Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਕਾਲ ਤਖ਼ਤ ਦੇ ਜਥੇਦਾਰ ਕੱਲ ਦੇ ਛੋਕਰਿਆਂ ਦੇ ਪਿੱਠੂ ਬਣ ਚੁੱਕੇ : ਰਣਜੀਤ ਸਿੰਘ ਬ੍ਰਹਮਪੁਰਾ

ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫ਼ਲ: ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 10 Mar 2019

Last updated on: Mar 10, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਇਤਿਹਾਸਕ ਧਰਤੀ ਸ੍ਰੀ ਗੋਇੰਦਵਾਲ ਸਾਹਿਬ ਸੁਰਿੰਦਰ ਸਿੰਘ ਢੋਟੀ ਦੇ ਗ੍ਰਹਿ ਵਿਖੇ ਆਯੋਜਿਤ ਕੀਤੀ ਇੱਕ ਵਿਸ਼ਾਲ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਦੀ ਡੂੰਘੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮੌਕੇ ਸ੍ਰ. ਬ੍ਰਹਮਪੁਰਾ ਦੇ ਨਾਲ ਸਾਬਕਾ ਫੌਜ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਪੰਥ ਅਤੇ ਕੌਮ ਦਾ ਵੱਡਾ ਨੁਕਸਾਨ ਕੀਤਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿਰਫ਼ ਕੁੱਝਕੂ ਵੋਟਾਂ ਖਾਤਿਰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ "ਪਖੰਡੀ ਸਾਧ" ਨੂੰ ਜਾਣਬੁੱਝ ਕੇ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮਾਫ਼ੀ ਦੁਆਈਂ ਹੈ। ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਵਾਇਆ ਕਿ ਉਹ ਵੀ ਸਮਾਂ ਸੀ ਜਦ ਸਿੱਖਾਂ ਦਾ ਰਾਜਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਗ਼ਲਤੀ ਕਰਨ 'ਤੇ ਉਸ ਵਕਤ ਦੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੋਹੜਿਆਂ ਦੀ ਸਜ਼ਾ ਸੁਣਾਈ ਸੀ ਅਤੇ ਹੁਣ ਇਸ ਕਲਯੁੱਗ ਦੇ ਸਮੇਂ ਵਿਚ ਹੁਣ ਦੇ ਜਥੇਦਾਰ ਕੱਲ੍ਹ ਦੇ ਬੱਚਿਆਂ ਦੇ ਪਿੱਠੂ ਬਣ ਕੇ ਰਹਿ ਗਏ ਹਨ ਜੋ ਕਿ ਬਹੁਤ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ।ਸ੍ਰ. ਬ੍ਰਹਮਪੁਰਾ ਨੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਆਪਣੇ ਚੋਣ ਮਨੋਰਥ ਪੱਤਰ ਵਿਚ ਕੁੱਝ ਵਾਅਦੇ ਕੀਤੇ ਸਨ ਜਿਸਨੂੰ ਅੱਜ ਪੂਰੇ ਦੋ ਸਾਲ ਦਾ ਲੰਮਾ ਸਮਾਂ ਬੀਤਣ ਮਗਰੋਂ ਵੀ ਪੂਰਾ ਨਹੀਂ ਕੀਤਾ ਗਿਆ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਪੰਜਾਬ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਜੋ ਅੱਜ ਸੂਬੇ ਦੇ ਹਾਲਾਤ ਬਦ ਤੋਂ ਵੀ ਬੱਤਰ ਹੋ ਚੁੱਕੇ ਹਨ ਜਿਵੇਂ ਕਿ ਕਿਸਾਨ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ, ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਇਹ ਕਾਂਗਰਸ ਸਰਕਾਰ ਅਸਫ਼ਲ ਰਹੀ ਹੈ, ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਵਿੱਚ ਵੀ ਅਸਫ਼ਲ ਸਾਬਤ ਹੋਈ ਹੈ, ਅਧਿਆਪਕਾਂ ਵੱਲੋ ਰੈਗੂਲਰ ਹੋਣ ਲਈ ਰੋਜ਼ਾਨਾ ਧਰਨਿਆਂ ਤੇ ਬੈਠਣਾਂ ਪੈਂਦਾ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫ਼ਲ ਰਹੀ ਹੈ।ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਅਪੀਲ ਕੀਤੀ ਤਾਂ ਜੋ ਇਸੇ ਤਰ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾ ਸਕੇ। ਇਸ ਇਕੱਠ ਨੂੰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਮੱਖਣ ਸਿੰਘ ਢੋਟੀ, ਅਮਰੀਕ ਸਿੰਘ, ਕੈਪਟਨ ਮਹਿੰਦਰ ਸਿੰਘ, ਇੰਸ: ਦਵਿੰਦਰ ਸਿੰਘ, ਸੁਰਜਨ ਸਿੰਘ, ਬਾਬਾ ਇੰਦਰਜੀਤ ਸਿੰਘ ਖੱਖ, ਸਾਬਕਾ ਸਰਪੰਚ ਜਗਤਾਰ ਸਿੰਘ ਧੁੰਦਾ, ਪਿਆਰਾ ਸਿੰਘ ਮੈਂਬਰ, ਅਮਰਜੀਤ ਸਿੰਘ ਪ੍ਰਧਾਨ ਮਹਾਂਪੁਰਖਾਂ, ਪ੍ਰਧਾਨ ਹੀਰਾ ਸਿੰਘ ਹੰਸਾਵਾਲਾ, ਚਰਨ ਸਿੰਘ ਮੈਂਬਰ, ਅਮਰੀਕ ਸਿੰਘ ਢੋਟੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD