Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਨੀਮੀਆ ਤੋਂ ਬਚਾਅ ਲਈ ਜਾਗਰੂਕਤਾ ਸਮੇਂ ਦੀ ਲੋੜ - ਡਾ. ਬਲਵੰਤ ਸਿੰਘ

ਪੋਸ਼ਣ ਪੰਦਰਵਾੜੇ ਤਹਿਤ ਮਣਾਇਆ ਅਨੀਮੀਆ ਡੇ

Web Admin

Web Admin

5 Dariya News

ਕਪੂਰਥਲਾ , 20 Mar 2019

Last updated on: Mar 20, 2019, 00:00 IST

ਅਨੀਮੀਆ ਦੀ ਸਮੱਸਿਆ ਸਾਡੇ ਦੇਸ਼ ਦੀ ਇੱਕ ਗੰਭੀਰ ਸਮੱਸਿਆ ਹੈ ਤੇ ਇਹ ਕਿਸ਼ੋਰੀਆਂ, ਗਰਭਵਤੀ ਮਹਿਲਾਵਾਂ, ਬੱਚਿਆਂ ਆਦਿ ਨੂੰ ਪ੍ਰਭਾਵਿਤ ਕਰਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਪੋਸ਼ਣ ਅਭਿਆਨ ਦੇ ਤਹਿਤ ਮਣਾਏ ਗਏ ਅਨੀਮੀਆ ਦਿਵਸ ਦੇ ਸੰਬੰਧ ਵਿੱਚ ਕਹੇ। ਇਸ ਮੌਕੇ ਤੇ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ ਤੇ ਸਿਵਲ ਹਸਪਤਾਲ ਵਿਖੇ ਅਨੀਮੀਆ ਦੀ ਜਾਂਚ ਦਾ ਮੁਫਤ ਕੈਂਪ ਵੀ ਲਗਾਇਆ ਗਿਆ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਅਨੀਮੀਆ ਦਾ ਮੁੱਖ ਕਾਰਨ ਸੰਤੁਲਤ ਆਹਾਰ ਨਾ ਲੈਣਾ ਅਤੇ ਇਸ ਸੰਬੰਧੀ ਜਾਗਰੂਕਤਾ ਦੀ ਕਮੀ ਦਾ ਹੋਣਾ ਹੈ।ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਮਣਾਏ ਜਾਣ ਵਾਲੇ ਪੋਸ਼ਣ ਪੰਦਰਵਾੜੇ ਦਾ ਉਦੇਸ਼ ਲੋਕਾਂ ਖਾਸ ਕਰ ਗਰਭਵਤੀ ਮਹਿਲਾਵਾਂ, ਕਿਸ਼ੋਰੀਆਂ ਤੇ ਪ੍ਰਜਨਨ ਵਰਗ ਦੀ ਉਮਰ ਦੀਆਂ ਮਹਿਲਾਵਾਂ ਨੂੰ ਅਨੀਮੀਆ ਤੋਂ ਬਚਾਅ ਸੰਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ , ਡਾ. ਸੰਦੀਪ ਧਵਨ, ਡਾ. ਰਾਜੀਵ ਪਰਾਸ਼ਰ ਤੇ ਹੋਰ ਸਟਾਫ ਹਾਜਰ ਸੀ

ਜਿਲੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲੱਗੇ ਮੁਫਤ ਜਾਂਚ ਕੈਂਪ

ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਅਨੀਮੀਆ ਦਿਵਸ ਮੌਕੇ ਅੱਜ ਜਿਲੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਅਨੀਮੀਆ ਦੀ ਜਾਂਚ ਦੇ ਮੁਫਤ ਕੈਂਪ ਲਗਾਏ ਗਏ ਹਨ। ਇਸ ਦੌਰਾਨ ਜਿੱਥੇ ਸਾਰੇ ਲੋਕਾਂ ਖਾਸ ਕਰ ਗਰਭਵਤੀ ਮਹਿਲਾਵਾਂ, ਪ੍ਰਜਨਨ ਵਰਗ ਦੀ ਉਮਰ ਦੀਆਂ ਮਹਿਲਾਵਾਂ, ਕਿਸ਼ੋਰੀਆਂ ਵਿੱਚ ਖੂਨ ਦੀ ਜਾਂਚ ਮੁਫਤ ਕੀਤੀ ਗਈ ਉੱਥੇ ਹੀ ਉਨ੍ਹਾਂ ਨੂੰ ਅਨੀਮੀਆ ਤੋਂ ਬਚਾਅ ਲਈ ਤੇ ਪੋਸ਼ਕ ਖੁਰਾਕ ਲੈਣ ਲਈ ਵੀ ਪ੍ਰੇਰਿਆ ਗਿਆ।

ਜੱਚਾ ਅਤੇ ਬੱਚਾ ਮੌਤ ਦਰ ਦਾ ਇੱਕ ਕਾਰਨ ਹੈ ਅਨੀਮੀਆ - ਡਾ. ਗੁਰਮੀਤ ਕੌਰ ਦੁੱਗਲ

ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਦੱਸਿਆ ਕਿ ਇੱਕ ਸਰਵੇ ਮੁਤਾਬਕ ਭਾਰਤ ਦੀਆਂ 55 ਫੀਸਦੀ ਮਹਿਲਾਵਾਂ ਅਨੀਮੀਆ ਨਾਲ ਪੀੜਤ ਹਨ। ਉਨ੍ਹਾਂ ਕਿਹਾ ਕਿ ਅਨੀਮੀਆ ਇੱਕ ਅਜਿਹੀ ਸਥਿਤੀ ਹੈ ਜੋ ਗਰਭਵਤੀ ਮਹਿਲਾਵਾਂ ਵਿੱਚ ਸਮੇਂ ਤੋਂ ਪਹਿਲਾਂ ਡਲੀਵਰੀ ਦਾ ਕਾਰਣ ਬਣਦੀ ਹੈ। ਉਨ੍ਹਾਂ ਜੱਚਾ ਅਤੇ ਬੱਚਾ ਮੌਤ ਦਰ ਵਿੱਚ ਵਾਧੇ ਦਾ ਇੱਕ ਕਾਰਨ ਅਨੀਮੀਆ ਨੂੰ ਵੀ ਦੱਸਿਆ।ਉਨ੍ਹਾਂ ਖੁਰਾਕ ਵਿੱਚ ਆਇਰਨ ਦੀ ਮਾਤਰਾ ਨੂੰ ਘੱਟ ਲੈਣਾ, ਆਇਰਨ ਦਾ ਸ਼ਰੀਰ ਵਿੱਚ ਘੱਟ ਪੱਚਣਾ, ਪੇਟ ਦੇ ਕੀੜਿਆਂ ਅਤੇ ਮਾਹਵਾਰੀ ਕਾਰਣ ਸ਼ਰੀਰ ਵਿੱਚੋਂ ਆਇਰਨ ਦੀ ਮਾਤਰਾ ਘੱਟਣ ਨੂੰ ਵੀ ਅਨੀਮੀਆ ਦਾ ਕਾਰਨ ਦੱਸਿਆ।  ਡਾ. ਗੁਰਮੀਤ ਕੌਰ ਦੁੱਗਲ ਨੇ ਇਹ ਵੀ ਕਿਹਾ ਕਿ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਖੂਨ ਦੀ ਕਮੀ ਵਾਲੀਆਂ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਿਹਤ ਵਿਭਾਗ ਦੀਆਂ ਏ.ਐਨ.ਐਮਜ ਵੱਲੋਂ ਖਾਸ ਤੌਰ ਤੇ ਫਾਲੋ ਅੱਪ ਕੀਤਾ ਜਾਂਦਾ ਹੈ ਤੇ ਉਨ੍ਹਾਂ ਦਾ ਪੂਰਾ ਟ੍ਰੇਕ ਰਿਕਾਰਡ ਰੱਖਿਆ ਜਾਂਦਾ ਹੈ।

ਅਨੀਮਿਕ ਬੱਚੇ ਹੋ ਸਕਦੇ ਨੇ ਕੁਪੋਸ਼ਣ  ਦਾ ਸ਼ਿਕਾਰ - ਡਾ.ਆਸ਼ਾ ਮਾਂਗਟ

ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਕਿਹਾ ਕਿ ਅਨੀਮੀਆ ਮੁਕਤ ਭਾਰਤ ਮੁਹਿੰਮ ਦਾ ਉਦੇਸ਼ ਮਹਿਲਾਵਾਂ  ਅਤੇ ਬੱਚਿਆਂ ਵਿੱਚ ਅਨੀਮੀਆ ਦੀ ਸਥਿਤੀ ਨੂੰ ਸੁਧਾਰਣਾ ਹੈ।ਉਨ੍ਹਾਂ ਅਨੀਮੀਆ ਦੀਆਂ ਤਿੰਨ ਮੁੱਖ ਸਟੇਜਾਂ ਮਾਈਲਡ, ਮੌਡਰੇਟ ਤੇ ਸਵੀਅਰ ਅਨੀਮੀਆ ਤੇ ਵਿਸਥਾਰ ਨਾਲ ਚਾਨਣਾ ਪਾਇਆ।ਉਨ੍ਹਾਂ ਗਰਭਵਤੀ ਮਹਿਲਾਵਾਂ, ਦੁੱਧ ਚੁੰਘਾਊ ਮਾਵਾਂ ਵਿੱਚ ਖੁਨ ਦੀ ਕਮੀ ਹੋਣ ਨੂੰ ਚਿੰਤਾਜਨਕ ਤੇ ਖਤਰਨਾਕ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਮਹਿਲਾ ਵਿੱਚ ਖੁਨ ਦੀ ਕਮੀ ਹੈ ਤਾਂ ਬੱਚਾ ਘੱਟ ਭਾਰ ਵਾਲਾ ਹੋਏਗਾ।ਡਾ. ਆਸ਼ਾ ਮਾਂਗਟ ਨੇ ਕਿਹਾ ਕਿ ਅਨੀਮਿਕ  ਬੱਚੇ ਕੁਪੋਸ਼ਣ ਦੇ ਸ਼ਿਕਾਰ ਵੀ ਹੋ ਸਕਦੇ ਹਨ ਤੇ ਉਨ੍ਹਾਂ ਦਾ ਸਾਰਾ ਜੀਵਨ ਪ੍ਰਭਾਵਿਤ ਹੋ ਸਕਦਾ ਹੈ।ਡਾ.ਆਸ਼ਾ ਮਾਂਗਟ ਨੇ ਕਿਹਾ ਕਿ ਅਨੀਮੀਆ ਸ਼ਰੀਰਕ ਊਰਜਾ ਸ਼ਕਤੀ ਨੂੰ ਘੱਟ ਕਰਦਾ ਹੈ, ਕੰਮ ਕਰਨ ਦੀ ਸਮੱਰਥਾ ਘਟਾਉਂਦਾ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਦੇ ਤਹਿਤ ਆਇਰਨ ਸਬੰਧੀ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਚੱਲ ਰਹੇ ਪ੍ਰੋਗਰਾਮਾਂ ਜਿਵੇਂ ਵਿਫਸ,ਨਿਪੀ ਤੇ ਨੈਸ਼ਨਲ ਡੀ ਵਾਰਮਿੰਗ ਡੇ ਬਾਰੇ ਵੀ ਚਾਨਣਾ ਪਾਇਆ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD