ਥਾਣਾ ਐਸ. ਏ. ਐਸ. ਨਗਰ ਦੀ ਪੁਲਿਸ ਵੱਲੋਂ ਐਸ ਯੂ ਵੀ 'ਚੋਂ 26 ਕਿਲੋ ਸੋਨਾ ਬਰਾਮਦ
Wednesday, 15 May 2024

 

 

ਖ਼ਾਸ ਖਬਰਾਂ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ

 

ਐਸ. ਏ. ਐਸ. ਨਗਰ ਦੀ ਪੁਲਿਸ ਵੱਲੋਂ ਐਸ ਯੂ ਵੀ 'ਚੋਂ 26 ਕਿਲੋ ਸੋਨਾ ਬਰਾਮਦ

5 Dariya News

ਲਾਲੜੂ , 02 Apr 2019

ਥਾਣਾ ਲਾਲੜੂ ਦੀ ਪੁਲਿਸ ਨੇ ਅੱਜ ਵਿਸ਼ੇਸ਼ ਨਾਕਾਬੰਦੀ ਦੌਰਾਨ ਐਕਸ ਯੂ ਵੀ ਕਾਰ 'ਚੋਂ 26 ਕਿਲੋ ਸੋਨਾ ਬਰਾਮਦ ਕੀਤਾ ਹੈ, ਜਿਸਦੀ ਕੀਮਤ ਲਗਭਗ 7 ਕਰੋੜ 80 ਲੱਖ ਬਣਦੀ ਹੈ। ਐਸ. ਪੀ. (ਡੀ) ਸ਼੍ਰੀ ਵਰੁਣ ਸ਼ਰਮਾ ਅਤੇ ਡੀ. ਐਸ. ਪੀ. ਸਬ ਡਵੀਜ਼ਨ ਡੇਰਾਬੱਸੀ ਸ਼੍ਰੀ ਸਿਮਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ. . ਐਸ. ਨਗਰ ਸ਼੍ਰੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਥਾਣਾ ਲਾਲੜੂ ਦੇ ਏਰੀਏ ਵਿਚ ਅਗਾਮੀ ਲੋਕ ਸਭਾ ਚੋਣਾਂ-2019 ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਐਸ. ਪੀ. ਨੇ ਅੱਗੇ ਦੱਸਿਆ ਕਿ ਮੁੱਖ ਅਫਸਰ ਥਾਣਾ ਲਾਲੜੂ ਇੰਸਪੈਕਟਰ ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਨਾਕਾਬੰਦੀ ਦੌਰਾਨ ਸ਼ੱਕੀ ਅਤੇ ਮਾੜੇ ਪੁਰਸ਼ਾਂ ਦੀ ਚੈਕਿੰਗ ਦੌਰਾਨ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੇ ਰਾਕੇਸ਼ ਕੁਮਾਰ ਵਾਸੀ ਪਿੰਡ ਕਰਡੀ ਥਾਣਾ ਨਦੋਣ ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ਼), ਬਲਬੀਰ ਚੰਦ ਵਾਸੀ ਪਿੰਡ ਦੋਬੜਕਲਾਂ ਥਾਣਾ ਨਦੋਣ ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ਼), ਸੰਜੇ ਕੁਮਾਰ ਵਾਸੀ ਪਿੰਡ ਬਲਿਆਣਾ ਥਾਣਾ ਜੋਲਾਂਮੁਖੀ ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਅਤੇ ਜਸਵੰਤ ਸਿੰਘ ਵਾਸੀ ਪਿੰਡ ਗੇਵੜਾ ਥਾਣਾ ਕੋਸੀਆ ਜ਼ਿਲ੍ਹਾ ਜੋਧਪੁਰ (ਰਾਜਸਥਾਨ) ਨੂੰ ਸਮੇਤ ਐਕਸ ਯੂ ਵੀ 500 ਗੱਡੀ (ਕੇ -01- ਐਮ ਜੇ-2551)  ਨਾਕੇ 'ਤੇ ਰੋਕ ਕੇ ਚੈੱਕ ਕੀਤਾ ਤਾਂ ਗੱਡੀ ਵਿੱਚੋਂ 26 ਕਿਲੋ ਸੋਨਾ ਬਰਾਮਦ ਹੋਇਆ।ਐਸ. ਪੀ. ਨੇ ਦੱਸਿਆ ਕਿ ਮੁੱਢਲੀ ਪੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਦੱਸਿਆ ਕਿ ਇਹ ਸੋਨਾ ਸਾਊਥ ਅਫਰੀਕਾ ਤੋਂ ਆਇਆ ਸੀ ਅਤੇ ਅੱਗੇ ਹਮੀਰਪੁਰ (ਹਿਮਾਚਲ ਪ੍ਰਦੇਸ਼) ਜਾਣਾ ਸੀ ਪਰ ਇਹ ਸੋਨਾ ਸਾਊਥ ਅਫਰੀਕਾ ਤੋਂ ਆਉਣ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਨਾ ਹੀ ਇਸ ਸੋਨੇ ਸਬੰਧੀ ਆਪਣੀ ਕੋਈ ਮਲਕੀਅਤ ਸਾਬਤ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਤੋਂ ਹੋਰ ਵੀ ਪੁੱਛਗਿੱਛ ਜਾਰੀ ਹੈ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਇਸ ਸਬੰਧੀ ਅਗਲੀ ਕਾਰਵਾਈ ਲਈ ਆਮਦਨ ਕਰ ਅਤੇ ਜੀ. ਐਸ. ਟੀ. ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 


 

Tags: Crime News Punjab

 

 

related news

 

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD