Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਜ਼ਿਲਾ ਪੁਲਿਸ ਨੇ 30 ਕਿਲੋ ਅਫੀਮ ਤੇ 17.85 ਲੱਖ ਦੀ ਨਗਦੀ ਸਮੇਤ 3 ਕਾਬੂ ਕੀਤੇ ਡਿਪਟੀ ਕਮਿਸ਼ਨਰ

ਚੋਣ ਜਾਬਤੇ ਦੌਰਾਨ ਰੱਖੀ ਜਾ ਰਹੀ ਹੈ ਪੂਰੀ ਚੌਕਸੀ ਐਸ.ਐਸ.ਪੀ.

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Mar 2019

ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਚੋਣ ਜਾਬਤੇ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਸ਼ਿਆਂ ਅਤੇ ਧਨ ਬਲ ਦੀ ਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ। ਇਸ ਲਈ ਇਕ ਪਾਸੇ ਉਡਣ ਦਸਤੇ ਤਾਇਨਾਤ ਕੀਤੇ ਗਏ ਹਨ ਉਥੇ ਹੀ ਪੁਲਿਸ ਵੱਲੋਂ ਵੀ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਅਤੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਸੀਆਈਏ ਸਟਾਫ ਦੀ ਟੀਮ ਨੇ 30 ਕਿਲੋ ਅਫੀਮ ਅਤੇ 17,85,400 ਰੁਪਏ ਦੀ ਨਗਦੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸਦੇ ਨਾਲ ਹੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਹੈ। ਉਨਾਂ ਨੇ ਕਿਹਾ ਕਿ ਚੌਣਾਂ ਦੌਰਾਨ ਧਨ ਬਲ ਦੀ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਇਸ ਲਈ ਪੁਲਿਸ ਵੱਲੋਂ ਵੱਡੇ ਪੱਧਰ ਤੇ ਅੰਤਰ ਰਾਜੀ ਅਤੇ ਅੰਤਰ ਜ਼ਿਲਾ ਹੱਦਾਂ ਤੇ ਨਾਕੇਬੰਦੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ.  ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਸੀਆਈਏ ਟੀਮ ਦੇ ਇੰਚਾਰਜ ਇੰਸਪੈਕਟਰ ਸਿੰਦਰ ਸਿੰਘ ਨੇ ਗਸਤ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਜਿੰਨਾਂ ਦੀ ਤਲਾਸੀ ਦੌਰਾਨ ਉਨਾਂ ਦੀ ਕਾਰ ਵਿਚੋਂ 30 ਕਿਲੋ ਅਫੀਮ ਬਰਾਮਦ ਹੋਈ ਜਦ ਕਿ ਬਾਅਦ ਵਿਚ ਡੂੰਘਾਈ ਨਾਲ ਪੜਤਾਲ ਕਰਨ ਤੇ ਇੰਨਾਂ ਕੋਲੋ 17,85,400 ਰੁਪਏ ਦੀ ਨਗਦੀ ਵੀ ਬਰਾਮਦ ਹੋਈ ਜੋ ਕਿ ਇੰਨਾਂ ਨੇ ਨਸ਼ੇ ਵੇਚ ਕੇ ਕਮਾਈ ਸੀ। ਉਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਰਿੰਕੂ ਪੁੱਤਰ ਬਾਲ ਿਸ਼ਨ ਵਾਸੀ ਆਦਰਸ਼ ਨਗਰ, ਸ੍ਰੀ ਮੁਕਤਸਰ ਸਾਹਿਬ, ਰਾਜ ਕੁਮਾਰ ਪੁੱਤਰ ਗੋਕੁਲ ਚੰਦ ਵਾਸੀ ਗਲੀ ਨੰਬਰ 6, ਗੋਣੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਸੈਟੀ ਪੁੱਤਰ ਭਾਗਮੱਲ ਵਾਸੀ ਅਬੋਹਰ ਰੋਡ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਢੇਸੀ ਨੇ ਪੈਰਾ ਮਿਲਟਰੀ ਫੋਰਸ ਬਾਰੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਅਤੇ ਜ਼ਿਲੇ ਵਿਚ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤੋਂ ਬਾਅਦ ਹੀ ਪੈਰਾ ਮਿਲਟਰੀ ਫੋਰਸ ਬਾਰੇ ਦੱਸਿਆ ਜਾ ਸਕੇਗਾ। 

 

Tags: Crime News Punjab , DC Sri Mukatsar Sahib , SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD