Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਸ ਸਾਲ ਪੁਰਾਣੀ ਰੰਜ਼ਿਸ਼ ਕਾਰਨ ਹੋਇਆ ਡਾ. ਨੇਹਾ ਸ਼ੌਰੀ ਦਾ ਕਤਲ: ਜ਼ਿਲ੍ਹਾ ਪੁਲੀਸ ਮੁਖੀ

ਮੁਲਜ਼ਮ ਨੇ ਡਾ. ਨੇਹਾ ਉਤੇ ਚਲਾਈਆਂ ਤਿੰਨ ਗੋਲੀਆਂ; ਬਾਅਦ ਵਿੱਚ ਕੀਤੀ ਖ਼ੁਦਕੁਸ਼ੀ

Web Admin

Web Admin

5 Dariya News

ਖਰੜ , 29 Mar 2019

Last updated on: Mar 29, 2019, 00:00 IST

ਸਿਵਲ ਹਸਪਤਾਲ ਖਰੜ ਵਿੱਚ ਸਥਿਤ ਡਰੱਗ, ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿੱਚ ਅੱਜ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਾ. ਨੇਹਾ ਸ਼ੌਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ ਨੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਦੀ ਬਾਅਦ ਵਿੱਚ ਪੀ.ਜੀ.ਆਈ. ਚੰਡੀਗੜ੍ਹ ਵਿੱਚ ਮੌਤ ਹੋ ਗਈ।ਜ਼ਿਲ੍ਹਾ ਪੁਲੀਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਤਲ ਦਸ ਸਾਲ ਪੁਰਾਣੀ ਰੰਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਬਲਵਿੰਦਰ ਸਿੰਘ ਸਾਲ 2009 ਵਿੱਚ ਮੋਰਿੰਡਾ ਵਿੱਚ ਜਸਪ੍ਰੀਤ ਮੈਡੀਕਲ ਸਟੋਰ ਨਾਂ ਦੀ ਕੈਮਿਸਟ ਦੀ ਦੁਕਾਨ ਚਲਾਉਂਦਾ ਸੀ, ਉਦੋਂ ਡਾ. ਸ਼ੌਰੀ ਰੋਪੜ ਵਿੱਚ ਡਰੱਗ ਇੰਸਪੈਕਟਰ ਵਜੋਂ ਤਾਇਨਾਤ ਸਨ। ਡਾ. ਸ਼ੌਰੀ ਨੇ 29 ਸਤੰਬਰ 2009 ਨੂੰ ਜਸਪ੍ਰੀਤ ਮੈਡੀਕਲ ਸਟੋਰ ਉਤੇ ਛਾਪਾ ਮਾਰਿਆ ਸੀ, ਜਿਸ ਦੌਰਾਨ ਉਥੋਂ ਨਸ਼ੇ ਲਈ ਵਰਤੀਆਂ ਜਾਂਦੀਆਂ 35 ਤਰ੍ਹਾਂ ਦੀਆਂ ਦਵਾਈਆਂ ਬਰਾਮਦ ਹੋਈਆਂ ਸਨ, ਜਿਨ੍ਹਾਂ ਸਬੰਧੀ ਕੋਈ ਦਸਤਾਵੇਜ਼ ਨਹੀਂ ਸਨ। ਇਸ ਕਾਰਨ ਡਾ. ਸ਼ੌਰੀ ਨੇ ਜਸਪ੍ਰੀਤ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ।ਸ. ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਲਾਇਸੈਂਸ ਰੱਦ ਹੋਣ ਕਾਰਨ ਬਲਵਿੰਦਰ ਸਿੰਘ ਗੁੱਸੇ ਵਿੱਚ ਸੀ। ਉਸ ਨੇ 8 ਮਾਰਚ 2019 ਨੂੰ ਅਸਲ੍ਹਾ ਲਾਇਸੈਂਸ ਬਣਾਇਆ ਅਤੇ 11 ਮਾਰਚ ਨੂੰ ਇਸ ਲਾਇਸੈਂਸ ਉਤੇ .32 ਬੋਰ ਦਾ ਪਿਸਤੌਲ ਚੜ੍ਹਾਇਆ ਸੀ। 

ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮ ਇਹ ਪਿਸਤੌਲ ਲੈ ਕੇ ਸਿਵਲ ਹਸਪਤਾਲ ਖਰੜ ਵਿੱਚ ਸਥਿਤ ਡਰੱਗ, ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿੱਚ ਪੁੱਜਿਆ, ਜਿੱਥੇ ਉਸ ਨੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਾ. ਨੇਹਾ ਸ਼ੌਰੀ ਨੂੰ ਤਿੰਨ ਗੋਲੀਆਂ ਮਾਰੀਆਂ। ਇਸ ਮਗਰੋਂ ਉਸ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੈਬ ਦੇ ਸਟਾਫ ਤੇ ਹੋਰ ਲੋਕਾਂ ਨੇ ਉਸ ਨੂੰ ਘੇਰ ਲਿਆ। ਇਸ ਉਤੇ ਪਹਿਲਾਂ ਤਾਂ ਉਸ ਨੇ ਪਿਸਤੌਲ ਦਿਖਾ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਵਾਹ ਨਾ ਚਲਦੀ ਦੇਖ ਕੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਡਾ. ਸ਼ੌਰੀ ਤੇ ਮੁਲਜ਼ਮ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਪੀ.ਜੀ.ਆਈ. ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।  ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਵਿੱਚ ਜੋ ਵੀ ਸਾਹਮਣੇ ਆਇਆ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD