Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੂੰਹ ਅਤੇ ਦੰਦਾਂ ਤੇ ਮਨੁੱਖੀ ਸਿਹਤ ਤੇ ਸ਼ਖਸੀਅਤ ਨਿਰਭਰ - ਡਾ. ਬਲਵੰਤ ਸਿੰਘ

ਵਿਸ਼ਵ ਓਰਲ ਹੈਲਥ ਡੇ ਮਣਾਇਆ

Web Admin

Web Admin

5 Dariya News

ਕਪੂਰਥਲਾ , 20 Mar 2019

Last updated on: Mar 20, 2019, 00:00 IST

ਮੂੰਹ ਅਤੇ ਦੰਦਾਂ ਦਾ ਮਨੁੱਖੀ ਸਿਹਤ ਤੇ ਸ਼ਖਸੀਅਤ ਦੋਹਾਂ ਤੇ ਅਸਰ ਪੈਂਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਵਿਸ਼ਵ ਓਰਲ ਹੈਲਥ ਦਿਵਸ ਦੇ ਸੰਬੰਧ ਵਿੱਚ ਕੱਢੀ ਗਈ ਰੈਲੀ ਦੌਰਾਨ ਪ੍ਰਗਟ ਕੀਤੇ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਸਿਹਤ ਸੰਭਾਲ ਨਾਲ ਹੋਰ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਪਰ ਜਿਆਦਾਤਰ ਲੋਕ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਮੂੰਹ ਅਤੇ ਦੰਦਾਂ ਸੰਬੰਧੀ ਕੀਤੀ ਗਈ ਅਣਗਹਿਲੀ ਨਾਲ ਮਨੁੱਖ  ਕੈਂਸਰ, ਦਿਲ ਦੀਆਂ ਬੀਮਾਰੀਆਂ ਆਦਿ ਨਾਲ ਪੀੜਤ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਵੱਲੋਂ ਤੰਬਾਕੂ, ਪਾਨ ਮਸਾਲਾ ਤੇ ਗੁਟਖਾ ਦੇ ਕੀਤੇ ਜਾਂਦੇ ਸੇਵਨ ਤੇ ਚਿੰਤਾ ਜਤਾਈ ਤੇ ਕਿਹਾ ਕਿ ਜਾਗਰੂਕਤਾ ਦੀ ਕਮੀ ਦੇ ਚੱਲਦਿਆਂ ਲੋਕ ਮੂੰਹ ਦੇ ਕੈਂਸਰ ਦਾ ਸ਼ਿਕਾਰ ਹੋ ਜਾਂਦੇ ਹਨ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਨਿਯਮਿਤ ਜਾਂਚ ਨਾਲ ਓਰਲ ਕੈਂਸਰ ਨੂੰ ਮੁੱਢਲੀ ਸਟੇਜ ਤੇ ਹੀ ਫੜਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂ ਦੇ ਸੇਵਨ ਤੋਂ ਦੂਰ ਰਹਿਣ ਨੂੰ ਕਿਹਾ ਤੇ ਨਿਯਮਿਤ ਤੌਰ ਤੇ ਡੈਂਟਿਸਟ ਕੋਲ ਜਾਣ ਲਈ ਪ੍ਰੇਰਿਆ। ਇਸ ਮੌਕੇ ਤੇ ਓਰਲ ਹੈਲਥ ਨੂੰ ਲੈ ਕੇ ਇੱਕ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਗਿਆ ਤੇ ਪੰਫਲੈਟਸ ਵੀ ਲੋਕਾਂ ਨੂੰ ਵੰਡੇ ਗਏ।

ਸੇ ਆਹ ਥੀਮ ਓਰਲ ਹੈਲਥ ਦੀ ਜਾਗਰੂਕਤਾ ਦਾ ਪ੍ਰਤੀਕ - ਡਾ. ਸੁਰਿੰਦਰ ਮੱਲ

ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ ਵਿਸ਼ਵ ਓਰਲ ਹੈਲਥ ਦਿਵਸ ਨੂੰ ਮਣਾਉਣ ਦਾ ਉਦੇਸ਼ ਲੋਕਾਂ ਵਿੱਚ ਮੂੰਹ ਅਤੇ ਦੰਦਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਹੈ। ਡਾ. ਮੱਲ ਨੇ ਦੱਸਿਆ ਕਿ ਵਿਸ਼ਵ ਡੈਂਟਲ ਫੈਡਰੇਸ਼ਨ ਵਲੋਂ ਵਿਸ਼ਵ ਓਰਲ ਹੈਲਥ ਦਿਵਸ ਦੀ  ਜਾਗਰੂਕਤਾ ਨੂੰ ਲੈ ਕੇ ਤਿੰਨ ਸਾਲਾਂ ਮੁਹਿੰਮ  ਵਿੱਢੀ ਗਈ ਹੈ। 2018 ਤੋਂ 2020 ਤੱਕ ਸੇ ਆਹ ਥੀਮ ਤਹਿਤ ਵੱਖ ਵੱਖ ਸਲੋਗਨਾਂ ਰਾਹੀਂ ਲੋਕਾਂ ਨੂੰ ਓਰਲ ਹੈਲਥ ਬਾਰੇ ਸੋਚਣ ਅਤੇ ਉਸ ਦਿਸ਼ਾ ਵੱਲ ਕੰਮ ਕਰਣ ਲਈ ਪ੍ਰੇਰਿਆ ਜਾਏਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦਾ ਸਲੋਗਨ ਥਿੰਕ ਮਾਊਥ, ਥਿੰਕ ਹੈਲਥ ਅਤੇ ਇਸ ਸਾਲ ਸਲੋਗਨ ਐਕਟ ਓਨ ਮਾਊਥ ਹੈਲਥ ਇਸੀ ਮੁਹਿੰਮ ਦਾ ਹਿੱਸਾ ਹਨ।

ਸੈਲਫੀ ਕਾਰਨਰ ਰਿਹਾ ਖਿੱਚ ਦਾ ਕੇਂਦਰ

ਇਸ ਮੌਕੇ ਤੇ ਓਰਲ ਹੈਲਥ ਬਾਰੇ ਅਨੂਠੀ ਜਾਗਰੂਕਤਾ ਵੱਜੋਂ ਬਣਾਇਆ ਗਿਆ ਸੈਲਫੀ ਕਾਰਨਰ ਖਿੱਚ ਦਾ ਕੇਂਦਰ ਰਿਹਾ।ਇਸ ਦੌਰਾਨ ਸੈਲਫੀ ਪ੍ਰਤਿਯੋਗਿਤਾ ਵੀ ਕਰਵਾਈ ਗਈ।ਡਾ. ਮੱਲ ਨੇ ਕਿਹਾ ਕਿ ਸਿਹਤਮੰਦ ਤੇ ਚਮਕਦਾਰ ਦੰਦ ਮਨੁੱਖੀ ਚਿਹਰੇ ਦੀ ਮਹੱਤਾ ਨੂੰ ਵਧਾਉਂਦੇ ਹਨ ਤੇ ਸੈਲਫੀ ਕਾਰਨਰ ਲੋਕਾਂ ਨੂੰ ਸਿਹਤਮੰਦ ਮੁਸਕਾਨ ਪਾਉਣ ਤੇ ਜਾਗਰੂਕ ਕਰਨ ਲਈ ਪ੍ਰੇਰਨਾ ਵੱਜੋਂ ਬਣਾਇਆ ਗਿਆ ਹੈ।ਬੈਸਟ ਸੈਲਫੀ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਤੇ ਵੱਖ ਵੱਖ ਤਰ੍ਹਾਂ ਦੀਆਂ ਫਨ ਗੇਮਜ ਵੀ ਖਿਡਾਈਆਂ ਗਈਆਂ ਜਿਹੜੀਆਂ ਕਿ ਜਾਣਕਾਰੀ ਨਾਲ ਤਾਂ ਭਰਪੂਰ ਹੀ ਸਨ ਨਾਲ ਹੀ ਲੋਕਾਂ ਨੇ ਇਨ੍ਹਾਂ ਫਨ ਗੇਮਜ ਦਾ ਆਨੰਦ ਉਠਾਇਆ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ, ਡੈਂਟਲ ਮੈਡੀਕਲ ਅਫਸਰ ਡਾ. ਮੌਨਿੰਦਰ ਕੌਰ ਤੋਂ ਇਲਾਵਾ ਹੋਰ ਹਾਜਰ ਸਨ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD