Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਜਰੂਰੀ - ਡਾ. ਬਲਵੰਤ ਸਿੰਘ

ਐੱਨ.ਸੀ.ਡੀ. ਪ੍ਰੋਗਰਾਮ ਤਹਿਤ ਮੁਫਤ ਮੈਡੀਕਲ ਕੈਂਪ ਦਾ ਆਯੋਜਨ

Web Admin

Web Admin

5 Dariya News

ਕਪੂਰਥਲਾ , 18 Mar 2019

Last updated on: Mar 18, 2019, 00:00 IST

ਗੈਰ ਸੰਚਾਰੀ ਰੋਗਾਂ ਕਾਰਨ ਭਾਰਤ ਵਿੱਚ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਬਹੁਤ ਜਿਆਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਵਲ ਹਸਪਤਾਲ ਵਿਖੇ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਦੇ ਸੰਬੰਧ ਵਿੱਚ ਲੱਗੇ ਮੁਫਤ ਮੈਡੀਕਲ ਚੈਕਅੱਪ ਕੈਂਪ ਦੇ ਉਦਘਾਟਨ ਦੌਰਾਨ ਪ੍ਰਗਟ ਕੀਤੇ। ਡਾ.ਬਲਵੰਤ ਸਿੰਘ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਵਿੱਚ ਕੈਂਸਰ, ਡਾਈਬੀਟੀਜ, ਦਿਲ ਦੀਆਂ ਬੀਮਾਰੀਆਂ ਤੇ ਸਟ੍ਰੋਕ ਸ਼ਾਮਲ ਹੈ। ਇਨ੍ਹਾਂ ਸਾਰੀਆਂ ਬੀਮਾਰੀਆਂ ਕਾਰਨ ਲੋਕ ਸਮੇਂ ਤੋਂ ਪਹਿਲਾਂ ਹੀ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਇਸ ਦਾ ਮੁੱਖ ਕਾਰਨ ਸਮੇਂ ਸਿਰ ਰੋਗ ਦੀ ਪਛਾਣ ਨਾ ਹੋਣਾ ਤੇ ਇਲਾਜ ਵਿੱਚ ਦੇਰੀ ਦਾ ਹੋਣਾ ਹੈ ।ਡਾ. ਬਲਵੰਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੇ ਸੰਬੰਧ ਵਿੱਚ ਐੱਨ.ਸੀ.ਡੀ. ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਉਕਤ ਬੀਮਾਰੀਆਂ ਦੀ ਜਾਂਚ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ,ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਵਿਸ਼ੇਸ਼ ਤੌਰ ਤੇ ਹਾਜਰ ਸਨ।

ਸੰਤੁਲਤ ਭੋਜਨ ਤੇ ਸ਼ਰੀਰਕ ਗਤੀਵਿਧੀਆਂ ਜਰੂਰੀ - ਡਾ. ਸਾਰਿਕਾ ਦੁੱਗਲ

ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫਸਰ ਐੱਨ.ਸੀ.ਡੀ. ਪ੍ਰੋਗਰਾਮ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ  ਗੈਰ ਸੰਚਾਰੀ ਰੋਗਾਂ ਦੇ ਸੰਬੰਧ ਵਿੱਚ ਵਿਭਾਗ ਵੱਲੋਂ ਚਲਾਏ ਪ੍ਰੋਗਰਾਮ ਦਾ ਉਦੇਸ਼ ਕੈਂਸਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ ਤੇ ਸਟ੍ਰੋਕ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨਾ ਹੈ। ਇਹ ਤਦ ਹੀ ਸੰਭਵ ਹੈ ਜਦ ਪੀੜਤ ਦੀ ਸਹੀ ਸਮੇਂ ਜਾਂਚ ਹੋਏ ਤੇ ਇਲਾਜ ਲਈ ਉਸ ਨੂੰ ਰੈਫਰ ਕੀਤਾ ਜਾ ਸਕੇ।ਉਨ੍ਹਾਂ ਲੋਕਾਂ ਨੂੰ ਸੰਤੁਲਤ ਭੋਜਨ ਖਾਣ ਤੇ ਸ਼ਰੀਰਕ ਗਤੀਵਿਧੀਆਂ ਕਰਨ ਲਈ ਪ੍ਰੇਰਿਆ। ਡਾ. ਸਾਰਿਕਾ ਦੁੱਗਲ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਆਯੋਜਨ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਦਰਸਾਉਂਦੀ ਇੱਕ ਪ੍ਰਦਰਸ਼ਨੀ ਵੀ ਡਿਸਪਲੇ ਕੀਤੀ ਗਈ।

813 ਦੇ ਲਗਪੱਗ ਲੋਕਾਂ ਨੇ ਲਿਆ ਕੈਂਪ ਦਾ ਲਾਭ - ਡਾ. ਰੀਟਾ ਬਾਲਾ

ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ  ਵੱਖ ਬੀਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਦੀ ਮੁਫਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ 813 ਦੇ ਲਗਪੱਗ ਲੋਕਾਂ ਨੇ ਇਸ ਮੁਫਤ ਮੈਡੀਕਲ ਕੈਂਪ ਦਾ ਲਾਭ ਲਿਆ ਤੇ 577 ਦੇ ਲਗਪੱਗ ਮਰੀਜਾਂ ਦੇ ਜਰੂਰੀ ਟੈਸਟ ਵੀ ਮੁਫਤ ਕੀਤੇ ਗਏ। ਇਸ ਦੌਰਾਨ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫਤ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਤੇ ਡਾ. ਸਿੰਮੀ ਧਵਨ, ਡਾ. ਸੰਦੀਪ ਧਵਨ, ਡਾ. ਮੋਹਨਪ੍ਰੀਤ, ਡਾ. ਮੋਨਿੰਦਰ ਕੌਰ,  ਡਾ. ਸੁਖਵਿੰਦਰ ਕੌਰ, ਡਾ. ਪ੍ਰਿੰਸਜੀਤ, ਡਾ. ਸੰਦੀਪ ਭੋਲਾ, ਡਾ. ਰਾਜੀਵ ਪਰਾਸ਼ਰ, ਡਾ. ਰਣਬੀਰ ਸਿੰਘ,  ਡਾ. ਅਨੂ ਰਤਨ ਡਾ. ਅਮਨਦੀਪ,ਡਾ. ਭੂਮੇਸ਼ਵਰੀ, ਡਾ. ਯੋਗੇਸ਼ ਵੱਲੋਂ ਲੋਕਾਂ ਦੀ ਜਾਂਚ ਕੀਤੀ ਗਈ। ਡਾ. ਰੀਟਾ ਬਾਲਾ ਨੇ ਦੱਸਿਆ ਕਿ ਇਸ ਕੈਂਪ ਨੂੰ ਸਫਲ ਕਰਨ ਵਿੱਚ ਐੱਲ.ਐੱਚ.ਵੀ,ਏ.ਐਨ.ਐਮਜ ਤੇ ਆਸ਼ਾ ਵਰਕਰਾਂ ਨੇ ਸਹਿਯੋਗ ਦਿੱਤਾ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD