ਲਾਲੜੂ ਲਾਲੜੂ ਪੁਲਿਸ ਵੱਲੋਂ ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ
Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਲਾਲੜੂ ਪੁਲਿਸ ਵੱਲੋਂ ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ

5 Dariya News

ਲਾਲੜੂ , 27 Mar 2019

ਲਾਲੜੂ ਪੁਲਿਸ ਨੇ ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਿਸ ਮੁਖੀ ਐਸ. . ਐਸ. ਨਗਰ ਹਰਚਰਨ ਸਿੰਘ ਭੁੱਲਰ ਨੇ ਇਸ ਸਬੰਧੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਵਾਲੇ ਮਾੜੇ ਅਨਸਰਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਰੰਭ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਲਾਲੜੂ ਦੀ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ 75,00,000 ਰੁਪਏ ਨਗਦੀ ਅਤੇ ਇਕ ਸਕਾਰਪੀਓ ਗੱਡੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਸਬੰਧੀ ਦੱਸਿਆ ਕਿ ਡੀ.ਐਸ.ਪੀ. ਸਰਕਲ ਡੇਰਾਬਸੀ ਸਿਮਰਨਜੀਤ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਲਾਲੜੂ ਇੰਸਪੈਕਟਰ ਗੁਰਚਰਨ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਅੰਬਾਲਾ-ਚੰਡੀਗੜ੍ਹ ਹਾਈਵੇਅ ਵਿਖੇ ਪਿੰਡ ਸਰਸੀਣੀ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਅੰਬਾਲਾ ਸਾਈਡ ਤੋਂ ਆਉਂਦੀ ਇਕ ਸਕਾਰਪੀਓ ਗੱਡੀ (ਸੀ.ਐਚ-01-0936) ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਗੱਡੀ ਵਿੱਚ ਪ੍ਰਮੋਦ ਸਾਂਗਵਾਨ ਵਾਸੀ ਪਿੰਡ ਕਾਜਲਾ ਕਵਾਸ ਤਹਿਸੀਲ ਭਵਾਣਾ, ਜ਼ਿਲ੍ਹਾ ਝੁਨਝਨੂੰ (ਰਾਜਸਥਾਨ) ਅਤੇ ਸੋਨੂੰ ਸਿੰਘ ਪਿੰਡ ਸੀਹਾ ਤਹਿਸੀਲ ਤੇ ਜ਼ਿਲ੍ਹਾ ਰਿਵਾੜੀ (ਹਰਿਆਣਾ) ਸਵਾਰ ਸਨ। ਇਨ੍ਹਾਂ ਵਿਅਕਤੀਆਂ ਨੇ ਰਿਵਾੜੀ ਤੋਂ ਚੰਡੀਗੜ੍ਹ ਜਾਣ ਬਾਰੇ ਦੱਸਿਆ। ਸਕਾਰਪੀਓ ਗੱਡੀ ਦੀ ਤਲਾਸ਼ੀ ਦੌਰਾਨ ਇਨ੍ਹਾਂ ਵਿਅਕਤੀਆਂ ਤੋਂ 75 ਲੱਖ ਰੁਪਏ ਨਕਦ ਬਰਾਮਦ ਹੋਏ। ਉਹ ਮੌਕੇ ਉਤੇ ਨਕਦੀ ਸਬੰਧੀ ਕੋਈ ਰਸੀਦ ਆਦਿ ਪੇਸ਼ ਨਹੀਂ ਕਰ ਸਕੇ ਅਤੇ ਨਾ ਹੀ ਇਸ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਦੇ ਸਕੇ। ਇਸ ਨਕਦੀ ਦੀ ਬਰਾਮਦਗੀ ਸਬੰਧੀ ਥਾਣਾ ਲਾਲੜੂ ਵਿਖੇ ਡੀ.ਡੀ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 


 

Tags: Crime News Punjab

 

 

related news

 

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD