Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਖਰੜ ਵਿਖੇ ਆਕਾਲੀ-ਭਾਜਪਾ ਵਰਕਰਾਂ ਵੱਲੋਂ ਕਾਂਗਰਸ ਸਰਕਾਰ ਵਿਰੋਧੀ ਮਨਾਇਆ ਗਿਆ “ਵਿਸ਼ਵਾਸਘਾਤ ਦਿਵਸ”

Web Admin

Web Admin

5 Dariya News

ਖਰੜ , 16 Mar 2019

ਅੱਜ ਹਲਕਾ ਖਰੜ ਵਿਖੇ ਆਕਾਲੀ-ਭਾਜਪਾ ਵਰਕਰਾਂ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ ਤੇ 'ਵਿਸ਼ਵਾਸਘਾਤ ਦਿਵਸ' ਦੇ ਤੌਰ ਤੇ ਮਨਾਇਆ ਗਿਆ । ਇਸ ਸਮੇਂ ਸ਼ਰੋਮਣੀ ਆਕਾਲੀ ਦਲ ਤੋਂ ਹਲਕਾ ਇੰਚਾਰਜ਼ ਖਰੜ ਰਣਜੀਤ ਸਿੰਘ ਗਿੱਲ ਵੱਲੋਂ ਧਰਨੇ ਵਿੱਚ ਪਹੁੰਚ ਕੇ ਕਾਂਗਰਸ ਸਰਕਾਰ ਤੇ ਦੋਸ਼ ਲਾਉਦਿਆਂ ਕਿਹਾ ਕੇ ਝੂਠ ਬੋਲ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ  ਅੱਜ ਦਾ ਦਿਨ “ਵਿਸ਼ਵਾਸਘਾਤ ਦਿਵਸ” ਦੇ ਤੌਰ ਤੇ ਮਨਾਇਆ ਜਾ ਰਿਹਾ ਹੈ । ਰਾਣਾ ਗਿੱਲ ਨੇ ਕਾਂਗਰਸ ਨੂੰ ਕਰੜੇ ਹੱਥੀ ਲੈਂਦਿਆ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆੜ੍ਹਤੀਆਂ, ਸ਼ਾਹੂਕਾਰਾਂ, ਪ੍ਰਾਈਵੇਟ ਤੇ ਸਰਕਾਰੀ ਬੈੱਕਾਂ, ਆਦਿ ਦਾ ਪੂਰਾ ਕਰਜਾ ਮਾਫ਼ ਕਰਨ ਦਾ ਵਾਧਾ ਕੀਤਾ ਗਿਆ ਸੀ, ਪ੍ਰੰਤੂ ਹੁਣ ਤੱਕ 90 ਹਜ਼ਾਰ ਦੇ ਕਰਜਾ ਮਾਫ਼ੀ ਦੇ ਵਾਧੇ ਵਿੱਚੋਂ 2 ਪ੍ਰਤੀਸ਼ਤ ਦਾ ਕਰਜਾ ਮਾਫ਼ ਕਰ ਸਕੀ । ਉਹਨਾਂ ਕਿਹਾ ਕਿ ਰੋਜ਼ਾਨਾ ਅਖਬਾਰਾਂ ਦੇ ਸਫ਼ਿਆਂ ਤੇ ਕਰਜੇ ਤੋਂ ਤੰਗ ਆ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਜਿੱਥੇ ਸਮਾਜ ਲਈ ਤੇ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ, ਉੱਥੇ ਹੀ ਅਖਬਾਰਾਂ ਦੀਆ ਇਹ ਖਬਰਾਂ ਕੈਪਟਨ ਸਰਕਾਰ ਦੇ ਕਰਜੇ ਮਾਫ਼ੀ ਦੇ ਦਾਅਵਿਆਂ ਦੀ ਪੋਲ ਵੀ ਖੋਲਦੀਆਂ ਹਨ।  ਇਸ ਸਮੇਂ ਰਾਣਾ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ, ਗੁਟਕਾ ਸਾਹਿਬ ਜੀ ਨੂੰ ਹੱਥ 'ਚ ਫੜ੍ਹ ਕੇ ਇੱਕ ਮਹੀਨੇ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਦਾ ਵਾਧਾ, ਹਰ ਮਹੀਨੇ 2500 ਰੁਪਏ ਪੈਨਸ਼ਨ ਦੇਣ ਦਾ ਵਾਧਾ ਤੋਂ ਇਲਾਵਾ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ ਦੇਣ ਦੇ ਵਾਧੇ ਤੋਂ ਭੱਜੀ ਪੰਜਾਬ ਸਰਕਾਰ ਨੂੰ 16 ਮਾਰਚ ਨੂੰ “ਵਿਸ਼ਵਾਸਘਾਤ ਦਿਵਸ” ਮਨਾ ਕੇ ਪੰਜਾਬ ਦੇ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ । ਇਸ ਸਮੇਂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਕਾਲੇਵਾਲ, ਨਰਿੰਦਰ ਰਾਣਾ, ਜਥੇਬੰਦਕ ਸਕੱਤਰ ਮਨਜੀਤ ਮੁੱਦੋ, ਰਵਿੰਦਰ ਖੇੜਾ, ਸਰਬਜੀਤ ਸਿੰਘ ਕਾਦੀਮਾਜਰਾ, ਕਮਲ ਕਿਸ਼ੋਰ, ਜਸਵੀਰ ਚੰਦਰ, ਦਿਲਬਾਗ ਸਿੰਘ ਮੀਆਂਪੁਰ, ਪਾਲਵਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਭੂਪੀ, ਮਾਨਸੀ ਚੌਧਰੀ, ਦਰਸ਼ਨ ਸਿੰਘ, ਸਿਵਜੋਤ,ਰਾਜਪਾਲ ਰਾਜੂ, ਮਾਨ ਸਿੰਘ ਸੈਣੀ, ਅਮਨ ਸ਼ਰਮਾ ਆਦਿ ਤੋਂ ਇਲਾਵਾ ਆਕਾਲੀ ਦਲ ਬੀਜੇਪੀ ਦੇ ਸਮੂਹ ਆਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।  

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD