Wednesday, 15 May 2024

 

 

ਖ਼ਾਸ ਖਬਰਾਂ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ

 

ਬਰਨਾਲਾ ਪੁਲਿਸ ਵੱਲੋਂ ਗੈਂਗਸਟਰ ਕਾਬੂ, 2 ਪਿਸਤੌਲ, 8 ਕਾਰਤੂਸ ਬਰਾਮਦ

ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ: ਡਿਪਟੀ ਕਮਿਸ਼ਨਰ

Web Admin

Web Admin

5 Dariya News

ਬਰਨਾਲਾ , 19 Mar 2019

19 ਮਈ ਨੂੰ ਸੂਬੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਜ਼ਿਲ੍ਹਾ ਬਰਨਾਲਾ 'ਚ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਨਿਯਮਤ ਤੌਰ 'ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਕੋਲੋਂ ਇੱਕ ਦੇਸੀ ਪਿਸਤੌਲ.32 ਬੋਰ ਸਮੇਤ 6 ਜਿੰਦਾ ਕਾਰਤੂਸ ਤੇ ਇੱਕ ਦੇਸੀ ਪਿਸਤੌਲ 9 ਐਮ.ਐਮ. ਸਮੇਤ 2 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਬਰਨਾਲਾ ਸ. ਹਰਜੀਤ ਸਿੰਘ ਨੇ ਦੱਸਿਆ ਕਿ ਫੜ੍ਹਿਆ ਗਿਆ ਹਰਦੀਪ ਸਿੰਘ ਦੀਪਾ ਪੁੱਤਰ ਚਮਕੌਰ ਸਿੰਘ ਵਾਸੀ ਸੋਢਾ ਪੱਤੀ ਮਹਿਲ ਕਲਾਂ, ਸੀ-ਕੈਟੇਗਰੀ ਦਾ ਗੈਂਗਸਟਰ ਹੈ ਅਤੇ ਉਸ ਖਿਲਾਫ਼ ਵੱਖ-ਵੱਖ ਜ਼ਿਲ੍ਹਿਆਂ ਦੇ ਥਾਣਿਆਂ 'ਚ 19 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਫੜ੍ਹਿਆ ਗਿਆ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਦੇ ਬਿਲਾਸਪੁਰ ਗੈਂਗ ਨਾਲ ਸਬੰਧਤ ਹੈ ਤੇ ਉਸ ਖਿਲਾਫ਼ ਪਹਿਲਾਂ ਵੀ ਕਤਲ, ਡਕੈਤੀ, ਲੁੱਟ-ਖੋਹ, ਇਰਾਦਾ ਕਤਲ, ਲੜਾਈ ਝਗੜੇ ਤੇ ਪੁਲਿਸ ਹਿਰਾਸਤ 'ਚੋਂ ਭਗੌੜਾ ਹੋਣ ਦੇ ਵੱਖ-ਵੱਖ ਮਾਮਲੇ ਦਰਜ ਹਨ ਜਿਨ੍ਹਾਂ 'ਚੋਂ 5 ਮਾਮਲੇ ਇਕੱਲੇ ਬਰਨਾਲਾ ਜ਼ਿਲ੍ਹੇ 'ਚ ਦਰਜ ਹਨ। ਉਨ੍ਹਾਂ ਕਿਹਾ ਕਿ ਇੱਕ ਪਿਸਤੌਲ ਉਸਨੂੰ ਫੜ੍ਹਨ ਮੌਕੇ ਤੇ ਦੂਸਰਾ ਤਫ਼ਤੀਸ਼ ਦੌਰਾਨ ਬਰਾਮਦ ਕੀਤਾ ਗਿਆ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਦੀਪਾ ਹਾਲ ਹੀ ਵਿੱਚ ਜੇਲ 'ਚੋਂ ਬਾਹਰ ਆਇਆ ਸੀ ਤੇ ਬਾਹਰ ਆਉਣ ਉਪਰੰਤ ਮੁੜ ਕਿਸੇ ਅਨੈਤਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸੀ। 

ਉਨ੍ਹਾਂ ਦੱਸਿਆ ਕਿ ਦੀਪਾ ਇਹ ਹਥਿਆਰ ਧਰਮਿੰਦਰ ਗੁਗਨੀ ਨਾਂ ਦੇ ਵਿਅਕਤੀ ਤੋਂ ਲੈ ਕੇ ਆਇਆ ਸੀ ਅਤੇ ਗੁਗਨੀ 'ਤੇ ਵੀ ਪੁਲਿਸ ਵੱਲੋਂ ਸ਼ਿਕੰਜਾ ਕਸਣ ਦੀ ਕਾਰਵਾਈ ਆਰੰਭੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੀਪੇ ਦਾ ਭਰਾ ਜਗਜੀਤ ਸਿੰਘ ਉਰਫ਼ ਜੀਤਾ ਉਪਰ ਵੀ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਸਬੰਧੀ ਮਾਮਲਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੀਪੇ ਦਾ ਇੱਕ ਹੋਰ ਸਾਥੀ ਬੂਟਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਹਿਲ ਕਲਾਂ ਪਾਸੋਂ ਵੀ 16 ਫਰਵਰੀ 2019 ਨੂੰ ਥਾਣਾ ਮਹਿਲ ਕਲਾਂ 'ਚ ਦਰਜ ਇੱਕ ਮਾਮਲੇ 'ਚ 2 ਅਣਅਧਿਕਾਰਤ ਅਸਲੇ ਬਰਾਮਦ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸਦਾ ਇੱਕ ਹੋਰ ਸਾਥੀ ਗੁਰਦੀਪ ਸਿੰਘ ਮਾਨਾ ਵੀ ਗੈਂਗਸਟਰ ਵਾਰਦਾਤਾਂ 'ਚ ਸ਼ਾਮਲ ਰਿਹਾ ਹੈ ਤੇ ਇਸ ਵੇਲੇ ਨਾਭਾ ਜੇਲ 'ਚ ਬੰਦ ਹੈ।ਸ. ਹਰਜੀਤ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੀਪਾ 'ਤੇ ਆਰਮਜ਼ ਐਕਟ ਦੀ ਧਾਰਾ 25/54/59 ਤਹਿਤ ਥਾਣਾ ਮਹਿਲ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਦਾਲਤ 'ਚ ਪੇਸ਼ ਕਰਕੇ 20 ਮਾਰਚ ਤੱਕ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਦੀਪੇ ਵੱਲੋਂ ਅਪਰਾਧਕ ਵਾਰਦਾਤਾਂ ਦੇ ਹੋਰ ਵੀ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਹੀ ਦੁੱਗ, ਐਸ.ਪੀ. ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਰਵਿੰਦਰ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬੜ, ਇੰਸਪੈਕਟਰ ਰਾਹੁਲ ਕੌਸਲ, ਐਸ.ਆਈ. ਜਸਵੰਤ ਸਿੰਘ ਤੇ ਏ.ਐਸ.ਆਈ. ਸ਼ਰੀਫ਼ ਖਾਨ ਵੀ ਹਾਜ਼ਰ ਸਨ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD