Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਉਤਪਾਦਕ ਸੰਗਠਨ ਕਿਸਾਨਾਂ ਦੀ ਆਮਦਨ ਵਧਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ- ਨਰਿੰਦਰ ਕੁਮਾਰ

ਫਰੀਦਕੋਟ ਜਿਲ੍ਹੇ ਵਿੱਚ 10 ਦੇ ਕਰੀਬ ਕਿਸਾਨ ਉਤਪਾਦਕ ਸੰਗਠਨ ਪ੍ਰਕਿਰਿਆ ਅਧੀਨ- ਅੰਮ੍ਰਿਤਪਾਲ ਸਿੰਘ

Web Admin

Web Admin

5 Dariya News

ਫਰੀਦਕੋਟ , 10 Mar 2019

Last updated on: Mar 10, 2019, 00:00 IST

ਕਿਸਾਨ ਉਤਪਾਦਕ ਸੰਗਠਨ ਕਿਸਾਨਾਂ ਦੀ  ਆਮਦਨ ਵਧਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦੇ ਹਨ। ਇਹ ਪ੍ਰਗਟਾਵਾ ਜ੍ਹਿਲਾ ਵਿਕਾਸ ਪ੍ਰਬੰਧਕ ਨਾਬਾਰਡ ਨਰਿੰਦਰ ਕੁਮਾਰ ਨੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ਅਭੀਵਿਅਕਤੀ ਫ਼ਾਊਂਡੇਸ਼ਨ ਵੱਲੋਂ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਮੁਹਿੰਮ ਤਹਿਤ ਕੀਤੇ ਗਏ ਮੁਲਾਂਕਣ ਪ੍ਰੋਗਰਾਮ 'ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਨਾਬਾਰਡ ਦੁਆਰਾ ਪੰਜਾਬ ਦੇ 3000 ਕਲੱਸਟਰਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਏ ਗਏ ਹਨ ਤਾਂ ਜੋ ਕਿਸਾਨਾ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਹਾਜ਼ਰੀਨ ਨੂੰ ਕਿਸਾਨ ਉਤਪਾਦਕ ਸੰਗਠਨ ਤੋਂ ਕਿਸ ਤਰ੍ਹਾਂ ਫਾਇਦਾ ਲੈ ਸਕਦੇ ਹਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਨਾਬਾਰਡ ਦੇ ਸਹਿਯੋਗ ਨਾਲੋਂ ਪੰਜਾਬ ਵਿੱਚ 91 ਕਿਸਾਨ ਉਤਪਾਦਕ ਸੰਗਠਨ ਬਣਾਏ ਜਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਇਸ ਦਾ ਕਾਫ਼ੀ ਲਾਭ ਹੋਇਆ ਹੈ।ਇਸ ਮੋਕੇ ਸੰਸਥਾ ਦੇ ਰੀਜ਼ਨਲ ਡਾਇਰੈਕਟਰ ਸ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਇਸ ਮੁਹਿੰਮ ਤਹਿਤ ਫਰੀਦਕੋਟ ਵਿੱਚ 40 ਕਲੱਸਟਰਾਂ ਵਿੱਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ” ਪ੍ਰੋਗਰਾਮ ਕੀਤੇ ਗਏ ਹਨ ਅਤੇ ਲੋਕਾ ਨੂੰ ਜਾਗਰੂਕ ਕੀਤਾ ਗਿਆ ਹੈ। ਉਹਨਾ ਦੱਸਿਆਂ ਕਿ ਇਸੇ ਅਭਿਆਨ ਤਹਿਤ ਅੱਜ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਮੁਹਿੰਮ ਦਾ ਮੁਲਾਂਕਣ ਪ੍ਰੋਗਰਾਮ ਕੀਤਾ ਗਿਆ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾ ਤੋਂ ਆਏ ਮਾਹਿਰਾਂ ਵੱਲੋ ਆਪਣੇ ਵਿਚਾਰ ਸਾਂਝੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਫਰੀਦਕੋਟ ਜਿਲ੍ਹੇ ਵਿੱਚ 10 ਦੇ ਕਰੀਬ ਕਿਸਾਨ ਉਤਪਾਦਕ ਸੰਗਠਨਾਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਅਨੁਸਾਰ ਨਾਬਾਰਡ ਕਾਫੀ ਉਪਰਾਲੇ ਕਰ ਰਹੀ ਹੈ ਕਿ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕੀਤਾ ਜਾ ਸਕੇ। ਪਰ ਇਸ ਲਈ ਸਾਨੂੰ ਪੈਦਾਵਾਰ ਵਧਾਉਣ, ਵਾਧੂ ਖਰਚਿਆਂ ਨੂੰ ਘਟਾਉਣ ਅਤੇ ਸਹਾਇਕ ਧੰਦਿਆਂ ਵੱਲ ਵਧੇਰੇ ਧਿਆਨ ਦੇਣਾ ਪਵੇਗਾ। ਇਸ ਮੌਕੇ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਡਾ. ਰਕੇਸ਼ ਕੁਮਾਰ ਨੇ ਦੱਸਿਆ ਕਿ ਸਮੇਂ ਦੀ ਜਰੂਰਤ ਹੈ ਕਿ ਕਿਸਾਨ ਇਕੱਠੇ ਹੋਣ ਅਤੇ ਆਪਣੀ ਪੈਦਾਵਾਰ ਦੀ ਪ੍ਰੋਸੈਸਿੰਗ ਕਰਨ ਕਿਉੁਂਕਿ ਪ੍ਰੋਸੈਸਿੰਗ ਕਰਕੇ ਕਿਸਾਨ ਜਿਆਦਾ ਮੁਨਾਫ਼ਾ ਕਮਾ ਸਕਦੇ ਹਨ। ਐਲ.ਡੀ.ਐਮ. ਫਰੀਦਕੋਟ ਸ੍ਰੀ ਹਿਤੇਸ਼ ਅਰੋੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਿਸਾਨ ਸੰਗਠਨਾਂ ਨੂੰ ਬੈਂਕਾ ਵੱਲੋ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸਾਨਾ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਖੇਤੀਬਾੜੀ ਵਿਭਾਗ ਤੋਂ ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾਇਰੈਕਟਰ ਆਰਸੇਟੀ ਅਮਨ ਆਨੰਦ, ਸੀਨੀਅਰ ਮੈਨੇਜਰ ਕੋਪਰੇਟਿਵ ਬੈਕ ਫਰੀਦਕੋਟ ਪਰਮਜੀਤ ਸਿੰਘ ਸੰਧੂ, ਰਾਜ ਕੁਮਾਰ ਛਾਬੜਾ ਤੋਂ ਇਲਾਵਾ ਪਿੰਡ ਪੱਧਰੀ ਵਰਕਰ ਅਤੇ ਅਗਾਂਹਵਧੂ ਕਿਸਾਨਾ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD