Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਏ.ਐਸ. ਨਗਰ ਪੁਲੀਸ ਵੱਲੋਂ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਅੱਠ ਕਾਰਾਂ ਬਰਾਮਦ

ਕਾਰਾਂ ਚੋਰੀ ਕਰਨ ਲਈ ਵਰਤੇ ਜਾਂਦੇ ਔਜ਼ਾਰ ਤੇ ਨੌਂ ਆਰ ਸੀਜ਼ ਵੀ ਫੜੀਆਂ : ਹਰਚਰਨ ਸਿੰਘ ਭੁੱਲਰ

Web Admin

Web Admin

5 Dariya News

ਐਸ.ਏ.ਐਸ. ਨਗਰ , 05 Apr 2019

Last updated on: Apr 05, 2019, 00:00 IST

ਐਸ.ਏ.ਐਸ. ਨਗਰ ਪੁਲਿਸ ਨੇ ਇਕ ਕਾਰ ਚੋਰ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅੱਠ ਕਾਰਾਂ ਅਤੇ ਇਕ ਸਕੂਟਰੀ (1-ਟੋਆਇਟਾ ਲੀਵਾ, 2 ਸਵਿੱਫਟ ਡਿਜ਼ਾਇਰ, 2 ਵਰਨਾ, 1 ਇਨੋਵਾ, 1 ਸਵਿੱਫਟ ਵੀ.ਡੀ.ਆਈ., 1 ਆਲਟੋ ਅਤੇ 1 ਮਾਇਸਟਰੋ ਸਕੂਟਰੀ) ਬਰਾਮਦ ਕੀਤੀਆਂ ਹਨ।ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਗਿਰੋਹ ਕੋਲੋਂ ਗੱਡੀਆਂ ਚੋਰੀ ਕਰਨ ਸਮੇਂ ਵਰਤੇ ਜਾਂਦੇ ਔਜ਼ਾਰ ਅਤੇ 9 ਗੱਡੀਆਂ ਦੀ ਆਰ.ਸੀਜ਼. ਵੀ ਬਰਾਮਦ ਕੀਤੀਆਂ ਗਈਆਂ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਥਾਣਾ ਸੋਹਾਣਾ ਵਿਖੇ ਸੱਚਪਾਲ ਵਾਸੀ ਮਕਾਨ ਨੰਬਰ 14 ਟੀ 12 ਪੀ.ਜੀ.ਆਈ. ਕੰਪਲੈਕਸ ਸੈਕਟਰ 12 ਚੰਡੀਗੜ੍ਹ ਨੇ ਇਤਲਾਹ ਦਿੱਤੀ ਸੀ ਕਿ ਮਿਤੀ 18 ਮਾਰਚ 2019 ਨੂੰ ਮੈਸਟਰਿਕ ਆਰਕ ਪੈਲੇਸ ਸੈਕਟਰ 109 ਪਿੰਡ ਰਾਏਪੁਰ ਕਲਾਂ (ਬਨੂੜ -ਲਾਂਡਰਾ ਰੋਡ ਨੇੜੇ) ਤੋਂ ਉਸ ਦੀ ਸਵਿੱਫਟ ਡਿਜ਼ਾਇਰ ਗੱਡੀ (ਸੀ.ਐਚ.01-ਏ.ਐਕਸ-4349) ਚੋਰੀ ਹੋ ਗਈ। ਸੱਚਪਾਲ ਦੇ ਬਿਆਨ ਉਤੇ ਭਾਰਤੀ ਦੰਡ ਵਿਧਾਨ ਦੀ ਧਾਰਾ 379 ਤਹਿਤ ਥਾਣਾ ਸੋਹਾਣਾ ਵਿੱਚ ਕੇਸ ਦਰਜ ਕੀਤਾ ਗਿਆ ਸੀ।ਸ. ਭੁੱਲਰ ਨੇ ਦੱਸਿਆ ਕਿ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਕੰਟਰੋਲ ਕਰਨ ਅਤੇ ਚੋਰੀ ਹੋਏ ਵਾਹਨਾਂ ਨੂੰ ਟਰੇਸ ਕਰਵਾਉਣ ਲਈ ਐਸ.ਪੀ.(ਜਾਂਚ) ਸ੍ਰੀ ਵਰੁਣ ਸ਼ਰਮਾ ਅਤੇ ਡੀ.ਐਸ.ਪੀ.(ਜਾਂਚ) ਮੁਹਾਲੀ ਸ. ਗੁਰਦੇਵ ਸਿੰਘ ਧਾਲੀਵਾਲ ਦੀ ਡਿਊਟੀ ਲਾਈ ਗਈ ਸੀ। ਇਨ੍ਹਾਂ ਦੀ ਅਗਵਾਈ ਵਿੱਚ ਇੰਚਾਰਜ ਸੀ.ਆਈ.ਏ. ਸਟਾਫ ਮੁਹਾਲੀ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਇਸ ਕੇਸ ਦੀ ਤਫ਼ਤੀਸ਼ ਕੀਤੀ, ਜਿਸ ਦੌਰਾਨ ਖ਼ੁਫ਼ੀਆ ਇਤਲਾਹ ਦੇ ਆਧਾਰ ਉਤੇ 4 ਅਪ੍ਰੈਲ 2019 ਨੂੰ ਇਕ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਕਾਰਾਂ ਦੇ ਤਾਲੇ ਤੋੜਨ ਲਈ ਵਰਤੇ ਜਾਂਦੇ ਔਜ਼ਾਰ ਬਰਾਮਦ ਹੋਏ। 

ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਦੀ ਪਛਾਣ ਸੁਰਜੀਤ ਸਿੰਘ (46) ਵਾਸੀ ਮਕਾਨ ਨੰਬਰ ਐਸ/70 ਗਲੀ ਨੰਬਰ 8 ਸਰੂਪ ਨਗਰ ਥਾਣਾ ਪਲਸਵਾ ਡੇਰੀ ਨਿਊ ਦਿੱਲੀ, ਗੁਰਸੇਵਕ ਸਿੰਘ ਉਰਫ ਸੇਵਕ (48) ਵਾਸੀ ਮਕਾਨ ਨੰਬਰ 19/472 ਸਥੇਰੀ ਖੁਰਦ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਬਲਜਿੰਦਰ ਸਿੰਘ ਉਰਫ ਬਿੰਦਾ (29) ਵਾਸੀ ਪਿੰਡ ਭੂਰਾ ਕੋਨਾ ਥਾਣਾ ਖੇਮਕਰਨ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ। ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਇਹ ਡਿਜ਼ਾਇਰ ਕਾਰ ਚੋਰੀ ਕੀਤੀ ਸੀ।ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਮੁੱਢਲੀ ਪੁੱਛ-ਪੜਤਾਲ ਦੌਰਾਨ ਇਨ੍ਹਾਂ ਪਾਸੋਂ 8 ਕਾਰਾਂ ਅਤੇ ਇਕ ਮਾਇਸਟਰੋ ਸਕੂਟਰੀ ਤੋਂ ਇਲਾਵਾ ਗੱਡੀ ਚੋਰੀ ਕਰਨ ਸਮੇਂ ਵਰਤੇ ਜਾਣ ਵਾਲੇ ਔਜ਼ਾਰ, ਨੰਬਰ ਪਲੇਟਾਂ, ਗੱਡੀਆਂ ਦੇ ਸ਼ੀਸ਼ੇ, ਚਾਬੀਆਂ ਦੇ ਸੈਂਸਰ, ਕਟਰ ਮਸ਼ੀਨ, ਗ੍ਰਾਂਈਡਰ, ਲੌਕ ਕੋਡ ਮਸ਼ੀਨ, ਡ੍ਰਿਲ ਮਸ਼ੀਨ ਅਤੇ ਹੋਰ ਵੱਖ-ਵੱਖ ਮਾਰਕਾ ਗੱਡੀਆਂ ਦੀਆਂ ਆਰ.ਸੀਜ਼ ਅਤੇ ਏ.ਸੀ.ਐਮ. ਬਰਾਮਦ ਹੋਏ। ਇਨ੍ਹਾਂ ਮੁਲਜ਼ਮਾਂ ਨੇ ਦੱਸਿਆ ਕਿ ਇਹ ਬੀਮਾ ਕੰਪਨੀਆਂ ਤੋਂ ਟੋਟਲ ਡੈਮੇਜ ਗੱਡੀਆਂ ਖਰੀਦ ਕੇ ਉਨ੍ਹਾਂ ਦੀਆਂ ਆਰ.ਸੀਜ਼/ਕਾਗਜ਼ਾਤ ਅਤੇ ਮਾਡਲ ਮੁਤਾਬਿਕ ਗੱਡੀਆਂ ਚੋਰੀ ਕਰਦੇ ਸਨ ਅਤੇ ਚੋਰੀ ਕੀਤੀਆਂ ਗੱਡੀਆਂ ਉਪਰ ਟੋਟਲ ਡੈਮੇਜ ਗੱਡੀਆਂ ਦੇ ਚੈਸੀ ਅਤੇ ਇੰਜਣ ਨੰਬਰ ਲਾ ਕੇ ਅੱਗੇ ਵੇਚ ਦਿੰਦੇ ਸਨ। ਮੁਲਜ਼ਮਾਂ ਪਾਸੋਂ 9 ਕਾਰਾਂ ਦੀਆਂ ਆਰ.ਸੀਜ਼ ਮਿਲੀਆਂ ਹਨ।ਸ. ਭੁੱਲਰ ਨੇ ਅੱਗੇ ਦੱਸਿਆ ਕਿ ਇਸ ਗਿਰੋਹ ਦਾ ਮੋਹਰੀ ਸੁਰਜੀਤ ਸਿੰਘ ਹੈ, ਜਿਸ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 7 ਕੇਸ ਦਰਜ ਹਨ ਅਤੇ ਇਹ ਕਈ ਮੁਕੱਦਮਿਆਂ ਵਿੱਚ ਉਹ ਜ਼ਮਾਨਤ ਉਤੇ ਹੈ। ਇਹ ਮੁਲਜ਼ਮ ਜਗਦੀਸ਼ ਭੋਲਾ ਡਰੱਗ ਕੇਸਾਂ ਵਿੱਚ ਵੀ ਉਸ ਦਾ ਸਾਥੀ ਰਿਹਾ ਹੈ ਅਤੇ ਉਸ ਨਾਲ ਜੇਲ੍ਹ ਕੱਟ ਕੇ ਆਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ।

 

Tags: CRIME NEWS PUNJAB , SSP MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD