Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਓ.ਐਲ. ਐਕਸ ਅਤੇ ਪੇਅ.ਟੀ.ਐਮ. ਰਾਹੀਂ ਲੋਕਾਂ ਤੋਂ ਪੈਸੇ ਠੱਗਣ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਦੇ 23 ਮਾਮਲੇ ਹੋਏ ਹੱਲ: ਜ਼ਿਲ੍ਹਾ ਪੁਲਿਸ ਮੁਖੀ

Web Admin

Web Admin

5 Dariya News

ਐਸ.ਏ.ਐਸ. ਨਗਰ , 19 Mar 2019

ਓ.ਐਲ.ਐਕਸ ਅਤੇ ਪੇਅ.ਟੀ.ਐਮ. ਰਾਹੀਂ ਲੋਕਾਂ ਤੋਂ ਪੈਸੇ ਪਵਾ ਕੇ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਨ੍ਹਾਂ ਮੁਲਜ਼ਮਾਂ ਦੇ ਪੁਲਿਸ ਦੀ ਗ੍ਰਿਫਤ ਵਿੱਚ ਆਉਣ ਨਾਲ ਜ਼ਿਲ੍ਹੇ ਦੇ ਸਾਈਬਰ ਕਰਾਈਮ ਦੇ 23 ਮਾਮਲੇ ਹੱਲ ਹੋ ਗਏ ਹਨ।ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਪਿਛਲੇ ਸਮੇਂ ਤੋਂ ਲੋਕਾਂ ਨਾਲ ਓ.ਐਲ.ਐਕਸ ਅਤੇ ਪੇਅ.ਟੀ.ਐਮ. ਰਾਹੀਂ ਠੱਗੀ ਮਾਰਨ ਦੇ ਦੋਸ਼ਾਂ ਬਾਬਤ ਵੱਖ-ਵੱਖ ਵਿਅਕਤੀਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. ਸਾਈਬਰ ਕਰਾਈਮ ਮੁਹਾਲੀ ਸ੍ਰੀਮਤੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਸਾਈਬਰ ਸੈੱਲ ਮੁਹਾਲੀ ਨੂੰ ਸੌਂਪੀ ਗਈ ਸੀ ਅਤੇ ਪੜਤਾਲ ਤੋਂ ਬਾਅਦ ਸਬੰਧਤ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਿਤੀ 06 ਮਾਰਚ 2019 ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 419, 465, 467, 468, 471, 420, 120 ਅਤੇ ਆਈ.ਟੀ. ਐਕਟ ਦੀ ਧਾਰਾ 66ਡੀ ਤਹਿਤ ਥਾਣਾ ਢਕੌਲੀ ਵਿਖੇ ਕੇਸ ਦਰਜ ਕੀਤਾ ਗਿਆ ਸੀ।ਸ. ਭੁੱਲਰ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਤਫ਼ਤੀਸ਼ ਸ੍ਰੀਮਤੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਸਾਈਬਰ ਸੈੱਲ ਦੀ ਸਮੁੱਚੀ ਟੈਕਨੀਕਲ ਟੀਮ ਵੱਲੋਂ ਕੀਤੀ ਗਈ, ਜਿਸ ਦੌਰਾਨ ਮੁਕੱਦਮੇ ਦੇ ਅਸਲ ਮੁਲਜ਼ਮਾਂ ਦੀ ਸ਼ਨਾਖਤ ਕਰਨ ਵਿੱਚ ਸਫ਼ਲਤਾ ਮਿਲੀ। ਇਸ ਮਗਰੋਂਡੀ.ਐਸ.ਪੀ. ਸਾਈਬਰ ਸੈੱਲ ਦੀ ਅਗਵਾਈ ਹੇਠ ਤਫ਼ਤੀਸ਼ੀ ਟੀਮ ਨੇ ਗਰੋਹ ਦੇ ਤਿੰਨ ਮੈਂਬਰਾਂ ਇਸਲਾਮ, ਤਾਲੀਮ ਅਤੇ ਰਿਆਜ ਅਹਿਮਦ ਸਾਰੇ ਵਾਸੀ ਪਿੰਡ ਝੀਲ ਪੱਟੀ, ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਹ ਲੋਕ ਨਵੇਂ-ਨਵੇਂ ਢੰਗ ਤਰੀਕਿਆਂ ਨਾਲ ਆਮ ਲੋਕਾਂ ਨੂੰ ਭਰਮਾ ਕੇ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦੀ ਕਮਾਈ ਲੁੱਟ ਲੈਂਦੇ ਸਨ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਕੀਤੀ ਮੁੱਢਲੀ ਪੁੱਛ-ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਰੋਹ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਓ.ਐਲ.ਐਕਸ. 'ਤੇ ਮੋਬਾਇਲ ਫੋਨ, ਐਕਟਿਵਾ, ਕਾਰਾਂ, ਕੈਮਰੇ ਅਤੇ ਲੈਪਟਾਪ ਆਦਿ ਸਸਤੇ ਭਾਅ ਵੇਚਣ ਦਾ ਝਾਂਸਾ ਦਿੰਦੇ ਸਨ ਅਤੇ ਆਮ ਲੋਕਾਂ ਨੂੰ ਯਕੀਨ ਦਿਵਾਉਣ ਵਾਸਤੇ ਸਬੰਧਤ ਚੀਜ਼ਾਂ ਵੇਚਣ ਵਾਲੇ ਵਿਅਕਤੀਆਂ ਦੀਆਂ ਫੌਜ/ਆਰਮਡ ਫੋਰਸ ਦੀਆਂ ਵਰਦੀਆਂ ਵਾਲੀਆਂ ਸੰਜੈ ਕੁਮਾਰ, ਨਗਿੰਦਰ ਯਾਦਵ ਅਤੇ ਵਿਕਾਸ ਪਟੇਲ ਦੇ ਨਾਮ ਵਾਲੀਆਂ ਫੋਟੋਆਂ ਵੀ ਪਾ ਦਿੰਦੇ ਸਨ ਤਾਂ ਜੋ ਲੋਕ ਇਨ੍ਹਾਂ 'ਤੇ ਕੋਈ ਸ਼ੱਕ ਨਾ ਕਰਨ। ਇਹ ਲੋਕਾਂ ਤੋਂ ਪੇਅ.ਟੀ.ਐਮ. ਰਾਹੀਂ ਪੈਸੇ ਪਵਾ ਲੈਂਦੇ ਸਨ ਅਤੇ ਬਾਅਦ ਵਿੱਚ ਆਪਣਾ ਮੋਬਾਈਲ ਫੋਨ ਬੰਦ ਕਰ ਲੈਂਦੇ ਸਨ।ਸ. ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੁਣ ਤੱਕ 8 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਗਰੋਹ ਦੇ ਹੋਰ ਮੈਂਬਰਾਂ ਬਾਰੇ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਨਾਲ ਇਸ ਜ਼ਿਲ੍ਹੇ ਵਿੱਚ 23 ਮਾਮਲਿਆਂ/ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੀ ਹੈ। ਮੁਲਜ਼ਮ ਪੁਲਿਸ ਰਿਮਾਂਡ ਅਧੀਨ ਚੱਲ ਰਹੇ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਐਡਵਾਈਜ਼ਰੀ ਜਾਰੀ

ਜ਼ਿਲ੍ਹਾ ਪੁਲੀਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਸਾਈਬਰ ਕਰਾਈਮ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ, ਏ.ਟੀ.ਐਮ. ਕਾਰਡ, ਓ.ਟੀ.ਪੀ., ਪਿਨ ਆਦਿ ਦੀ ਜਾਣਕਾਰੀ ਸਾਂਝੀ ਕਰਨ ਸਮੇਂ ਸਾਵਧਾਨੀ ਵਰਤਣ। ਉਨ੍ਹਾਂ ਸਲਾਹ ਦਿੱਤੀ ਕਿ ਜਿਨ੍ਹਾਂ ਏ.ਟੀ.ਐਮਜ਼ ਕੈਬਿਨ ਵਿੱਚ ਸੁਰੱਖਿਆ ਗਾਰਡ ਤਾਇਨਾਤ ਨਹੀਂ ਹਨ, ਉਨ੍ਹਾਂ ਦੀ ਵਰਤੋਂ ਕਰਨ ਤੋਂ ਬਾਅਦ ਆਪਣਾ ਪਿਨ ਨੰਬਰ ਬਦਲ ਲਵੋ। ਉਨ੍ਹਾਂ ਹੋਰ ਵੀ ਕਈ ਇਹਤਿਆਤੀ ਕਦਮ ਚੁੱਕਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਪਹਿਲਾਂ ਵੀ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ।

 

Tags: Crime News Punjab , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD