Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟ੍ਰਾਂਸਜੈਂਡਰ ਵੋਟਰਾਂ ਰਾਹੀਂ ਮਤਦਾਤਾ ਚੇਤਨਾ ਦਾ ਨਿਵੇਕਲਾ ਉਦਮ

ਨਵਾਂਸ਼ਹਿਰ ’ਚ ਜਾਗਰੂਕਤਾ ਮਾਰਚ ਕੀਤਾ ਗਿਆ, ਪ੍ਰੀਤੀ ਮਹੰਤ ਨੂੰ ਬਣਾਇਆ ਜ਼ਿਲ੍ਹਾ ਆਈਕੋਨ

Web Admin

Web Admin

5 Dariya News

ਨਵਾਂਸ਼ਹਿਰ , 19 Mar 2019

Last updated on: Mar 19, 2019, 00:00 IST

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਮਤਦਾਤਾ ਚੇਤਨਾ ਦਾ ਨਿਵੇਕਲਾ ਢੰਗ ਅਪਣਾਉਂਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰਾਂਸਜੈਂਡਰ (ਤੀਸਰਾ ਲਿੰਗ) ਮਤਦਾਤਾਵਾਂ ਨੂੰ ਨਾਲ ਲੈ ਕੇ ਬਾਜ਼ਾਰ ’ਚ ਜਾਗਰੂਕਤਾ ਮਾਰਚ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪਮ ਕਲੇਰ ਜੋ ਕਿ ਸਵੀਪ ਗਤੀਵਿਧੀਆਂ ਵਾਸਤੇ ਜ਼ਿਲ੍ਹੇ ਦੇ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਮਾਜ ਦੇ ਹਰੇਕ ਵਰਗ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪਹਿਲ ਸਮਾਜ ਦੇ ਉਨ੍ਹਾਂ ਵਰਗਾਂ ਨੂੰ ਦਿੱਤੀ ਜਾ ਰਹੀ ਹੈ ਜੋ ਕਿ ਆਪਣੇ ਆਪ ਨੂੰ ਸਮਾਜ ਦਾ ਹਿੱਸਾ ਹੁੰਦੇ ਹੋਏ ਵੀ ਅਣਗੋਲੇ ਮਹਿਸੂਸ ਕਰਦੇ ਹਨ। ਅੱਜ ਦਾ ਟ੍ਰਾਂਸਜੈਂਡਰ ਮਤਦਾਤਾਵਾਂ ਦਾ ਚੇਤਨਾ ਮਾਰਚ ਇਸ ਲੜੀ ਦਾ ਹਿੱਸਾ ਹੈ ਤਾਂ ਜੋ ਲੋਕਤੰਤਰ ’ਚ ਹਰ ਇੱਕ ਨੂੰ ਆਪਣੀ ਵੋਟ ਦੀ ਮਹੱਤਤਾ ਦਾ ਪਤਾ ਲੱਗੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਵਰਗ ਹਰ ਵਾਰ ਆਪਣੀ ਵੋਟ ਪਾਉਂਦਾ ਹੈ ਪਰ ਜੇਕਰ ਇਹ ਲੋਕ ਸਮਾਜ ਦੇ ਦੂਸਰੇ ਲੋਕਾਂ ਨੂੰ ਪ੍ਰੇਰਨ ਲਈ ਅਜਿਹੀਆਂ ਗਤੀਵਿਧੀਆਂ ਕਰਦੇ ਹਨ ਤਾਂ ਇਸ ਦਾ ਸਮਾਜ ’ਤੇ ਡੂੰਘਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 17 ਅਜਿਹੇ ਮਤਦਾਤਾ ਸ਼ਨਾਖਤ ਕੀਤੇ ਗਏ ਹਨ ਜਦਕਿ ਇਨ੍ਹਾਂ ਦੀ ਸਹਾਇਤਾ ਨਾਲ ਅਜਿਹੇ ਹੋਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵੀ ਮਤਦਾਤਾ ਬਣਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਨ੍ਹਾਂ ਟ੍ਰਾਂਸਜੈਂਡਰ ਵੋਟਰਾਂ ਨੂੰ ਜਾਗਰੂਕਤਾ ਦੇ ਪਹਿਲੇ ਪੜਾਅ ਤਹਿਤ ਸੁਵਿਧਾ ਕੇਂਦਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ ਜੋੜੇ ਗਏ ਵੀ ਵੀ ਪੀ ਏ ਟੀ ਬਾਰੇ ਵੀ ਦੱਸਿਆ ਗਿਆ ਅਤੇ ਉਨ੍ਹਾਂ ਪਾਸੋਂ ਮੋਕ ਪੋਲ ਕਰਵਾ ਕੇ, 7 ਸਕਿੰਟ ਲਈ ਵੀ ਵੀ ਪੀ ਏ ਟੀ ਦੀ ਸਕ੍ਰੀਨ ’ਤੇ ਦਿਖਾਈ ਦਿੰਦੇ ਆਪਣੇ ਪਸੰਦੀਦਾ ਉਮੀਦਵਾਰ/ਚੋਣ ਨਿਸ਼ਾਨ ਨੂੰ ਵੋਟ ਪਾਉਣ ਦੇ ਪ੍ਰਮਾਣ ਨੂੰ ਵੀ ਦਿਖਾਇਆ ਗਿਆ।

ਇਸ ਤੋਂ ਬਾਅਦ ਇਨ੍ਹਾਂ ਵੋਟਰਾਂ ਪਾਸੋਂ ਸੁਵਿਧਾ ਕੇਂਦਰ ’ਚ ਲਾਏ ਗਏ ਵੋਟਰ ਹਸਤਾਖਰ ਜਾਗਰੂਕਤਾ ਮੁਹਿੰਮ ਦੇ ਫਲੈਕਸ ’ਤੇ 19 ਮਈ ਨੂੰ ਮਤਦਾਨ ਕਰਨ ਦੇ ਪ੍ਰਣ ਨੂੰ ਦੁਹਰਾਉਂਦੇ ਹੋਏ ਦਸਤਖਤ ਕਰਵਾਏ ਗਏ।ਬਾਅਦ ’ਚ ਟ੍ਰਾਂਸਜੈਂਡਰ ਵੋਟਰਾਂ ਦੇ ਅਤੇ ਆਈ ਟੀ ਆਈ ਦੇ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਮਾਰਚ ਨੂੰ ਬਾਰਾਂਦਰੀ ਗਾਰਡਨ ਲਈ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਸਮਾਜ ਦੇ ਉਸ ਵਰਗ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਮਹੱਤਤਾ ਦਾ ਅਹਿਸਾਸ ਕਰਵਾ ਰਹੇ ਹਨ, ਜਿਸ ਨੂੰ ਹੁਣ ਤੱਕ ਅਣਗੌਲਿਆਂ ਹੀ ਸਮਝਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਇੱਕ-ਇੱਕ ਵੋਟ ਦਾ ਮਹੱਤਵ ਹੈ ਅਤੇ ਹਰ ਇੱਕ ਵੋਟਰ ਵੱਲੋਂ ਕੀਤਾ ਮਤਦਾਨ ਹੀ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਟ੍ਰਾਂਸਜੈਂਡਰ ਮਤਦਾਤਾ ਆਪਣੇ ਉਪਰਾਲਿਆਂ ਨਾਲ ਹੋਰਨਾਂ ਲੋਕਾਂ ਨੂੰ ਵੀ ਮਤਦਾਤਾ ਬਣਨ ਅਤੇ ਮਤਦਾਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਮਹੰਤ ਪ੍ਰੀਤੀ ਨੂੰ ਜ਼ਿਲ੍ਹਾ ਚੋਣ ਦਫ਼ਤਰ ਦਾ ਆਈਕੋਨ ਵੀ ਬਣਾਇਆ ਗਿਆ ਹੈ। ਬਾਰਾਂਦਰੀ ਗਾਰਡਨ ਪੁੱਜੇ ਇਸ ਚੇਤਨਾ ਮਾਰਚ ਨੂੰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਰਿਫ਼੍ਰੈਸ਼ਮੈਂਟ ਦਿੱਤੀ ਗਈ ਅਤੇ ਉਨ੍ਹਾਂ ਦਾ ਚੇਤਨਾ ਮਾਰਚ ਦਾ ਹਿੱਸਾ ਬਣਨ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫ਼ਸਰ ਹਰਚਰਨ ਸਿੰਘ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਕਾਨੂੰਗੋ ਦੀਪਕ ਕੁਮਾਰ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਡਾ. ਸੁਰਿੰਦਰ ਪਾਲ ਅਗਨੀਹੋਤਰੀ, ਲੈਕਚਰਾਰ ਸੰਜੀਵ ਦੁੱਗਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤ ਰਾਮ, ਆਈ ਟੀ ਆਈ ਦੇ ਇੰਸਟ੍ਰੱਕਟਰ ਓਂਕਾਰ ਸਿੰਘ ਤੇ ਗਰੁੱਪ ਇੰਸਟ੍ਰੱਕਟਰ ਦਿਲਬਾਗ ਸਿੰਘ ਤੋਂ ਇਲਾਵਾ ਮਹੰਤ ਪ੍ਰੀਤੀ ਦੀ ਅਗਵਾਈ ’ਚ ਰਾਹੋਂ, ਬੰਗਾ, ਜਾਡਲਾ, ਬਲਾਚੌਰ, ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੇ ਸਮੂਹ ਟ੍ਰਾਂਸਜੈਂਡਰ ਵੋਟਰ ਅਤੇ ਆਈ ਟੀ ਆਈ ਦੇ ਵਿਦਿਆਰਥੀ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD