Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਆਗਰਾ ਦੇ ਵਸਨੀਕ ਤੋਂ ਫੜੀ 13 ਲੱਖ 33 ਹਜ਼ਾਰ ਰੁਪਏ ਦੀ ਨਗ਼ਦੀ, ਜ਼ਬਤ ਕਰਕੇ ਆਮਦਨ ਕਰ ਵਿਭਾਗ ਨੂੰ ਸੌਂਪੀ-ਜ਼ਿਲ੍ਹਾ ਚੋਣ ਅਫ਼ਸਰ

ਆਮ ਲੋਕ ਨਗ਼ਦੀ ਲਿਜਾਣ-ਲਿਆਉਣ ਸਮੇਂ ਸਾਵਧਾਨੀ ਵਰਤਣ ਤੇ ਪੂਰੇ ਦਸਤਾਵੇਜ ਆਪਣੇ ਨਾਲ ਰੱਖਣ-ਕੁਮਾਰ ਅਮਿਤ

Web Admin

Web Admin

5 Dariya News

ਪਟਿਆਲਾ/ਨਾਭਾ , 18 Mar 2019

ਲੋਕ ਸਭਾ ਚੋਣਾਂ-2019 ਸਬੰਧੀਂ ਲਾਗੂ ਹੋਏ ਆਦਰਸ਼ ਚੋਣ ਜਾਬਤੇ ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਪੁਲਿਸ ਵੱਲੋਂ ਚੱਲ ਰਹੀ ਵਿਸ਼ੇਸ਼ ਚੈਕਿੰਗ ਦੌਰਾਨ ਅੱਜ ਸਵੇਰੇ ਨਾਭਾ ਵਿਖੇ ਆਗਰਾ ਦੇ ਇੱਕ ਵਸਨੀਕ ਤੋਂ 13 ਲੱਖ 33 ਹਜ਼ਾਰ 500 ਰੁਪਏ ਦੀ ਨਗ਼ਦੀ ਬਰਾਮਦ ਹੋਈ ਹੈ। ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਦੀਆਂ ਹਦਾਇਤਾਂ ਅਨੁਸਾਰ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਾਭਾ ਪੁਲਿਸ ਨੇ ਇਹ ਰਾਸ਼ੀ ਬਰਾਮਦ ਕਰਕੇ ਫਲਾਇੰਗ ਸੁਕੈਡ ਟੀਮ ਦੀ ਮਦਦ ਨਾਲ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ 'ਚ ਸਵੇਰੇ 6 ਵਜੇ ਤੋਂ 8 ਵਜੇ ਤੱਕ ਵਿਸ਼ੇਸ਼ ਚੈਕਿੰਗ ਨਾਕੇ ਲਗਾਏ ਗਏ ਸਨ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਦੌਰਾਨ ਬੌੜਾਂ ਗੇਟ ਨਾਭਾ ਵਿਖੇ ਡੀ.ਐਸ.ਪੀ. ਨਾਭਾ ਸ. ਵਰਿੰਦਰਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਸਦਰ ਦੇ ਐਸ.ਐਚ.ਓ. ਐਸ.ਆਈ. ਸ਼ਸ਼ੀ ਕਪੂਰ ਦੀ ਪੁਲਿਸ ਟੀਮ ਵੱਲੋਂ ਨਾਕਾਬੰਦੀ ਦੌਰਾਨ ਇਹ ਰਾਸ਼ੀ ਇਮਰਾਨ ਖ਼ਾਨ ਪੁੱਤਰ ਇਕਬਾਲ ਖ਼ਾਨ ਵਾਸੀ ਸ਼ਾਹਗੰਜ ਰੋਈ ਮੰਡੀ ਆਗਰਾ ਯੂ.ਪੀ. ਕੋਲੋਂ ਬਰਾਮਦ ਕੀਤੀ ਗਈ। ਇਸੇ ਦੌਰਾਨ ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਇਹ ਵਿਅਕਤੀ ਜਦੋਂ ਇੱਕ ਬੱਸ 'ਚੋਂ ਉਤਰਿਆ ਤਾਂ ਪੁਲਿਸ ਨੇ ਇਸ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਤਾਂ ਇਹ ਸ਼ੱਕੀ ਨਗ਼ਦੀ ਬਰਾਮਦ ਹੋਈ, ਜਿਸ ਨੂੰ ਜ਼ਬਤ ਕਰਕੇ ਨਾਭਾ ਹਲਕੇ 'ਚ ਤਾਇਨਾਤ ਐਫ.ਐਸ.ਟੀ. ਟੀਮ ਦੇ ਇੰਚਾਰਜ ਐਕਸੀਐਨ ਪੀ.ਐਸ.ਪੀ.ਸੀ.ਐਲ. ਸ੍ਰੀ ਅਕਸ਼ੇ ਕੁਮਾਰ ਦੀ ਅਗਵਾਈ ਹੇਠਲੀ ਫਲਾਇੰਗ ਸੁਕੈਡ ਟੀਮ ਨੂੰ ਸ਼ਾਮਲ ਕਰਕੇ ਇਹ ਰਾਸ਼ੀ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ।ਸ. ਸਿੱਧੂ ਨੇ ਕਿਹਾ ਕਿ ਇਸ ਤੋਂ ਬਰਾਮਦ ਹੋਈ ਇਸ ਨਗਦੀ ਬਾਬਤ ਪੁੱਛਗਿੱਛ ਕੀਤੀ ਤਾਂ ਇਸ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ, ਇਸ 'ਤੇ ਆਮਦਨ ਕਰ ਵਿਭਾਗ ਦੀ ਟੀਮ ਨੂੰ ਬੁਲਾਇਆ ਗਿਆ ਅਤੇ ਇਸ ਬਾਰੇ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਨਗ਼ਦੀ ਕਿੱਥੋਂ ਅਤੇ ਕਿਸ ਮੰਤਵ ਲਈ ਲਿਆਂਦੀ ਗਈ ਸੀ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜਾਬਤੇ ਦੌਰਾਨ 1 ਲੱਖ ਰੁਪਏ ਤੋਂ ਵਧੇਰੇ ਨਗ਼ਦੀ ਆਪਣੇ ਨਾਲ ਲਿਜਾਣ ਜਾਂ ਲਿਆਉਣ ਸਮੇਂ ਪੂਰੀ ਸਾਵਧਾਨੀ ਵਰਤਣ ਅਤੇ ਇਸ ਨਗ਼ਦੀ ਸਬੰਧੀਂ ਪੂਰੇ ਦਸਤਾਵੇਜ ਆਪਣੇ ਨਾਲ ਰੱਖਣ।

 

Tags: Crime News Punjab , SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD