ਪੰਜਾਬ ਸੁਖਪਾਲ ਖਹਿਰਾ ਵੱਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਕੋਲੋਂ ਜਨਤਕ ਮੁਆਫੀ ਦੀ ਮੰਗ
Monday, 29 April 2024

 

 

ਖ਼ਾਸ ਖਬਰਾਂ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

 

ਸੁਖਪਾਲ ਖਹਿਰਾ ਵੱਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਕੋਲੋਂ ਜਨਤਕ ਮੁਆਫੀ ਦੀ ਮੰਗ

5 Dariya News

ਚੰਡੀਗੜ , 02 Apr 2019

ਪੰਜਾਬ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਐਮ.ਐਲ. ਨੇ ਸ਼ਨੀਵਾਰ ਰਾਤ ਨੂੰ ਗੁਰਦੁਆਰਾ ਤਰਨਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉਢੀ ਨੂੰ ਢਾਹੇ ਜਾਣ ਲਈ ਐਸ.ਜੀ.ਪੀ.ਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਨੈਤਿਕ ਤੋਰ ਉੱਪਰ ਜਿੰਮੇਵਾਰ ਠਹਿਰਾਂਦੇ ਹੋਏ ਉਹਨਾਂ ਦੇ ਤੁਰੰਤ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕੋਲੋਂ ਜਨਤਕ ਮੁਆਫੀ ਦੀ ਮੰਗ ਕੀਤੀ।ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਪਹੁੰਚੇ ਖਹਿਰਾ ਨੇ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੀਡੀਆ ਨੂੰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਂਗੋਵਾਲ ਬਾਦਲ ਪਰਿਵਾਰ ਦੀ ਕਠਪੁਤਲੀ ਅਤੇ ਹੱਥਠੋਕਾ ਹੈ ਹੋ ਕਿ ਸਿੱਖ ਕੋਮ ਦੀ ਇਤਿਹਾਸਕ ਅਹਿਮੀਅਤ, ਵਿਚਾਰਧਾਰਾ ਅਤੇ ਸਿਧਾਂਤਾਂ ਨੂੰ ਮੁਕੰਮਲ ਤੋਰ ਉੱਪਰ ਤਬਾਹ ਕਰਨ ਲਈ ਪੂਰੀ ਵਾਹ ਲਗਾ ਰਿਹਾ ਹੈ। ਉਹਨਾਂ ਇਲਜਾਮ ਲਗਾਇਆ ਕਿ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਦੇ ਭਾਜਪਾ ਅਤੇ ਆਰ.ਐਸ.ਐਸ ਦੇ ਗੁਪਤ ਏਜੰਡੇ ਨੂੰ ਲਾਗੂ ਕਰਨ ਲਈ ਹੀ ਲੋਂਗੋਵਾਲ ਨੂੰ ਬਾਦਲਾਂ ਨੇ ਚੁਣਿਆ ਹੈ। ਉਹਨਾਂ ਕਿਹਾ ਕਿ ਤਰਨਤਾਰਨ ਵਿਖੇ ਇਤਿਹਾਸਕ ਡਿਉਢੀ ਨੂੰ ਢਾਹਿਆ ਜਾਣਾ ਇੱਕ ਡੂੰਘੀ ਸਾਜਿਸ਼ ਹੈ ਜਿਸ ਵਿੱਚ ਕਿ ਅਕਾਲੀ ਦਲ ਅਤੇ ਐਸ.ਜੀ.ਪੀ.ਸੀ ਬਰਾਬਰ ਦੇ ਭਾਈਵਾਲ ਹਨ।ਖਹਿਰਾ ਨੇ ਕਿਹਾ ਕਿ ਜੇਕਰ ਲੋਂਗੋਵਾਲ ਵਰਗੇ ਇੱਕ ਅਯੋਗ ਵਿਅਕਤੀ ਨੂੰ ਸਿੱਖਾਂ ਦੀ ਸਰਵ ਉੱਚ ਸੰਸਥਾ ਦਾ ਮੁੱਖੀ ਨਿਯੁਕਤ ਕੀਤਾ ਜਾਂਦਾ ਹੈ ਤਾਂ ਉਸ ਕੋਲੋਂ ਅਜਿਹੀ ਹੀ ਬੇਵਕੂਫੀ ਭਰੇ ਕਾਰੇ ਕੀਤੇ ਜਾਣ ਦੀ ਉਮੀਦ ਕੀਤੀ ਜਾ ਸਕਦੀ ਸੀ। ਉਹਨਾਂ ਕਿਹਾ ਕਿ ਲੋਂਗੋਵਾਲ ਵਿੱਚ ਬਾਦਲਾਂ ਦੇ ਤਾਨਾਸ਼ਾਹੀ ਫੁਰਮਾਨਾਂ ਦਾ ਵਿਰੋਧ ਕਰਨ ਦੀ ਰਤਾ ਭਰ ਵੀ ਹਿੰਮਤ ਨਹੀਂ ਹੈ ਜੋ ਕਿ ਆਰ.ਐਸ.ਐਸ ਅਤੇ ਭਾਜਪਾ ਦੇ ਹੱਥਾਂ ਵਿੱਚ ਖੇਡ ਰਹੇ ਹਨ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਡੇਰਾ ਸੱਚਾ ਸੋਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫੀ ਵੀ ਸਰਵ ਉੱਚ ਅਕਾਲ ਤਖਤ ਸਾਹਿਬ ਦੇ ਮਾਨ ਸਨਮਾਨ ਨੂੰ ਢਾਹ ਲਗਾਉਣ ਵਾਸਤੇ ਰਚੀ ਗਈ ਸਾਜਿਸ਼ ਦਾ ਹਿੱਸਾ ਸੀ।

ਉਹਨਾਂ ਕਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੋਰਾਨ ਢਾਹੇ ਗਏ ਅਕਾਲ ਤਖਤ ਸਾਹਿਬ ਨੂੰ ਕਾਰ ਸੇਵਾ ਰਾਹੀਂ ਮੁੜ ਉਸਾਰੇ ਜਾਣ ਦੀ ਸ਼ਾਜਿਸ਼ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਨਾਲ ਮਿਲ ਕੇ ਘੜੀ ਸੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਐਸ.ਜੀ.ਪੀ.ਸੀ ਨੇ ਬਾਦਲ ਪਰਿਵਾਰ ਦੇ ਨਿਰਦੇਸ਼ਾਂ ਉੱਪਰ ਦਰਬਾਰ ਸਾਹਿਬ ਕੰਪਲੈਕਸ ਵਿੱਚੋਂ ਇਤਿਹਾਸਕ ਬੁੰਗਿਆਂ ਨੂੰ ਬਦਲੇ ਜਾਣ ਦੀ ਮਨਜੂਰੀ ਦਿੱਤੀ ਸੀ। ਕਾਰ ਸੇਵਾ ਦੇ ਨਾਮ ਉਪਰ ਬੁੰਗਿਆਂ ਉੱਪਰ ਪਲੱਸਤਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਦਾ ਅਸਲ ਢਾਂਚਾ ਤਬਾਹ ਕਰ ਦਿੱਤਾ ਗਿਆ ਸੀ। ਦਰਬਾਰ ਸਾਹਿਬ ਦੀਆਂ ਦੀਵਾਰਾਂ ਅਤੇ ਨਜਦੀਕੀ ਇਮਾਰਤਾਂ ਉੱਪਰ ਗੋਲੀਆਂ ਦੇ ਨਿਸ਼ਾਨ ਨਾ ਸੁਰੱਖਿਅਤ ਰੱਖਣ ਦੇ ਵੀ ਉਹਨਾਂ ਨੇ ਬਾਦਲਾਂ ਉੱਪਰ ਇਲਜਾਮ ਲਗਾਏ।ਖਹਿਰਾ ਨੇ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਸਲਾਨਾ 1200 ਕਰੋੜ ਰੁਪਏ ਦੇ ਬਜਟ ਵਾਲੀ ਐਸ.ਜੀ.ਪੀ.ਸੀ ਵੱਖ ਵੱਖ ਸੰਤਾਂ ਦੇ ਹੱਥਾਂ ਵਿੱਚ ਕਾਰ ਸੇਵਾ ਕਿਉਂ ਸੋਂਪ ਦਿੰਦੀ ਹੈ? ਉਹਨਾਂ ਕਿਹਾ ਕਿ ਇਹ ਸੱਭ ਜਾਣਦੇ ਹਨ ਕਿ ਕਾਰ ਸੇਵਾ ਲੈਣ ਵਾਲੇ ਸੰਤ ਐਸ.ਜੀ.ਪੀ.ਸੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਕਰੋੜਾਂ ਰੁਪਏ ਦਿੰਦੇ ਹਨ ਕਿਉਂਕਿ ਕਾਰ ਸੇਵਾ ਧਰਮ ਦੇ ਨਾਮ ਉੱਪਰ ਦੁਨੀਆ ਭਰ ਦੇ ਸਿੱਖਾਂ ਕੋਲੋਂ ਪੈਸੇ ਇਕੱਠੇ ਕਰਨ ਦਾ ਲਾਈਸੰਸ ਹੈ।ਖਹਿਰਾ ਨੇ ਕਿਹਾ ਕਿ ਤਰਨਤਾਰਨ ਗੁਰਦੁਆਰਾ ਸਾਹਿਬ ਵਿਖੇ ਦਰਸ਼ਨੀ ਡਿਉਢੀ ਨੂੰ ਢਾਹੇ ਜਾਣ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ ਅਤੇ ਬਾਦਲ ਹੀ ਇਸ ਲਈ ਜਿੰਮੇਵਾਰ ਹਨ। ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਗੋਬਿੰਦ ਸਿੰਘ ਲੋਂਗੋਵਾਲ ਕੋਲੋਂ ਜਨਤਕ ਮੁਆਫੀ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਵੱਲੋਂ ਬਾਬਾ ਜਗਤਾਰ ਸਿੰਘ ਦੀ ਡਿਉਢੀ ਡਾਹੇ ਜਾਣ ਦੀ ਜਾਂਚ ਕੀਤੇ ਜਾਣ ਦੇ ਦਿੱਤੇ ਹੁਕਮ ਸਿਰਫ ਅੱਖਾਂ ਵਿੱਚ ਘੱਟਾ ਪਾਉਣ ਬਰਾਬਰ ਹੈ। ਉਹਨਾਂ ਕਿਹਾ ਕਿ ਬਿਨਾਂ ਅਕਾਲੀ ਅਤੇ ਐਸ.ਜੀ.ਪੀ.ਸੀ ਲੀਡਰਸ਼ਿਪ ਦੀ ਮਨਜੂਰੀ ਦੇ ਕਾਰ ਸੇਵਾ ਕਰਨ ਵਾਲੇ ਵਿਅਕਤੀ ਅਜਿਹੇ ਕਾਰੇ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਤਰਨਤਾਰਨ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਅਧਿਕਾਰਤ ਤੋਰ ਉੱਤੇ ਐਸ.ਜੀ.ਪੀ.ਸੀ ਵੱਲੋਂ ਬਾਬਾ ਜਗਤਾਰ ਸਿੰਘ ਨੂੰ ਦਿੱਤੀ ਗਈ ਸੀ ਅਤੇ ਤਰਨਤਾਰਨ ਦੀ ਉਕਤ ਦਰਸ਼ਨੀ ਡਿਉਢੀ ਨੂੰ ਢਾਹੁਣ ਦਾ ਮਤਾ ਵੀ ਪਾਸ ਕੀਤਾ ਗਿਆ ਸੀ। ਇਸ ਲਈ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ ਕਾਰੇ ਲਈ ਸਿੱਖ ਸੰਗਤ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਗੋਬਿੰਦ ਸਿੰਘ ਲੋਂਗੋਵਾਲ ਦੀ ਤਿਕੜੀ ਨੂੰ ਜਿੰਮੇਵਾਰ ਠਹਿਰਾਉਂਦੀ ਹੈ।

 

Tags: Sukhpal Singh Khaira

 

 

related news

 

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD