ਬਟਾਲਾ ਭਤੀਜਾ ਹੀ ਨਿਕਲਿਆ ਰਿਟਾ: ਐੱਸ.ਡੀ.ਓ. ਚਾਚੇ ਦਾ ਕਾਤਲ
Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਭਤੀਜਾ ਹੀ ਨਿਕਲਿਆ ਰਿਟਾ: ਐੱਸ.ਡੀ.ਓ. ਚਾਚੇ ਦਾ ਕਾਤਲ

ਡਰਾਇਵਰ ਨੂੰ ਕਤਲ ਕਰਨ ਲਈ ਦਿੱਤਾ ਕਨੇਡਾ ਦਾ ਲਾਲਚ, ਕਾਤਲ ਹਥਿਆਰ ਸਮੇਤ ਕਾਬੂ

5 Dariya News

ਬਟਾਲਾ , 27 Mar 2019

ਬਟਾਲਾ ਪੁਲਿਸ ਨੇ ਰਿਟਾਇਡ ਐੱਸ.ਡੀ.. ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ ਅਤੇ 2 ਕਾਤਲਾਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਐੱਸ.ਪੀ. ਬਟਾਲਾ . ਓਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ ਬੀਤੇ ਦਿਨੀ 5 ਮਾਰਚ ਨੂੰ ਸ਼ਾਸ਼ਤਰੀ ਨਗਰ ਵਿਖੇ ਰਣਧੀਰ ਸਿੰਘ ਰਿਟਾਇਡ ਐੱਸ.ਡੀ.. ਪੁੱਤਰ ਦਲੀਪ ਸਿੰਘ ਵਾਸੀ ਸ਼ਾਪ ਕੰਪਲੈਕਸ ਸ਼ਾਸਤਰੀ ਨਗਰ ਬਟਾਲਾ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਮਿ੍ਰਤਕ ਦੀ ਪਤਨੀ ਵਲੋਂ ਸ਼ੱਕ ਜ਼ਾਹਰ ਕਰਦੇ ਹੋਏ ਜਸਬੀਰ ਸਿੰਘ ਪੁੱਤਰ ਸਰਬਜੀਤ ਸਿੰਘ ਅਤੇ ਤਰਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸਿਨੇਮਾ ਰੋਡ ਬਟਾਲਾ ਦੇ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਰਾਵਾਂ ਹੇਠ ਦਾਣਾ ਸਿਟੀ ਅੰਦਰ ਮਾਮਲਾ ਦਰਜ ਕੀਤਾ ਸੀ।ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਕੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਟਰੇਸ ਕਰਨ ਲਈ ਐੱਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਡੀ.ਐੱਸ.ਪੀ. ਫਤਿਹਗੜ ਚੂੜੀਆਂ, ਡੀ.ਐੱਸ.ਪੀ. ਬਟਾਲਾ ਸਿਟੀ ਅਤੇ ਐੱਸ.ਐੱਚ.. ਥਾਣਾ ਸਿਟੀ ਦੀ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਸ ਜਾਂਚ ਟੀਮ ਨੂੰ ਮਾਮਲੇ ਦੀ ਤਫ਼ਤੀਸ਼ ਦੌਰਾਨ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮੇ ਦੇ ਅਸਲ ਦੋਸ਼ੀਆਂ ਹਰਮਨਦੀਪ ਸਿੰਘ ਜਸਬੀਰ ਸਿੰਘ ਵਾਸੀ ਸ਼ਾਪ ਨੰਬਰ 101, ਬੈਕ ਸਾਈਡ ਗਰੈਂਡਵੇ ਹੋਟਲ ਸ਼ਾਸਤਰੀ ਨਗਰ ਬਟਾਲਾ ਜੋ ਕਿ ਮਿ੍ਰਤਕ ਦਾ ਸਕਾ ਭਤੀਜਾ ਹੈ ਅਤੇ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਲਕੜੇ ਜੋ ਕਿ ਹਰਮਨਦੀਪ ਸਿੰਘ ਦਾ ਡਾਰਇਵਰ ਹੈ ਨੂੰ ਅਸਲ ਦੋਸ਼ੀਆਂ ਵਜੋਂ ਟਰੇਸ ਕਰਕੇ ਬੀਤੇ ਮੰਗਲਵਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ। ਉਕਤ ਦੋਸ਼ੀਆਂ ਨੇ ਪੁੱਛ-ਗਿੱਛ ਦੌਰਾਨ ਆਪਣਾ ਜੁਲਮ ਕਬੂਲਦੇ ਹੋਏ ਦੱਸਿਆ ਕਿ ਮਿ੍ਰਤਕ ਰਣਧੀਰ ਸਿੰਘ ਰਿਟਾ: ਐੱਸ.ਡੀ.. ਜੋ ਕਿ ਹਰਮਨਦੀਪ ਸਿੰਘ ਦਾ ਸਕਾ ਚਾਚਾ ਹੈ ਅਤੇ ਉਨਾਂ ਨੇ ਬੀ.ਐੱਮ.ਐੱਸ. ਇੰਟਰਪ੍ਰਾਈਜਰ ਦੇ ਨਾਮਤੇ ਕੰਪਨੀ ਖੋਲੀ ਹੋਈ ਸੀ, ਜਿਸ ਵਿੱਚ ਪੈਸੇ ਉਹ ਪੈਸੇ ਦਾ ਕਾਰੋਬਾਰ ਕਰਦੇ ਸਨ ਅਤੇ ਪੈਸੇ ਦੇ ਲਾਲਚ ਵਿੱਚ ਕੇ ਆਪਣੇ ਚਾਚੇ ਦਾ ਹਿੱਸਾ ਹੜੱਪਣ ਲਈ ਹਰਮਨਦੀਪ ਸਿੰਘ ਨੇ ਆਪਣੇ ਡਰਾਇਵਰ ਨਾਲ ਮਿਲੀ ਭੁਗਤ ਕਰਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ।ਐੱਸ.ਐੱਸ.ਪੀ. ਬਟਾਲਾ . ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਹਰਮਨਦੀਪ ਸਿੰਘ ਨੇ ਆਪਣੇ ਡਰਾਵਿਰ ਨੂੰ ਕਨੇਡਾ ਭੇਜਣ ਦਾ ਲਾਲਚ ਦੇ ਕੇ ਆਪਣੇ ਚਾਚੇ ਦਾ ਕਤਲ ਕਰਾਇਆ ਸੀ। ਦੋਸ਼ੀਆਂ ਪਾਸੋਂ ਵਾਰਦਾਤ ਲਈ ਵਰਤੀ ਗਈ ਦੇਸ਼ੀ ਪਿਸਤੌਲ 315 ਸਮੇਤ ਦੋ ਜ਼ਿੰਦਾ ਰੌਂਦ, 1 ਖੋਲ ਅਤੇ ਇੱਕ ਮੋਟਰਸਾਈਕਲ ਡਿਸਕਵਰ ਬ੍ਰਾਮਦ ਕੀਤਾ ਗਿਆ ਹੈ। ਉਨਾਂ ਕਿਹਾ ਕਿ ਦੋਸ਼ੀਆਂ ਪਾਸੋਂ ਹਰੋ ਵੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

 


 

Tags: Crime News Punjab

 

 

related news

 

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD