Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਸਮੇਤ ਨਸ਼ਿਆਂ ਦੀ ਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਐਸ.ਐਸ.ਪੀ.

ਆਬਕਾਰੀ ਵਿਭਾਗ ਨਾਲ ਕੀਤੀ ਸਾਂਝੀ ਬੈਠਕ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Mar 2019

ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ। ਇਹ ਗੱਲ ਅੱਜ ਇੱਥੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਰਾਜਨ ਮਹਿਰਾ ਨਾਲ ਇਸ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਆਖੀ।ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਨੂੰ ਵੀ ਚੋਣਾਂ ਦੌਰਾਨ ਨਸ਼ਿਆਂ ਦੀ ਵੰਡ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਲਈ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ ਤੇ ਵਿਉਂਤਬੰਦੀ ਕਰ ਲਈ ਹੈ।ਚੌਣਾਂ ਦੌਰਾਨ ਪੁਲਿਸ ਵਿਭਾਗ ਅਤੇ ਆਬਕਾਰੀ ਵਿਭਾਗ ਵੱਲੋਂ ਜਿੱਥੇ ਜ਼ਿਲੇ ਵਿਚ 15 ਅੰਤਰ ਰਾਜੀ ਨਾਕੇ ਸਥਾਪਿਤ ਕੀਤੇ ਗਏ ਹਨ ਉਥੇ ਹੀ ਆਬਕਾਰੀ ਵਿਭਾਗ ਵੱਲੋਂ ਵੀ 5 ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਸੂਚਨਾ ਪੁਲਿਸ ਵਿਭਾਗ ਦੇ ਵਟਸਅੱਪ ਨੰਬਰ 80542 00166 ਤੇ ਦੇ ਸਕਦਾ ਹੈ।  ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਰਾਜਨ ਮਹਿਰਾ ਨੇ ਕਿਹਾ ਕਿ ਸ਼ਰਾਬ ਦੇ ਨਜਾਇਬ ਭੰਡਾਰਨ, ਤਸਕਰੀ, ਵਿਕਰੀ ਆਦਿ ਸਬੰਧੀ ਉਨਾਂ ਦੇ ਮੋਬਾਇਲ ਨੰਬਰ 98729 10034 ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨਾਂ ਦੱਸਿਆ ਕਿ ਸ਼ਰਾਬ ਦੇ ਗੋਦਾਮਾਂ ਵਿਚ ਸੀਸੀਟੀਵੀ ਕੈਮਰੇ ਵੀ ਲਗਵਾਏ ਗਏ ਹਨ। ਇਸ ਤੋਂ ਬਿਨਾਂ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਸੀ ਵਿਜਿਲ ਮੋਬਾਇਲ ਐਪ ਤੇ ਇਸ ਸਬੰਧੀ ਸੂਚਨਾ ਦਿੱਤੀ ਜਾ ਸਕਦਹ ਹੈ। ਬੈਠਕ ਵਿਚ ਐਸ.ਪੀ. ਐਚ ਸ: ਗੁਰਮੇਲ ਸਿੰਘ ਅਤੇ ਈਟੀਓ ਵਿਕਰਮ ਦੇਵ ਠਾਕੁਰ ਵੀ ਹਾਜਰ ਸਨ। 

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD