Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕਿਸਾਨ ਆਧੁਨਿਕ ਤਕਨੀਕ ਅਪਣਾ ਕੇ ਆਪਣੀ ਆਮਦਨ ਵਿਚ ਕਰ ਸਕਦੇ ਹਨ ਵਾਧਾ

Web Admin

Web Admin

5 Dariya News

ਬਠਿੰਡਾ , 18 Mar 2019

Last updated on: Mar 18, 2019, 00:00 IST

ਵਾਤਾਵਰਣ ਨੂੰ ਬਚਾਉਣ, ਮਨੁੱਖੀ ਅਤੇ ਭੂਮੀ ਦੀ ਸਿਹਤ ਬਰਕਰਾਰ ਰੱਖਣ ਲਈ ਆਤਮਾ ਸਕੀਮ ਦੇ ਤਹਿਤ ਖੇਤੀ ਭਵਨ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਦੌਰਾਨ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਆਧੁਨਿਕ ਤਕਨੀਕ ਨਾਲ ਖੇਤੀ ਕਰਨ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨਾਂ ਨੂੰ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਨਾ ਸਾੜਨ ਦੀ ਸਲਾਹ ਦਿੱਤੀ।ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਕੀਤਾ। ਸ਼੍ਰੀ ਸਿੱਧੂ ਵਲੋਂ ਵੱਖ-ਵੱਖ ਵਿਭਾਗਾਂ ਦੁਆਰਾ ਲਗਾਈਆਂ ਗਈਆਂ ਨੁਮਾਇਸ਼ਾਂ ਨੂੰ ਬਹੁਤ ਹੀ ਧਿਆਨ ਨਾਲ ਵੇਖਿਆ ਗਿਆ ਅਤੇ ਉਨਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਆਧੁਨਿਕ ਤਕਨੀਕ ਅਪਣਾ ਕੇ ਖੇਤੀ ਧੰਦਿਆਂ ਵਿੱਚ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਦੀ ਸਲਾਹ ਦਿੱਤੀ। ਮੇਲੇ ਦੌਰਾਨ ਸ਼੍ਰੀ ਸਿੱਧੂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਧੂੰਆ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਸੋਚਣ। ਇਸ ਤੋਂ ਇਲਾਵਾ ਉਨਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਇਕ ਧੰਦਿਆਂ ਨੂੰ ਜ਼ਰੂਰ ਅਪਨਾਉਣ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਹਾੜੀ ਦੀਆਂ ਫ਼ਸਲਾਂ ਦੀ ਸੁਚੱਜੀ ਖ਼ਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਖੇਤੀ ਸਬੰਧੀ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਲਈ ਕਾਲ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਫ਼ਸਲਾਂ ਦੇ ਵੱਧ ਉਤਪਾਦਨ ਲਈ ਲਏ ਜਾਣ ਵਾਲੇ ਫੈਸਲਿਆਂ ਲਈ ਜਿਵੇਂ ਕਿ ਚੰਗੇ ਬੀਜ ਦੀ ਚੋਣ, ਖਾਦਾਂ, ਜ਼ਹਿਰਾਂ ਦੀ ਵਰਤੋ ਆਦਿ ਹੋਰ ਕੰਮਾਂ ਸਬੰਧੀ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੰਮ ਕਰਨਾ ਚਾਹੀਦਾ ਹੈ।ਉਨਾ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਰਮੇ ਦੀ ਬਿਜਾਈ ਕਰਨ ਸਮਂ ਨਹਿਰੀ ਪਾਣੀ ਅਤੇ ਬਿਜਲੀ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।

ਜ਼ਿਲਾ ਪੱਧਰੀ ਕਿਸਾਨ ਕੈਂਪ ਦੀ ਪ੍ਰਧਾਨਗੀ ਕਰਦਿਆਂ ਵਸਿਸ਼ਟ ਸਯੁੰਕਤ ਖੇਤੀਬਾੜੀ ਡਾਇਰੈਕਟਰ ਸ਼੍ਰੀ ਰਾਜੇਸ ਕੁਮਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਬੀਜਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਨਰਮੇ ਦੇ 20 ਲੱਖ ਬੀ.ਟੀ ਕਾਟਨ ਦੇ ਬੀਜਾਂ ਦੇ ਪੈਕਟਾ ਦਾ ਪ੍ਰਬੰਧ ਕਰ ਲਿਆ ਗਿਆ ਹੈ। ਖਾਦਾਂ ਦੀ ਯੋਗ ਮਾਤਰਾ ਵਿਚ ਵਰਤੋਂ ਸਬੰਧੀ ਸ਼੍ਰੀ ਰਾਜੇਸ਼ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਅਤੇ ਪਾਣੀ ਨੂੰ ਟੈਸਟ ਕਰਾਉਣ ਉਪਰੰਤ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦਾ ਖਾਦਾਂ 'ਤੇ ਖ਼ਰਚ ਘੱਟ ਹੋਵੇ। ਉਨਾਂ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨਾਂ ਨੂੰ ਸਮੇਂ ਸਿਰ ਰਸਾਇਣਿਕ ਖਾਦਾਂ ਮੁਹੱਈਆ ਕਰਨ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਾਦਾਂ ਦੇ ਸੀਜ਼ਨ ਦੌਰਾਨ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਭੌਂ-ਪਰਖ ਪ੍ਰਯੋਗਸ਼ਾਲਾਵਾਂ ਨੂੰ ਛੋਟੇ ਤੱਤ ਜਿਵੇਂ ਜ਼ਿੰਕ, ਲੋਹਾ ਅਤੇ ਮੈਗਨੀਜ਼ ਆਦਿ ਦੇ ਟੈਸਟ ਕਰਨ ਲਈ ਸਟਰੈਥਇੰਗ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਆਪਣੀ ਜ਼ਮੀਨ ਦੀ ਟੈਸਟ ਰਿਪੋਰਟ ਦੇ ਅਨੁਸਾਰ ਛੋਟੇ ਤੱਤਾਂ ਵੀ ਲੋੜ ਅਨੁਸਾਰ ਵਰਤੋਂ ਕਰ ਸਕਣਗੇ। ਇਸ ਨਾਲ ਜਿੱਥੇ ਜ਼ਮੀਨ ਦੀ ਸਿਹਤ ਠੀਕ ਹੋਵੇਗੀ, ਉਥੇ ਉਹ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਬੇਲੋੜਾ ਖ਼ਰਚ ਘਟਾ ਸਕਣਗੇ।ਸ਼੍ਰੀ ਰਾਜੇਸ਼ ਕੁਮਾਰ ਨੇ ਕਿਸਾਨਾਂ ਨੂੰ ਕੀਟ-ਨਾਸ਼ਕਾਂ ਦੀ ਸੁਚੱਜੀ ਵਰਤੋਂ ਅਤੇ ਝੋਨਾ, ਕਣਕ ਦੇ ਪਰਾਲੀ ਦੀ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਅਪੀਲ ਕੀਤੀ। ਉਨਾਂ ਵਲੋਂ ਕਿਸਾਨਾਂ ਨੂੰ ਬੀਜ ਸੋਧ, ਮਿੱਟੀ ਪਰਖ ਆਦਿ ਜ਼ਰੂਰੀ ਨੁਕਤਿਆਂ ਬਾਰੇ ਜ਼ਿਆਦਾ ਜ਼ੋਰ ਦੇ ਕੇ ਉਤਸ਼ਾਹਿਤ ਕੀਤਾ, ਜਿਨਾਂ ਵੱਲ ਕਿਸਾਨ ਧਿਆਨ ਨਹੀਂ ਦਿੰਦੇ ਜਾਂ ਇਸ ਦੀ ਮਹੱਤਤਾ ਦਾ ਪਤਾ ਨਹੀਂ ਹੁੰਦਾ ਉਨਾਂ ਨੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਤੇ ਫਸਲਾਂ ਦੀ ਮਾਰਕਿਟਿੰਗ ਸਮੇਂ ਆ ਰਹੀਆਂ ਮੁਸ਼ਕਲਾਂ ਬਾਰੇ ਸੁਚੇਤ ਕੀਤਾ। ਉਨਾਂ ਨੇ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ-ਸੰਭਾਲ, ਖਾਦਾਂ ਅਤੇ ਪਾਣੀ ਦੀ ਸਹੀ ਵਰਤੋ, ਵਰਮੀ-ਕੰਪੋਸਟ ਖਾਦ ਤਿਆਰ ਕਰਨਾ,ਐਗਰੋ ਫਰੈਸਟਰੀ ਅਤੇ ਬੀ-ਕੀਪਿੰਗ, ਮੱਛੀ-ਪਾਲਣ, ਡੈਅਰੀ ਆਦਿ ਧੰਦੇ ਅਪਨਾਉਣ ਵਾਸਤੇ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲੇ ਵਿਚ ਚੱਲ ਰਹੀਆਂ ਵੱਖ-2 ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲੇ ਵਿੱਚ ਫ਼ਸਲੀ ਵਿਭਿੰਨਤਾ ਪ੍ਰੋੋਗਰਾਮ ਤਹਿਤ ਪਿਛਲੇ ਸਾਲ 91000 ਹੈਕਟਰ ਦੇ ਮੁਕਾਬਲੇ ਇਸ ਸਾਲ ਨਰਮੇਂ ਹੇਠ 125000 ਹੈਕਟੇਅਰ ਅਤੇ ਪਿਛਲੇ ਸਾਲ 167000 ਹੈਕਟਰ ਦੇ ਮੁਕਾਬਲੇ ਝੋਨੇ ਹੇਠ 133000 ਹੈਕਟੇਅਰ ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨਾਂ ਵਲੋਂ ਕਿਸਾਨ ਭਰਾਵਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਨਰਮੇਂ ਦਾ ਗੁਜਰਾਤੀ ਅਤੇ ਗੈਰ-ਪ੍ਰਮਾਣਿਤ ਬੀਜ ਦੀ ਖ਼ਰੀਦ ਨਾ ਕੀਤੀ ਜਾਵੇ ਤਾ ਕਿ ਆਉਣ ਵਾਲੇ ਸਮੇਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆ ਦੇ ਹਮਲੇ ਤੋਂ ਬਚਿਆ ਜਾ ਸਕੇ। ਉਨਾਂ ਕਿਸਾਨਾਂ ਵੀਰਾਂ ਨੂੰ ਅਪੀਲ ਕੀਤੀ ਕਿ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਕੀਤੀਆਂ 91 ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ। ਇਸ ਮੰਤਵ ਲਈ ਜ਼ਿਲੇ ਵਿੱਚ ਵੱਖ-ਵੱਖ ਕਿਸਮਾਂ ਦੇ 625000 ਬੀ.ਟੀ ਕਾਟਨ ਦੇ ਬੀਜਾਂ ਦੇ ਪੈਕਟਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਪ੍ਰਮਾਣਿਤ ਬੀਜ ਦੀ ਖ਼ਰੀਦ ਕਰਨ ਸਮੇਂ ਬੀਜ ਫ਼ਰਮ ਤੋਂ ਪੱਕਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ।ਇਸ ਤੋ ਇਲਾਵਾ ਉਨਾਂ ਕਿਸਾਨਾਂ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ, ਕਣਕ ਦੇ ਨਾੜ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਨਾ ਕੀਤਾ ਜਾਵੇ। ਉਨਾਂ ਅੱਗੇ ਦੱਸਿਆ ਇਸ ਮੰਤਵ ਲਈ ਜ਼ਿਲੇ ਵਿਚ ਵੱਖ-ਵੱਖ ਖੇਤੀ ਮਸ਼ੀਨਰੀ ਤੇ 12,38,56,673-00 ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਦਿੱਤੀ ਗਈ ਹੈ। ਉਨਾਂ ਸਮੂਹ ਕਿਸਾਨਾਂ ਦਾ ਧੰਨਵਾਦ ਕਰਦੇ ਹੋਇਆ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਿਛਲੇ ਸਾਲ 67 ਫ਼ੀਸਦੀ ਰਕਬਾ ਜੀਰੋ ਬਰਨਿੰਗ ਹੇਠ ਲਿਆਂਦਾ ਗਿਆ। ਇਸ ਸਾਲ ਵੀ ਇਸ ਮੁਹਿੰਮ ਨੂੰ ਅੱਗੇ ਤੋਰ ਦੇ ਹੋਏ ਖੇਤੀਬਾੜੀ ਵਿਭਾਗ ਵਲੋਂ ਸਟਰਾ ਮਨੈਜਮੈਂਟ ਪ੍ਰੋਗਰਾਮ ਤਹਿਤ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਮਹੱਈਆ ਕਰਵਾਈ ਜਾਵੇਗੀ। ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਊਡ ਸਪੀਕਰ ਲਗਾ ਕੇ ਅੱਗ ਲਗਾਉਣ ਦੇ ਨੁਕਸਾਨ ਅਤੇ ਅੱਗ ਨਾ ਲਗਾਉਣ ਦੇ ਲਾਭਾਂ ਸਬੰਧੀ ਪੈਫਲੈਟ, ਬੈਨਰ ਤਿਆਰ ਕਰਵਾ ਕੇ ਪਿੰਡਾਂ ਵਿਚ ਛੋਟੇ ਟੈਂਪੂ ਚਲਾਕੇ ਮੁਨਿਆਦੀ ਕਰਵਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉਥੇ ਖੇਤਾਂ ਵਿੱਚ ਬਹੁ-ਕੀਮਤੀ ਕੁਦਰਤੀ ਤੱਤ ਸੜ ਕੇ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਖ਼ਤਮ ਹੋ ਜਾਂਦੇ ਹਨ। ਡਾ.ਸਿੱਧੂ ਨੇ ਅੱਗੇ ਦੱਸਿਆ ਕਿ ਇਸ ਨਾਲ ਮਨੁੱਖੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਤੌਰ 'ਤੇ ਧੂੰਆਂ ਛੋਟੇ ਬੱਚਿਆਂ ਦੇ ਫੇਫੜਿਆਂ ਉੱਪਰ ਬਹੁਤ ਮਾੜਾ ਅਸਰ ਪਾਉਂਦਾ ਹੈ। ਇਸ ਨਾਲ ਸਾਡੀ ਆਉਣ ਵਾਲੀ ਪੀੜੀ 'ਤੇ ਵੀ ਮਾੜਾ ਪ੍ਰਭਾਵ ਪੈਣ ਦਾ ਡਰ ਹੈ। 

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD