Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਜਿਲਾ ਚੋਣ ਅਫਸਰ ਵੱਲੋਂ ਸ਼ਿਕਾਇਤ ਨਿਗਰਾਨ ਸੈੱਲ ਤੇ ਐਸੀਐਮਸੀ ਦੇ ਕੰਮਕਾਜ ਦਾ ਜਾਇਜ਼ਾ

ਸ਼ਿਕਾਇਤਾਂ ਦੇ ਸਮੇਂ ਸਿਰ ਨਿਬੇੜੇ ਦੀ ਗੱਲ ਆਖੀ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Mar 2019

ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਐੈਮ ਕੇ ਅਰਵਿੰਦ ਕੁਮਾਰ ਨੇ ਸ਼ਿਕਾਇਤ ਨਿਗਰਾਨ ਸੈੱਲ ਤੇ ਐਮਸੀਐਮਸੀ (ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ) ਦੇ  ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨਾਲ ਜ਼ਿਲਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਵੀ ਮੌਜੂਦ ਸਨ। ਜ਼ਿਲਾ ਚੋਣ ਅਫਸਰ ਨੇ ਪਹਿਲਾਂ ਸ਼ਿਕਾਇਤ ਸੈੱਲ ਦਾ ਨਿਰੀਖਣ ਕੀਤਾ। ਉਨਾਂ ਸੀ ਵਿਜਿਲ ਮੋਬਾਈਲ ਐਪ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਤੇ ਉਨਾਂ ਦੇ ਨਿਬੇੜੇ ਬਾਰੇ ਸਬੰਧਤ ਸਟਾਫ ਤੋਂ  ਵੇਰਵੇ ਲਏ। ਉਨਾਂ ਸਬੰਧਤ ਟੀਮ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿੳਟੀ ਪੂਰੀ ਜਿੰਮੇਵਾਰੀ ਨਾਲ ਨਿਭਾਵੇ ਤੇ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਗਰੋਂ ਉਨਾਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਕੰਮਕਾਜ ਦਾ ਜਾਇਜ਼ਾ ਲਿਆ। ਐਮਸੀਐਮਸੀ ਟੀਮ ਨੇ ਜਿਲਾ ਚੋਫਸਰ ਨੂੰ ਦੱਸਿਆ ਕਿ ਸਾਰੇ ਲੋਕਲ ਤੇ ਰਿਜਨਲ ਚੈਨਲਾਂ ਉਤੇ ਪ੍ਰਸਾਰਿਤ ਹੋਣ ਵਾਲੀਆਂ  ਖਬਰਾਂ ਤੇ ਵਿਗਿਆਪਨਾਂ ਅਤੇ ਪਿ੍ਰੰਟ ਮੀਡੀਆ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਅਜੇ ਤੱਕ ਮੁੱਲ ਦੀ ਖਬਰ ਲਵਾਉਣ ਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।  ਟੀਮ ਨੇ ਦੱਸਿਆ ਕਿ ਸੋਸ਼ਲ ਮੀਡੀਆ ਮਾਹਿਰ ਵੱਲੋਂ ਸੋਸ਼ਲ ਮੀਡੀਆ ਉਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੋਈ ਵੀ ਮਾਮਲਾ ਫੌਰੀ ਜਿਲਾ ਚੋਣ ਦਫਤਰ ਦੇ ਧਿਆਨ ਵਿਚ ਲਿਆਂਦਾ ਜਾ ਸਕੇ। ਇਸ ਮਗਰੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਜਿਲਾ ਚੋਣ ਅਫਸਰ ਨੇ ਦੱਸਿਆ ਕਿ ਜਿਲੇ ਵਿਚ ਪੁਲੀਸ ਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਲਈ ਟੌਲ ਫ੍ਰੀ ਨੰਬਰ 1950, ਸੀ ਵਿਜਿਲ ਅੇੈਪ ਤੇ ਸਮਾਧਾਨ ਪੋਰਟਲ ਹੈ। ਉਨਾਂ ਦੱਸਿਆ ਕਿ ਸੀ ਵਿਜਿਲ ਐਪ ਉਤੇ ਤਿੰਨ ਸ਼ਿਕਾਇਤਾਂ ਆਈਆਂ ਸਨ, ਜਿਨਾਂ ਦਾ ਨਿਬੇੜਾ ਸਮੇਂ ’ਤੇ ਕਰ ਦਿੱਤਾ ਗਿਆ। ਇਸ ਮੌਕੇ ਸ੍ਰੀ ਢੇਸੀ ਨੇ ਕਿਹਾ ਕਿ ਪਿਛਲੇ ਦਿਨੀ 148 ਲੀਟਰ ਨਾਜਾਂਇਜ਼ ਸ਼ਰਾਬ, 8.504 ਕਿਲੋ ਪੋਸਤ, 2710 ਨਸ਼ੀਲੀਆਂ ਗੋਲੀਆਂ ਫੜੀਆਂ ਹਨ। ਇਸ ਤੋਂ ਬਿਨਾਂ ਕੱਲ 17 ਲੱਖ ਰੁਪਏ ਤੇ 30 ਕਿਲੋ ਅਫੀਮ ਦੀ ਵੱਡੀ ਰਿਕਵਰੀ ਹੋਈ ਹੈ। ਉਨਾਂ ਦੱਸਿਆ ਕਿ ਪੁਲੀਸ ਟੀਮਾਂ ਪੂਰੀ ਤਨਦੇਹੀ ਨਾਲ ਡਿੳੂਟੀ ਕਰ ਰਹੀਆਂ ਹਨ। 

 

Tags: DC Sri Mukatsar Sahib , SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD