਤੀ ਜਾ ਸਕਦੀ ਅਤੇ ਹੁਣ ਜੋ 1920 ਦੇ ਸਿਧਾਂਤਾਂ ਅਨੁਸਾਰ ਪਾਰਟੀ ਚੱਲ ਰਹੀ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹੈ। ਉਨ੍ਹਾਂ ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਲਈ ਗਠਨ ਕੀਤੀ ਵਿਸ਼ੇਸ਼ ਜਾਂਚ ਟੀਮ ਦਾ ਬਾਦਲਾਂ ਵਲੋਂ ਸਹਿਯੋਗ ਨਾ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਬਾਦਲਾਂ ਨੂੰ ਜੇਲ੍ਹ ਜਾਣ ਤੋਂ ਡਰ ਲੱਗ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਦਲ ਪਰਿਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੇ ਦੋਸ਼ ਵਿੱਚ ਜਲਦ ਤੋਂ ਜਲਦ ਹਿਰਾਸਤ ਵਿਚ ਲਿਆ ਜਾਵੇ ਜਿਸ ਨਾਲ ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਇੰਨਸਾਫ ਮਿਲ ਸਕੇ।ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਦੀ 2 ਸਾਲਾਂ ਦੀ ਕਾਰਗੁਜ਼ਾਰੀ ਨੂੰ ਸਾਫ਼ ਸਪੱਸ਼ਟ ਕਰਦੇ ਹੋਏ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਭੁੱਲ ਚੁੱਕੇ ਹਨ ਕਿਉਜੋ ਅੱਜ ਅੰਨਦਾਤਾ ਕਹਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ, ਸਰਕਾਰੀ ਮੁਲਾਜ਼ਮਾਂ ਵੱਲੋਂ ਆਏਂ ਦਿਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਤੇ ਧਰਨੇ ਦਿੱਤੇ ਜਾ ਰਹੇ ਹਨ, ਨੌਜਵਾਨ ਨਸ਼ਿਆਂ ਦੀ ਵਾਧੂ ਮਾਤਰਾ ਲੈਣ ਕਾਰਨ ਮੌਤ ਦੇ ਭੇਂਟ ਚੜ੍ਹ ਰਹੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਫਲਾਪ ਹੋ ਚੁੱਕੀ ਹੈ। ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਜਲਦ ਆਪਣਾ ਚੋਣ ਮੈਨੀਫੈਸਟੋ ਜਾਰੀ ਕਰੇਗਾ ਜਿਸ ਵਿੱਚ ਹਰ ਵਰਗ ਦੇ ਲੋਕ ਮਸਲਿਆਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ।ਇਸ ਮੌਕੇ ਗੁਰਸੇਵ ਸਿੰਘ ਹਰਪਾਲਪੁਰ ਤੋਂ ਇਲਾਵਾ ਹਰਮਹਿੰਦਰ ਸਿੰਘ ਢਿੱਲੋਂ, ਪਲਵਿੰਦਰ ਸਿੰਘ ਰਾਏਪੁਰ, ਪਰਮਿੰਦਰ ਸਿੰਘ, ਗੁਰਕੀਰਤ ਸਿੰਘ ਕਲਕੱਤਾ, ਭੁਪਿੰਦਰ ਸਿੰਘ ਟੀਵਾਨਾ, ਬਲਜੀਤ ਸਿੰਘ ਭਾਊ, ਹਰਵਿੰਦਰ ਸਿੰਘ, ਅਮਰੀਕ ਸਿੰਘ ਧਾਲੀਵਾਲ ਅਤੇ ਦੀਦਾਰ ਸਿੰਘ ਸਿੱਧੂ ਵੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD