Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਅਕਾਲੀ ਦੱਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਕੈਪਟਨ ਨੇ ਕਸਮਾਂ ਖਾ ਕੇ ਪੰਜਾਬੀਆਂ ਨੂੰ ਜਜਬਾਤਾਂ ਵਿਚ ਉਲਝਾ ਕੇ ਲੁਟਿਆ ਤੇ ਕੁਟਿਆ-: ਬੀਰਦਵਿੰਦਰ ਸਿੰਘ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 26 Mar 2019

Last updated on: Mar 26, 2019, 00:00 IST

ਪੰਥਕ ਕਹਾਉਂਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਸ਼ਰਮਨਾਕ ਵਰਤਾਰਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੱਲ ਟਕਸਾਲੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਕੀਤਾ। ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਿਰ 1.60 ਹਜ਼ਾਰ ਕਰੋੜ ਦਾ ਕਰਜਾ ਹੋ ਚੁੱਕਾ ਹੈ ਜਿਸ ਲਈ ਇਹ ਦੋਵੇਂ ਜਿੰਮੇਵਾਰੀ ਤੋਂ ਭੱਜ ਨਹੀ ਸਕਦੇ। ਉੁਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸੀਟ ਦਾ ਸਮੁੱਚੇ ਪੰਜਾਬ ਵਿਚ ਖਾਸ ਮਹੱਤਵ ਹੈ ਤੇ ਇਥੋਂ ਸਾਡੀ ਜਿੱਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਚੌਣ ਵਿਚ ਗੁਰੂ ਘਰਾਂ ਦਾ ਪ੍ਰਬੰਧ ਵੀ ਬਾਦਲ ਪਰਿਵਾਰ ਦੀ ਜਗ੍ਹਾ ਸੰਗਤਾਂ ਕੋਲ ਆ ਜਾਵੇਗਾ। ਬੇਅਬਦੀ ਦੀ ਜਾਂਚ ਲਈ ਬਣੀ ਐਸਆਈਟੀ ਬਾਰੇ ਪੁੱਛਣ ਤੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਸਦੀ ਚਾਲ ਅਜੇ ਸੁਸਤ ਹੈ। ਜਦੋਂ ਇਸਦੇ ਦੋਸ਼ੀਆਂ ਨੂੰ ਹੱਥਕੜ੍ਹੀਆਂ ਲੱਗਣਗੀਆਂ ਉਦੋਂ ਹੀ ਪੰਜਾਬ ਦੇ ਲੋਕਾਂ ਨੂੰ ਇਨਸਾਫ ਮਿਲੇਗਾ। ਮੁੱਖ ਮੰਤਰੀ ਵਲੋਂ ਪੰਜਾਬ ਚੌਂ ਨਸ਼ਿਆਂ ਦੇ ਖਾਤਮੇ ਲਈ ਗੁਟਕਾ ਸਾਹਿਬ ਦੀ ਕਸਮ ਬਾਰੇ ਉਨ੍ਹਾਂ ਕਿਹਾ ਕਿ ਕੈਪਟਨ ਨੇ ਕਸਮਾਂ ਖਾ ਕੇ ਪੰਜਾਬੀਆਂ ਨੂੰ ਜਜਬਾਤਾਂ ਵਿਚ ਉਲਝਾ ਕੇ ਲੁਟਿਆ ਤੇ ਕੁਟਿਆ ਅਤੇ ਪੰਜਾਬ ਨੂੰ ਕੰਗਾਲ ਕਰਕੇ ਰਖ ਦਿਤਾ। ਪੰਜਾਬ ਦੀ ਜਨਤਾ ਅੱਜ ਵੀ ਕੈਪਟਨ ਦੇ ਮੋਬਾਇਲ ਤੇ ਨੋਕਰੀਆਂ ਨੂੰ ਉਡੀਕ ਰਹੀ ਹੈ ਜਦੋਂ ਕਿ ਪੰਜਾਬ ਦੀ ਜਵਾਨੀ ਬਾਹਰਲੇ ਦੇਸ਼ਾਂ ਵਿਚ ਜਾਣ ਲਈ ਮਜਬੂਰ ਹੈ। ਇਸ ਮੌਕੇ ਇਲਾਕੇ ਦੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਤੇਜਿੰਦਰ ਸਿੰਘ, ਸੁਰਜੀਤ ਸਿੰਘ ਸੰਧੂ, ਸਾਹਿਬ ਸਿੰਘ ਬਡਾਲੀ, ਬਲਵਿੰਦਰ ਸਿੰਘ, ਮੇਜਰ ਸਿੰਘ, ਬਲਵੰਤ ਸਿੰਘ, ਹਰਜੀਤ ਸਿੰਘ, ਗੁਰਚਰਨ ਸਿੰਘ ਸਮੇਤ ਵਰਕਰ ਹਾਜ਼ਰ ਸਨ।

 

Tags: Bir Devinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD