Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਗਊਸ਼ਾਲਾ ਵਿੱਚ ਪਸ਼ੂਆਂ ਦੀ ਹੋਈ ਮੌਤ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ : ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਮੰਤਰੀ ਨੇ ਗਊਸ਼ਾਲਾ ਦਾ ਕੀਤਾ ਦੌਰਾ

Web Admin

Web Admin

5 Dariya News

ਐਸ.ਏ.ਐਸ. ਨਗਰ , 14 Mar 2019

Last updated on: Mar 14, 2019, 00:00 IST

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਨਅਤੀ ਖੇਤਰ ਫ਼ੇਜ਼ 1 ਵਿਚਲੀ ਗਊਸ਼ਾਲਾ ਵਿੱਚ ਪਸ਼ੂਆਂ ਦੀ ਹੋਈ ਮੌਤ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਜਿਸ ਦੀ ਵੀ ਅਣਗਹਿਲੀ ਪਾਈ ਗਈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਅੱਜ ਸਨਅਤੀ ਖੇਤਰ ਫ਼ੇਜ਼ 1 ਵਿਚਲੀ ਗਊਸ਼ਾਲਾ ਦੇ ਦੌਰੇ ਦੌਰਾਨ ਸ. ਸਿੱਧੂ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਊਆਂ ਦੀ ਚੰਗੀ ਤਰਾਂ ਸਾਂਭ ਸੰਭਾਲ ਕੀਤੀ ਜਾਵੇ ਅਤੇ ਚਾਰੇ ਦੀ ਘਾਟ ਨਾ ਆਉਣ ਦਿੱਤੀ ਜਾਵੇ। ਉਨਾਂ ਕਿਹਾ ਕਿ ਪਸ਼ੂਆਂ ਲਈ ਡਾਕਟਰੀ ਸਹੂਲਤ ਵਿੱਚ ਵੀ ਢਿੱਲ ਨਾ ਵਰਤੀ ਜਾਵੇ। ਪਸ਼ੂ ਪਾਲਣ ਮੰਤਰੀ ਨੇ ਪਸ਼ੂਆਂ ਦੀ ਮੌਤ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਬਾਰੇ ਰਿਪੋਰਟ ਤਲਬ ਕੀਤੀ।ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਗੌਰੀ ਸ਼ੰਕਰ ਸੇਵਾ ਦਲ ਵੱਲੋਂ ਚਲਾਈ ਜਾ ਰਹੀ ਇਸ ਗਊਸ਼ਾਲਾ ਵਿੱਚ ਪਿਛਲੇ ਸਮੇਂ ਪਸ਼ੂਆਂ ਦੀ ਵੱਡੀ ਗਿਣਤੀ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਕਾਰਨ ਅੱਜ ਪਸ਼ੂ ਪਾਲਣ ਮੰਤਰੀ ਨੇ ਇਸ ਗਊਸ਼ਾਲਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਏ.ਡੀ.ਸੀ. (ਵਿਕਾਸ) ਅਮਰਦੀਪ ਸਿੰਘ ਬੈਂਸ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕਨੂੰ ਥਿੰਦ,  ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਸੰਜੀਵ ਖੋਸਲਾ, ਡਿਪਟੀ ਡਾਇਰੈਕਟਰ ਡਾ. ਨਿਰਮਲਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਗੁਰਇਕਬਾਲ ਸਿੰਘ ਗਰੋਵਰ, ਸੀਨੀਅਰ ਵੈਟਰਨਰੀ ਅਫ਼ਸਰ ਖਰੜ ਡਾ. ਸੰਗੀਤਾ, ਵੈਟਰਨਰੀ ਅਫ਼ਸਰ ਡਾ. ਹਰਪ੍ਰੀਤ ਸਿੰਘ, ਵੈਟਰਨਰੀ ਅਫ਼ਸਰ ਡਾ. ਰੁਪਿੰਦਰ ਕੌਰ ਡਾਂਡੀਵਾਲ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਮੁਹਾਲੀ ਜਸਪ੍ਰੀਤ ਸਿੰਘ ਗਿੱਲ, ਅਮਰੀਕ ਸਿੰਘ ਸੋਮਲ ਤੇ ਜਸਵੀਰ ਸਿੰਘ ਮਣਕੂ ਦੋਵੇਂ ਕੌਂਸਲਰ, ਗੁਰਸਾਹਿਬ ਸਿੰਘ, ਉੱਘੇ ਉਦਯੋਗਪਤੀ ਸੰਜੀਵ ਵਸ਼ਿਸ਼ਟ, ਅਨੁਰਾਗ ਅਗਰਵਾਲ ਅਤੇ ਸੰਜੀਵ ਗਰਗ ਹਾਜ਼ਰ ਸਨ।  

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD