Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਹਰਿਆਣਾ ਵਿੱਚ ਸਿੱਖਾਂ ਦੀ ਸੁਰਖਿਆ ਯਕੀਣੀ ਬਣਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

Web Admin

Web Admin

5 Dariya News

ਐਸ.ਏ.ਐਸ. ਨਗਰ , 07 Apr 2019

ਧਰਮ ਪ੍ਰਚਾਰ ਕਮੇਟੀ ਦੇ ਮੁੱਖੀ, ਕਲਗੀਧਰ ਸੇਵਕ ਜਥਾ ਅਤੇ ਫੇਜ 3ਬੀ 2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਵਿਚ ਸਿੱਖਾਂ ਦੀ ਸੁਰਖਿਆ ਯਕੀਣੀ ਬਣਾਈ ਜਾਵੇ| ਪੱਤਰਕਾਰਾਂ ਨਾਲ  ਗਲਬਾਤ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਪਿੰਡ ਬਦਸੂਈ ਵਿੱਚ ਦੰਗਾਕਾਰੀਆਂ ਵਲੋਂ ਇਕ ਗੁਰਦੁਆਰਾ ਸਾਹਿਬ ਉਪਰ ਹਮਲਾ ਕਰਕੇ ਇਕ ਸਿੱਖ ਨੂੰ ਜਾਨੋਂ ਮਾਰ ਦਿਤਾ ਅਤੇ ਹੋਰ ਕਈ ਸਿੱਖਾਂ ਨੂੰ ਜਖਮੀ ਕਰ ਦਿਤਾ ਸੀ| ਉਹਨਾਂ ਕਿਹਾ ਕਿ ਇਸ ਘਟਨਾ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ| ਇਸ ਤਰਾਂ ਜਾਪਦਾ ਹੈ ਜਿਵੇਂ ਸਿੱਖਾਂ ਨੂੰ ਹਰਿਆਣਾ ਵਿੱਚ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਜਾਂਦਾ ਹੋਵੇ| ਭਾਈ ਜੇ ਪੀ ਸਿੰਘ ਨੇ  ਕਿਹਾ ਕਿ ਅਜੇ ਸਿੱਖਾਂ ਨੂੰ 1984 ਦਾ ਹਰਿਆਣਾ ਦੇ ਹੋਂਦ ਚਿਲੜ ਕਾਂਡ ਭੁਲਿਆ ਨਹੀਂ ਹੈ ਕਿ ਹੁਣ ਫਿਰ ਹਰਿਆਣਾ ਵਿਚ ਸਿੱਖਾਂ ਉਪਰ ਹਮਲੇ ਸ਼ੁਰੂ ਹੋ ਗਏ ਹਨ| ਭਾਈ ਜੇ ਪੀ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਹਰਿਆਣਾ ਵਿਚ ਰਹਿੰਦੇ ਸਿੱਖਾਂ ਦੀ ਸੁਰਖਿਆ ਕਰਨ ਵਿਚ ਪੂਰੀ ਤਰਾਂ ਫੇਲ ਸਾਬਿਤ ਹੋਈ ਹੈ| ਹਰਿਆਣਾ ਦੇ ਇਹਨਾਂ ਸਿੱਖਾਂ ਨੇ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿਚ ਉਘਾ ਯੋਗਦਾਨ ਪਾਇਆ ਸੀ ਪਰ ਹੁਣ ਹਰਿਆਣਾ ਵਿੱਚ ਭਾਜਪਾ ਸਰਕਾਰ ਦੇ ਰਾਜ ਵਿੱਚ ਸਿੱਖਾਂ ਉਪਰ ਹਮਲੇ ਹੋ ਰ ਹੇ ਹਨ, ਜਿਸ ਵਿੱਚ ਸਿੱਖਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ| ਭਾਈ ਜੇ ਪੀ ਸਿੰਘ ਨੇ ਕਿਹਾ ਕਿ ਦੁਨੀਆਂ ਦੇ ਹੋਰਨਾਂ ਦੇਸ਼ਾਂ ਵਿੱਚ ਸਿੱਖ ਵਿਦੇਸ਼ ਮੰਤਰੀ ਤੇ ਹੋਰ ਅਹਿਮ ਰੁਤਬਿਆਂ ਉਪਰਜ ਬਿਰਾਜਮਾਨ ਹਨ ਪਰ ਭਾਰਤ ਵਿੱਚ ਸਿੱਖ ਸੁਰਖਿਅਕ ਨਹੀਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ| ਭਾਈ ਜੇ ਪੀ ਸਿੰਘ ਨੇ ਕਿਹਾ ਕਿ ਭਾਰਤ ਦੇ ਆਜਾਦੀ ਅੰਦੋਲਨ ਵਿੱਚ ਸਿੱਖਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ| ਇਸ ਦੇ ਬਾਵਜੂਦ ਭਾਰਤ ਵਿਚ ਸਿੱਖ ਸੁਰਖਿਅਕ ਨਹੀਂ ਹਨ| ਭਾਈ ਜੇ ਪੀ ਸਿੰਘ ਨੇ  ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਵਿੱਚ ਸਿੱਖਾਂ ਦੀ ਸੁਰਖਿਆ ਯਕੀਣੀ ਬਣਾਈ ਜਾਵੇ ਅਤੇ ਪਿਛਲੇ ਦਿਨੀਂ ਸਿੱਖਾਂ ਉਪਰ ਹਮਲੇ ਕਰਨ ਤੇ ਇਕ ਸਿੱਖ ਦਾ ਕਤਲ ਕਰਨ ਤੇ ਹੋਰਨਾਂ ਸਿੱਖਾਂ ਨੂੰ ਜਖਮੀ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ|ਅੱਜ ਹੋਈ ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਡਾ ਸੰਤ ਸਿੰਘ, ਗੁਰਦੇਵ ਸਿੰਘ ਬੈਂਸ, ਮਹਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ, ਖੇਮ ਸਿੰਘ ,ਰਤਨ ਸਿੰਘ, ਅਜੀਤ ਸਿੰਘ, ਜੋਗਿੰਦਰ ਸਿੰਘ ਬੈਦਵਾਨ,ਸੁਰਿੰਦਰ ਸਿੰਘ ਫ਼ਰਨੀਚਰ ਵਾਲੇ , ਦਵਿੰਦਰ ਸਿੰਘ, ਆਰ ਐਸ ਆਨੰਦ, ਜਤਿੰਦਰ ਪਾਲ ਸਿੰਘ ਡਿੰਪੀ, ਕਮਲਜੀਤ ਸਿੰਘ ਰਾਜੂ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD