ਜ਼ਿਲ੍ਹਾ ਨਵਾਂਸ਼ਹਿਰ ਦੇ ਵੋਟਰ ਵੋਟ ਦੇ ਹੱਕ ਦੀ ਵਰਤੋਂ ਲਈ ਸੁਚੇਤ ਹੋਣ ਡਾ. ਵਿਨੀਤ ਕੁਮਾਰ ਐਸ.ਡੀ.ਐਮ
Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵਾਂਸ਼ਹਿਰ ਦੇ ਵੋਟਰ ਵੋਟ ਦੇ ਹੱਕ ਦੀ ਵਰਤੋਂ ਲਈ ਸੁਚੇਤ ਹੋਣ ਡਾ. ਵਿਨੀਤ ਕੁਮਾਰ ਐਸ.ਡੀ.ਐਮ

ਆਈ.ਟੀ.ਆਈ. ਨਵਾਂਸ਼ਹਿਰ ਤੋਂ ਵੋਟਰ ਜਾਗਰੂਕਤਾ ਮੈਰਾਥਨ ਰਵਾਨਾ, ਲੜਕੇ/ਲੜਕੀਆਂ ਵੱਡੀ ਗਿਣਤੀ ਵਿੱਚ ਹੋਣੇ ਸ਼ਾਮਿਲ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 31 Mar 2019

Last updated on: Mar 31, 2019, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਵੋਟਰ ਜਾਗਰੂਕਤਾ ਮੈਰਾਥਨ ਦਾ ਅਸਲ ਮਨੋਰਥ ਨਵਾਂਸ਼ਹਿਰ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕਰਨਾ ਹੈ। ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਨਿਰਪੱਖ ਹੋ ਕੇ ਵਰਤੋਂ ਕਰਨ ਲਈ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਹਨ, ਲੋਕਾਂ ਨੂੰ ਪ੍ਰਸ਼ਾਸਨ ਦੇ ਇਸ ਉਪਰਾਲੇ ਵਿੱਚ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।ਇਹ ਪ੍ਰਗਟਾਵਾ ਐਸ.ਡੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ ਨੇ ਅੱਜ ਆਈ.ਟੀ.ਆਈ. ਨਵਾਂਸ਼ਹਿਰ ਵਿੱਚ ਵੋਟਰ ਜਾਗਰੂਕਤਾ ਮੈਰਾਥਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਵੋਟ ਹੀ ਸਾਡੀ ਤਾਕਤ ਹੈ, ਵੋਟ ਦਾ ਅਧਿਕਾਰ ਲੋਕਤੰਤਰ ਦੀ ਮਜ਼ਬੂਤੀ ਦਾ ਇੱਕ ਵੱਡਾ ਅਧਾਰ ਹੈ। ਸਾਡਾ ਸਵਿਧਾਨ ਸਾਨੂੰ ਇਸ ਅਧਿਕਾਰ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ ਅਤੇ ਹਰ ਕਿਸੇ ਨੂੰ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਸਮਾਰੋਹ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵੱਖ ਵੱਖ ਤਰ੍ਹਾਂ ਦੇ ਸਮਾਰੋਹ ਅੱਗੇ ਤੋਂ ਵੀ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੈਰਾਥਨ ਵਿੱਚ ਨਵਾਂਸ਼ਹਿਰ ਦੇ ਵੋਟਰਾਂ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ, ਉਨ੍ਹਾਂ ਨੇ ਵੋਟ ਦੇ ਮਹੱਤਵ ਦੇ ਸਲੋਗਨ ਵਾਲੇ ਬੈਨਰ ਆਦਿ ਵੀ ਚੱਕੇ ਹੋਏ ਸਨ। ਇਹ ਮੈਰਾਥਨ ਆਈ.ਟੀ.ਆਈ. ਨਵਾਂਸ਼ਹਿਰ ਤੋਂ ਰਵਾਨਾ ਹੋ ਕੇ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਤੋਂ ਬੱਸ ਅੱਡਾ ਨੇੜੇ ਹੋ ਕੇ ਮੁੜ ਵਾਪਿਸ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਸਮਾਪਤ ਹੋਈ, ਜਿੱਥੇ ਪਹਿਲੇ 20 ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਮੈਡਲ ਅਤੇ ਸਾਰੇ ਭਾਗ ਲੈਣ ਵਾਲੇ ਵੋਟਰਾਂ ਅਤੇ ਲੋਕਾਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਵ ਕੁਮਾਰ, ਡੀ.ਐਸ.ਪੀ. (ਸਿਟੀ) ਕੈਲਾਸ਼ ਚੰਦਰ, ਤਹਿਸੀਲਦਾਰ  ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਖੇਡ ਅਫ਼ਸਰ ਕਮ ਹੈਂਡਬਾਲ ਕੋਚ ਕੁਲਵਿੰਦਰ ਸਿੰਘ,  ਸਮੇਤ ਵੱਡੀ ਗਿਣਤੀ ਵਿੱਚ ਵੋਟਰ, ਪੱਤਵੰਤੇ ਤੇ ਸਮੂਹ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਹਾਜਿਰ ਸਨ।

 


 

Tags: Punjab Admin

 

 

related news

 

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD