Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼ਹਿਰ ਦੀਆਂ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਭਲਾਈ ਕਾਰਜਾਂ ਲਈ ਹਰ ਸਾਲ ਦਿੱਤੀ ਜਾਵੇਗੀ ਗ੍ਰਾਂਟ : ਬਲਬੀਰ ਸਿੰਘ ਸਿੱਧੂ

ਕੈਬਨਿਟ ਮੰਤਰੀ ਨੇ 37 ਰਜਿਸਟਰਡ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਲਾਈ ਕਾਰਜਾਂ ਲਈ ਦਿੱਤੇ 38 ਲੱਖ ਰੁਪਏ ਦੇ ਚੈੱਕ

Web Admin

Web Admin

5 Dariya News

ਐਸ. ਏ. ਐਸ. ਨਗਰ , 10 Mar 2019

Last updated on: Mar 10, 2019, 00:00 IST

ਸ਼ਹਿਰ ਦੀਆਂ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਹਰ ਸਾਲ ਗ੍ਰਾਂਟ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਗਲੀ-ਮੁਹੱਲਿਆਂ ਵਿੱਚ ਬਿਨਾਂ ਕਿਸੇ ਆਰਥਿਕ ਮੁਸ਼ਕਿਲ ਤੋਂ ਭਲਾਈ ਕਾਰਜ ਕਰਵਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫਤਰ (ਉਦਯੋਗਿਕ ਖੇਤਰ ਫੇਜ਼-1) ਵਿਖੇ 37 ਰਜਿਸਟਰਡ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਲਾਈ ਕਾਰਜਾਂ ਲਈ 38 ਲੱਖ ਰੁਪਏ ਦੇ ਚੈੱਕ ਵੰਡਣ ਮੌਕੇ ਕੀਤਾ। ਸ਼੍ਰੀ ਸਿੱਧੂ ਨੇ ਇਸ ਮੌਕੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜੁੜੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਭਲਾਈ ਦੇ ਕਾਰਜਾਂ ਵਿੱਚ ਲੱਗੀਆਂ ਇਨ੍ਹਾਂ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਵਿੱਤੀ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਚੈੱਕ ਵੰਡਣ ਦਾ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਵੈੱਲਫੇਅਰ ਐਸੋਸੀਏਸ਼ਨਾਂ ਭਲਾਈ ਕਾਰਜਾਂ ਨੂੰ ਨਿਰਵਿਘਨ ਰੂਪ ਨਾਲ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਕਾਸ ਕਾਰਜ ਕਰਵਾਉਣ ਦੀ ਤਾਕਤ ਹਲਕੇ ਦੇ ਲੋਕਾਂ ਨੇ ਬਖਸ਼ੀ ਹੈ ਅਤੇ ਇਸ ਲਈ ਉਹ ਕਦੇ ਵੀ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦੇਣਗੇ।ਉਨ੍ਹਾਂ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਬਾਰੇ ਗੱਲ ਕਰਦਿਆਂ ਦੱਸਿਆ ਕਿ ਅੱਜ ਪਸ਼ੂ ਪਾਲਣ ਅਤੇ ਮੱਛੀ ਪਾਲਣ ਸੈਕਟਰ ਪੰਜਾਬ ਦੀ ਜੀ. ਡੀ. ਪੀ. ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਆਰਥਿਕ ਪੱਖੋਂ ਟੁੱਟੇ ਅਤੇ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਧੰਦੇ ਨੇ ਖੁਸ਼ਹਾਲੀ ਦੇ ਰਾਹ ਤੋਰਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਪਸ਼ੂ ਪਾਲਣ ਅਤੇ ਖੇਡਾਂ ਵਿੱਚ ਦੇਸ਼ 'ਚ ਪਹਿਲੇ ਨੰਬਰ 'ਤੇ ਹੈ ਪਰ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਇਨ੍ਹਾਂ ਦੋਵਾਂ ਖੇਤਰਾਂ ਵਿਚ ਵੀ ਹਰਿਆਣਾ ਨੂੰ ਪਿੱਛੇ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੀ ਵੱਡੇ ਪੱਧਰ 'ਤੇ ਰਜਿਸਟਰਡ ਕਿਰਤੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੋਹਾਲੀ ਨੂੰ ਮੈਡੀਕਲ ਕਾਲਜ ਮਿਲਣਾ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਵਿੱਚ ਜਲਦੀ ਹੀ ਕਲਾਸਾਂ ਸ਼ੁਰੂ ਹੋ ਜਾਣਗੀਆਂ। ਇਸੇ ਤਰ੍ਹਾਂ ਹਲਕੇ ਵਿੱਚ ਨਵੀਂਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ 31 ਮਾਰਚ ਤੋਂ ਚੰਡੀਗੜ੍ਹ ਏਅਰਪੋਰਟ 24 ਘੰਟੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ, ਜਿਸ ਨਾਲ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ ਹੋਵੇਗਾ।ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਭਵਨ ਮਟੌਰ ਦੀ ਉਸਾਰੀ ਲਈ ਵੀ 2 ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਨਵ ਨਿਯੁਕਤ ਬਲਾਕ ਕਾਂਗਰਸ ਕਮੇਟੀ ਪ੍ਰਧਾਨ (ਸ਼ਹਿਰੀ) ਜਸਪ੍ਰੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮਾ. ਰਾਮ ਸਰੂਪ ਜੋਸ਼ੀ ਨੇ ਸ਼੍ਰੀ ਸਿੱਧੂ ਦਾ ਸਵਾਗਤ ਕਰਦਿਆਂ ਬਿਨਾਂ ਪੱਖ-ਪਾਤ ਤੋਂ ਸ਼ਹਿਰ ਦੀਆਂ ਰਜਿਸਟਰਡ ਵੈੱਲਫੇਅਰ ਐਸੋਸੀਏਸ਼ਨ ਨੂੰ ਚੈੱਕ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸੁਰਿੰਦਰ ਸਿੰਘ ਰਾਜਪੂਤ, ਜਸਵੀਰ ਸਿੰਘ ਮਣਕੂ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਭਾਰਤ ਭੂਸ਼ਣ ਮੈਣੀ, ਨਛੱਤਰ ਸਿੰਘ, ਨਰੈਣ ਸਿੰਘ, ਐਡਵੋਕੇਟ ਨਰਪਿੰਦਰ ਸਿੰਘ (ਸਾਰੇ ਐਮ. ਸੀ.), ਨਗਰ ਨਿਗਮ ਐਸ. ਏ. ਐਸ. ਨਗਰ ਦੇ ਐਸ. ਸੀ. ਮੁਕੇਸ਼ ਗਰਗ,  ਸੁਖਜੀਤ ਸਿੰਘ ਲਹਿਲ,  ਗੁਰਪ੍ਰੀਤ ਸਿੰਘ ਬੈਂਸ ਸਮੇਤ ਵੈੱਲਫੇਅਰ ਐਸੋਸੀਏਸ਼ਨਾਂ ਦੇ ਵੱਡੀ ਗਿਣਤੀ ਵਿੱਚ ਨੁਮਾਇੰਦੇ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD