Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਤੇ ਵੇਚਣ ਮੌਕੇ ਸਾਫ਼-ਸਫ਼ਾਈ ਦਾ ਵੀ ਰੱਖਿਆ ਜਾਵੇ ਖ਼ਾਸ ਖਿਆਲ : ਤੇਜ ਪ੍ਰਤਾਪ ਸਿੰਘ ਫੂਲਕਾ

ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਦਿੱਤੀ ਸਿਖਲਾਈ

Web Admin

Web Admin

5 Dariya News

ਬਰਨਾਲਾ , 18 Mar 2019

Last updated on: Mar 18, 2019, 00:00 IST

ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ ਤੇ ਵੇਚਣ ਮੌਕੇ ਫੂਡ ਸੇਫਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਤੱਕ ਸਾਫ਼ ਤੇ ਸ਼ੁੱਧ ਚੀਜ਼ਾਂ ਪਹੁੰਚਾ ਕੇ ਉਨ੍ਹਾਂ ਦੀ ਸਿਹਤ 'ਚ ਸੁਧਾਰ ਲਿਆਂਦਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ ਫੂਡ ਸੇਫਟੀ ਐਕਟ ਤਹਿਤ ਖਾਣ-ਪੀਣ ਦੀਆਂ ਵਸਤੂਆਂ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਦੇ ਸ਼ੁਰੂਆਤੀ ਸੈਸ਼ਨ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੇ ਨਾਲ-ਨਾਲ ਖਾਣਾ ਬਣਾਉਣ ਤੇ ਪਰੋਸਣ ਮੌਕੇ ਸਾਫ਼ ਸਫਾਈ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਚੰਗੀ ਕੁਆਲਟੀ ਦੀਆਂ ਵਸਤੂਆਂ ਦਾ ਉਤਪਾਦ ਅਤੇ ਵਿਕਰੀ ਯਕੀਨੀ ਬਣਾਉਣ ਲਈ ਇਹ ਟ੍ਰੇਨਿੰਗ ਸਹਾਇਕ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲੈਣ ਵਾਲੇ ਕਾਰੋਬਾਰੀਆਂ ਨੇ ਭੋਰਸਾ ਦਵਾਇਆ ਕਿ ਭਵਿੱਖ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੇ ਉਤਪਾਦ ਅਤੇ ਵਿਕਰੀ ਵਿੱਚ ਫੂਡ ਸੇਫਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨਗੇ।ਫੂਡ ਸੇਫਟੀ ਵਿਭਾਗ ਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਕੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਕਟ ਤੋਂ ਜਾਣੂ ਕਰਵਾਉਣ ਸਬੰਧੀ ਹਲਵਾਈ, ਕਰਿਆਨਾ ਵਿਕਰੇਤਾ, ਦੋਧੀ, ਸਬਜੀ ਵਿਕਰੇਤਾ ਅਤੇ ਹੋਰ ਫੂਡ ਬਿਜਨਸ ਕਰਨ ਵਾਲੇ ਦੁਕਾਨਦਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੁਇੰਟਸ ਨਾਮਕ ਇੱਕ ਫਰਮ ਨੂੰ ਇਹ ਕੰਮ ਠੇਕੇ 'ਤੇ ਦਿੱਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਜੁਗਲ ਕਿਸ਼ੋਰ, ਸਹਾਇਕ ਸਿਵਲ ਸਰਜਨ ਡਾ. ਜੋਤੀ ਕੌਸ਼ਲ ਤੇ ਵੱਡੀ ਗਿਣਤੀ 'ਚ ਖਾਣ-ਪੀਣ ਦੀਆਂ ਵਸਤੂਆਂ ਨਾਲ ਸਬੰਧਤ ਕਾਰੋਬਾਰੀ ਤੇ ਦੁਕਾਨਦਾਰ ਹਾਜ਼ਰ ਸਨ।

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD