Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਐਸ.ਏ.ਐਸ. ਨਗਰ ਪੁਲਿਸ ਵੱਲੋਂ 10 ਕਿਲੋ ਅਫੀਮ ਸਮੇਤ ਸਕਾਰਪੀਓ ਸਵਾਰ 4 ਮੁਲਜ਼ਮ ਗ੍ਰਿਫਤਾਰ

Web Admin

Web Admin

5 Dariya News

ਐਸ. ਏ. ਐਸ. ਨਗਰ , 25 Mar 2019

ਥਾਣਾ ਫ਼ੇਜ਼-8 ਐਸ.ਏ.ਐਸ. ਨਗਰ ਦੀ ਪੁਲਿਸ ਨੇ ਸਕਾਰਪੀਓ ਸਵਾਰ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 10 ਕਿਲੋ ਅਫੀਮ ਬਰਾਮਦ ਕੀਤੀ  ਹੈ।ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਇਸ ਸਬੰਧੀ ਆਪਣੇ ਦਫਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਡੀ. ਐਸ. ਪੀ. ਸਿਟੀ-2 ਐਸ.ਏ.ਐਸ. ਨਗਰ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਫ਼ੇਜ਼-8 ਇੰਸਪੈਕਟਰ ਗੱਬਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਟੀ. ਪੁਆਇੰਟ ਪਿੰਡ ਲੰਬਿਆਂ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਇੱਕ ਸਕਾਰਪੀਓ ਗੱਡੀ ਨੰਬਰ ਐਚ.ਆਰ 01ਏ.ਐਨ.-6985 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾ ਪਾਰਟੀ ਨੇ ਬੜੀ ਮੁਸਤੈਦੀ ਨਾਲ ਸਕਾਰਪੀਓ ਗੱਡੀ ਨੂੰ ਰੋਕ ਲਿਆ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਕਾਰਪੀਓ ਗੱਡੀ ਵਿੱਚ 4 ਵਿਅਕਤੀ ਸਵਾਰ ਸਨ। ਪੁੱਛ ਪੜਤਾਲ ਦੌਰਾਨ ਇਨ੍ਹਾਂ ਦੀ ਪਛਾਣ ਸਤਿੰਦਰਜੀਤ ਸਿੰਘ ਵਾਸੀ ਖੰਟ ਜ਼ਿਲ੍ਹਾ ਫਤਹਿਗੜ੍ਹ ਸਾਹਿਬ,  ਗੁਰਮੀਤ ਸਿੰਘ ਵਾਸੀ ਚੁੰਨੀ ਖੁਰਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਰਿੰਦਰ ਕੁਮਾਰ ਉਰਫ ਛੋਟੂ ਵਾਸੀ ਪਿੰਡ ਮੋਨੂ ਮੰਡਲ ਥਾਣਾ ਮੇਜਰਗੰਜ ਜ਼ਿਲ੍ਹਾ ਸੀਤਾਮੜੀ ਬਿਹਾਰ ਅਤੇ ਕਿਰਪਾਲ ਸਿੰਘ ਵਾਸੀ ਮਾਨਖੇੜੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ। ਜ਼ਾਬਤੇ ਅਨੁਸਾਰ ਡੀ.ਐਸ.ਪੀ. ਰਮਨਦੀਪ ਸਿੰਘ ਦੀ ਹਾਜ਼ਰੀ ਵਿੱਚ ਸਕਾਰਪੀਓ ਗੱਡੀ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ ਇਨ੍ਹਾਂ 10 ਕਿਲੋ ਅਫੀਮ ਬਰਾਮਦ ਹੋਈ, ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18,61,85 ਅਧੀਨ ਥਾਣਾ ਫ਼ੇਜ਼-8 ਵਿੱਚ ਕੇਸ ਦਰਜ ਕਰ ਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਅਫੀਮ ਉਹ ਲਖਨਊ ਤੋਂ ਮੁਜ਼ੱਫਰਪੁਰ (ਬਿਹਾਰ) ਨੂੰ ਜਾਂਦੇ ਹਾਈਵੇਜ 'ਤੇ ਮੁਜ਼ੱਫਰਪੁਰ ਨਜ਼ਦੀਕ ਪੈਂਦੇ ਢਾਬੇ, ਜਿਸ ਦਾ ਮਾਲਕ ਗੁਰਦੀਪ ਸਿੰਘ ਵਾਸੀ ਕੁਰਾਲੀ ਰੋਡ ਚਨਾਲੋ ਹੈ, ਤੋਂ ਲੈ ਕੇ ਆਏ ਸਨ ਅਤੇ ਇਥੇ ਕਾਕਾ ਨਾਮ ਦੇ ਵਿਅਕਤੀ ਨੂੰ ਪਹੁੰਚਾਉਣੀ ਸੀ, ਉਨ੍ਹਾਂ ਨੂੰ ਪ੍ਰਤੀ ਕਿਲੋ 20,000 ਰੁਪਏ (ਕੁੱਲ 2,00,000 ਰੁਪਏ) ਬਤੌਰ ਡਲਿਵਰੀ ਮਿਲਣੇ ਸਨ। ਇਸ ਤੋਂ ਪਹਿਲਾਂ ਵੀ ਉਹ ਦੋ ਗੇੜੇ ਲਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਮਗਰੋਂ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ। ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।

 

Tags: Crime News Punjab , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD