Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਮੁਲਜ਼ਮਾਂ ਕੋਲੋਂ ਅਸਲੇ ਸਮੇਤ ਸਕੌਡਾ ਕਾਰ ਬਰਾਮਦ: ਭੁੱਲਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 29 Mar 2019

Last updated on: Mar 29, 2019, 00:00 IST

ਐਸ.ਏ.ਐਸ. ਨਗਰ ਦੀ ਪੁਲਿਸ ਨੇ 28 ਅਤੇ 29 ਮਾਰਚ ਦੀ ਦਰਮਿਆਨੀ ਰਾਤ ਨੂੰ ਹੋਏ ਮੁਕਾਬਲੇ ਮਗਰੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਅਸਲੇ ਸਮੇਤ ਸਕੌਡਾ ਕਾਰ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਐਸ.ਏ.ਐਸ.ਨਗਰ, ਸ.ਹਰਚਰਨ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਮਾਰਚ ਨੂੰ ਸ਼ਾਮ ਸਮੇਂ ਪਿੰਡ ਬੱਲੋ ਮਾਜਰਾ ਵਿਖੇ ਪੁਲਿਸ ਦੀ ਇੱਕ ਟੀਮ ਵੱਲੋਂ ਪੇਇੰਗ ਗੈਸਟ (ਪੀ.ਜੀ.) ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਣਧੀਰ ਸਿੰਘ ਵਾਸੀ ਪਿੰਡ ਬੱਲੋ ਮਾਜਰਾ ਦੇ ਘਰ ਵਿੱਚ ਕੁਝ ਸ਼ਰਾਰਤੀ ਕਿਸਮ ਦੇ ਨੌਜਵਾਨ ਦਾਖਲ ਹੋਏ ਹਨ, ਜੋ ਹਥਿਆਰਾਂ ਨਾਲ ਲੈਸ ਹਨ। ਇਸ 'ਤੇ ਐਸ.ਪੀ. (ਡੀ) ਮੁਹਾਲੀ ਸ੍ਰੀ ਵਰੁਣ ਸ਼ਰਮਾ ਅਤੇ ਡੀ.ਐਸ.ਪੀ. (ਡੀ) ਮੁਹਾਲੀ ਸ. ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ. ਸਟਾਫ ਮੁਹਾਲੀ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੇ ਆਪਣੀ ਟੀਮ ਨਾਲ ਪਿੰਡ ਬੱਲੋ ਮਾਜਰਾ ਵਿਖੇ ਜਦੋਂ ਛਾਪਾ ਮਾਰਿਆ ਤਾਂ ਰਣਧੀਰ ਸਿੰਘ ਦੇ ਘਰ ਦੀ ਦੂਜੀ ਮੰਜ਼ਿਲ 'ਤੇ ਮੌਜੂਦ 3 ਨੌਜਵਾਨਾਂ ਨੇ ਪੁਲਿਸ ਪਾਰਟੀ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਪਾਰਟੀ ਨੇ ਵੀ ਆਪਣੇ ਬਚਾਅ ਲਈ ਹਵਾਈ ਫਾਇਰਿੰਗ ਕੀਤੀ।ਇਸੇ ਦੌਰਾਨ ਮੌਕੇ 'ਤੇ ਪਹੁੰਚ ਕੇ ਜ਼ਿਲ੍ਹਾ ਪੁਲੀਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਇਸ ਅਪਰੇਸ਼ਨ ਦੀ ਅਗਵਾਈ ਕੀਤੀ ਅਤੇ ਚਾਰੇ ਪਾਸੇ ਪੁਲਿਸ ਫੋਰਸ ਦੀ ਘੇਰਾਬੰਦੀ ਕਰਵਾਈ। ਮੁਕਾਬਲੇ ਦੌਰਾਨ ਹਮਲਾਵਰਾਂ ਨੇ ਆਪਣੇ ਬਚਾਅ ਲਈ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਫਾਇਰਿੰਗ ਕਰਨ ਵਾਲੇ ਤਿੰਨਾਂ ਨੌਜਵਾਨਾਂ ਨੂੰ ਅਸਲੇ ਸਮੇਤ ਕਾਬੂ ਕਰ ਲਿਆ। ਮੌਕੇ 'ਤੇ ਇਨ੍ਹਾਂ ਨੌਜਵਾਨਾਂ ਕੋਲੋਂ ਇਕ ਪਿਸਤੌਲ .32 ਬੋਰ ਸਮੇਤ 2 ਮੈਗਜੀਨ-.32 ਬੋਰ ਅਤੇ 2 ਕਾਰਤੂਸ ਅਣਚੱਲੇ-.32 ਬੋਰ, ਇਕ ਪਿਸਤੌਲ ਦੇਸੀ 12 ਬੋਰ ਸਮੇਤ ਇਕ ਅਣਚੱਲਿਆ ਕਾਰਤੂਸ, 4 ਖੋਲ ਕਾਰਤੂਸ ਤੇ ਇਕ ਰਾਡ ਬਰਾਮਦ ਹੋਈ। 

ਮੁਲਜ਼ਮਾਂ ਕੋਲੋਂ ਇਕ ਸਕੌਡਾ ਕਾਰ (ਐਚ.ਆਰ.20-ਐਮ-6558) ਵੀ ਬਰਾਮਦ ਹੋਈ ਹੈ, ਜਿਸ ਦੀ ਮਾਲਕੀ ਬਾਰੇ ਤਸਦੀਕ ਕੀਤੀ ਜਾ ਰਹੀ ਹੈ।ਸ. ਭੁੱਲਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਸੁਖਦੀਪ ਕੁਮਾਰ ਸ਼ਰਮਾ ਉਰਫ ਦੀਪ ਵਾਸੀ ਨਿਊ ਅਨਾਜ ਮੰਡੀ ਥਾਣਾ ਸਦਰ ਜੀਂਦ (ਹਰਿਆਣਾ) ਹਾਲ ਵਾਸੀ ਪਿੰਡ ਸਿਰਕੱਪੜਾ ਥਾਣਾ ਸਨੌਰ, ਜ਼ਿਲ੍ਹਾ ਪਟਿਆਲਾ, ਗੁਰਪ੍ਰੀਤ ਸ਼ਰਮਾ ਵਾਸੀ ਪਿੰਡ ਸਿਰਕੱਪੜਾ, ਥਾਣਾ ਸਨੌਰ ਜ਼ਿਲ੍ਹਾ ਪਟਿਆਲਾ ਅਤੇ ਰਮਨ ਵਾਸੀ ਸਦਲੈੜਾ ਥਾਣਾ ਸ਼ਾਹਤਲਾਈ ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਜੋਂ ਹੋਈ। ਇਨ੍ਹਾਂ ਸਾਰੇ ਮੁਲਜ਼ਮਾਂ ਦੀ ਉਮਰ 30 ਤੋਂ 34 ਸਾਲ ਦੇ ਕਰੀਬ ਹੈ। ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307, 353, 186, 34 ਅਤੇ ਅਸਲਾ ਐਕਟ ਦੀ ਧਾਰਾ 25, 54 ਤੇ 59 ਤਹਿਤ 28 ਮਾਰਚ ਨੂੰ ਥਾਣਾ ਬਲੌਗੀ ਵਿਖੇ ਕੇਸ ਦਰਜ ਕੀਤਾ ਗਿਆ ਹੈ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੁਖਦੀਪ ਕੁਮਾਰ ਅਤੇ ਗੁਰਪ੍ਰੀਤ ਸ਼ਰਮਾ ਪਿਛਲੇ ਕਰੀਬ ਡੇਢ ਸਾਲ ਤੋਂ ਇਸ ਮਕਾਨ ਵਿੱਚ ਕਿਰਾਏ 'ਤੇ ਰਹਿ ਰਹੇ ਸਨ। ਸੁਖਦੀਪ ਸ਼ਰਮਾ ਪਿੰਡ ਬੱਲੋ ਮਾਜਰਾ ਵਿਖੇ ਹੀ ਪਹਿਲਾਂ ਢਾਬਾ ਚਲਾਉਂਦਾ ਸੀ ਪਰ ਹੁਣ ਇਹ ਮਾੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ ਸੀ। ਇਨ੍ਹਾਂ ਦੀ ਪਿੰਡ ਬੱਲੋ ਮਾਜਰਾ ਵਿੱਚ ਪਹਿਲਾਂ ਐਚ.ਡੀ.ਐਫ.ਸੀ. ਬੈਂਕ ਦੇ ਏ.ਟੀ.ਐਮ. ਨੂੰ ਲੁੱਟਣ ਦੀ ਯੋਜਨਾ ਸੀ ਅਤੇ ਫਿਰ ਹੋਰ ਥਾਵਾਂ ਉਤੇ ਲੁੱਟ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਸਨ। ਮੁਲਜ਼ਮਾਂ ਨੇ ਪਿਛਲੇ ਸਾਲ ਮਿਤੀ 30 ਮਾਰਚ 2018 ਨੂੰ ਦੁਪਹਿਰ ਸਮੇਂ ਨਿੱਜਰ ਚੌਕ ਖਰੜ ਵਿਖੇ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ਤੋਂ ਪਿਸਤੌਲ ਦਿਖਾ ਕੇ 70 ਹਜ਼ਾਰ ਰੁਪਏ ਦੀ ਨਗਦੀ ਲੁੱਟੀ ਸੀ, ਜਿਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਕੇਸ ਦਰਜ ਹੋਇਆ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸੁਖਦੀਪ ਸ਼ਰਮਾ ਨੇ ਆਪਣੇ ਸਾਥੀ ਗੁਰਪ੍ਰੀਤ ਦੇ ਆਧਾਰ ਕਾਰਡ ਉਪਰ ਆਪਣੀ ਫੋਟੋ ਲਾ ਕੇ ਇਕ ਜਾਅਲੀ ਆਧਾਰ ਕਾਰਡ ਵੀ ਬਣਾਇਆ ਹੋਇਆ ਸੀ। ਇਹ ਜਾਅਲੀ ਆਧਾਰ ਕਾਰਡ ਵੀ ਮੁਲਜ਼ਮਾਂ ਕੋਲੋਂ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਤੋਂ ਹੋਰ ਵੀ ਅਹਿਮ ਇੰਕਸ਼ਾਫ ਹੋਣ ਦੀ ਉਮੀਦ ਹੈ।

 

Tags: Crime News Punjab , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD