Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਲੋਕਾਂ ਨੂੰ ਬਿਨਾਂ ਕਿਸੇ ਲਾਲਚ ਤੇ ਡਰ ਤੋਂ ਆਪਣੀ ਵੋਟ ਦਾ ਕਰਨਾ ਚਾਹੀਦਾ ਹੈ ਇਸਤੇਮਾਲ

Web Admin

Web Admin

5 Dariya News

ਫਿਰੋਜ਼ਪੁਰ , 19 Mar 2019

Last updated on: Mar 19, 2019, 00:00 IST

ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਰਹੱਦੀ ਪਿੰਡ ਹਬੀਬ ਵਾਲਾ ਵਿਖੇ ਭਾਈ ਕਨ੍ਹਈਆ ਜੀ ਕਿਸਾਨ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਆਈ.ਏ.ਐੱਸ. ਪਹੁੰਚੇ।ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅੱਜ ਦੇ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2019 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਵੱਲੋਂ ਆਪਣੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਣ।  ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆ ਨੂੰ ਸੁਚੇਤ ਹੋ ਕੇ ਤੇ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਤੇ ਬੋਲਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸ਼ਰਾਬ ਜਾਂ ਹੋਰ ਕਿਸੇ ਨਸ਼ੇ ਦੇ ਲਾਲਚ ਵਿੱਚ ਫਸ ਕੇ ਆਪਣੀ ਵੋਟ ਦੇ ਅਧਿਕਾਰ ਦੀ ਗ਼ਲਤ ਵਰਤੋਂ ਨਹੀਂ ਕਰਨੀ ਸਗੋਂ ਆਪਣੀ ਸੋਚ ਸਮਝ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨੀ ਹੈ ਤਾਂ ਵਧੀਆ ਸਰਕਾਰ ਚੁਣੀ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਘਰ ਜਾ ਕੇ ਮਾਤਾ ਪਿਤਾ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਬਾਰੇ ਕਹਿਣ ਅਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਆਪਣੇ ਭੈਣ, ਭਰਾਵਾਂ, ਰਿਸਤੇਦਾਰਾਂ ਅਤੇ ਸਕੇ-ਸਬੰਧੀਆਂ ਨੂੰ ਵੋਟ ਬਣਵਾਉਣ ਤੇ ਵੋਟ ਦੇ ਸਹੀ ਇਸਤੇਮਾਲ ਕਰਨ ਲਈ ਵੀ ਕਹਿਣ।ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ ਭੁੱਲਰ, ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD