Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਕਰਵਾਏ ਗਏ ਚੌਥੇ ਨੈਸ਼ਨਲ ਮੂਟ ਕੋਰਟ ਮੁਕਾਬਲਿਆਂ ਦਾ ਸਮਾਪਨ

ਯੂਨੀਵਰਸਿਟੀ ਸਕੂਲ ਆਫ ਲਾਅ ਐਂਡ ਲੀਗਲ ਸਟੱਡੀਜ਼ ਦਵਾਰਕਾ ਦਿੱਲੀ ਨੇ ਕੀਤਾ ਓਬਰ ਆਲ ਟਰਾਫੀ ਤੇ ਕਬਜਾ

5 Dariya News

ਖਰੜ , 08 Apr 2019

Last updated on: Apr 08, 2019, 00:00 IST

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਆਯੋਜਿਤ ਦੋ-ਦਿਨਾਂ ਚੌਥੇ ਨੈਸ਼ਨਲ ਮੂਟ ਕੋਰਟ ਮੁਕਾਬਲਿਆਂ ਦੇ ਸਮਾਪਨ ਸਮਾਰੋਹ ਮੌਕੇ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਮਾਨਯੋਗ ਜੱਜ ਜਸਟਿਸ ਰਾਜ ਸ਼ੇਖਰ ਅੱਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਮਾਨਯੋਗ ਜਸਟਿਸ ਅਰੁਣ ਮੌਂਗਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਹੋਰ ਜੱਜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਸਮਾਗਮ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਡਾ. ਦਲਜੀਤ ਸਿੰਘ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ ਡਾ. ਐਮਐਸ ਬੈਂਸ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ।ਆਪਣੇ ਸੰਬੋਧਨ ਵਿੱਚ ਮਾਨਯੋਗ ਜੱਜ ਜਸਟਿਸ ਰਾਜ ਸ਼ੇਖਰ ਅੱਤਰੀ ਨੇ ਕਾਨੂੰਨ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਨਾਂ ਨੂੰ ਸਮਾਜਿਕ ਨਿਆਂ ਲਿਆਉਣ ਲਈ ਅੱਗੇ ਆਉਣਾ ਚਾਹੀਦਾ ਹੈ , ਨਾ ਕਿ ਕੇਵਲ ਇਕ ਵਕੀਲ ਬਣ ਕੇ ਹੀ ਰਹਿ ਜਾਣ।ਉਨਾਂ ਕਿਹਾ ਕਿ ਮੁਟਿੰਗ ਹੁਣ ਕਾਨੂੰਨੀ ਜਗਤ ਦਾ ਜਰੂਰੀ ਹਿੱਸਾ ਬਣ ਗਿਆ ਹੈ, ਕਿਉਂਕਿ ਇਸਦੇ ਜਰੀਏ ਯੁਵਾਵਾਂ ਵਿਚ ਕਾਨੂੰਨ  ਨੂੰ ਸਮਝਣ ਅਤੇ ਉਸਦੇ ਬਿਹਤਰ ਇਸਤੇਮਾਲ ਦੀ ਸਮਝ ਵਿਕਸਿਤ ਹੁੰਦੀ ਹੈ। ਉਨਾਂ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਅਜਿਹੇ ਆਯੋਜਨ ਲਈ ਪ੍ਰਸ਼ੰਸਾ ਕੀਤੀ।ਇਸ ਸਮਾਪਨ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਨਯੋਗ ਜਸਟਿਸ ਅਰੁਣ ਮੌਂਗਾ ਨੇ ਇਸ ਚੁਣੌਤੀਪੂਰਣ ਪੇਸ਼ੇ ਵਿਚ ਮਿਹਨਤ ਨੂੰ ਹੀ ਸਫਲਤਾ ਦੀ ਇਕੋ ਇਕ ਕੁੰਜੀ ਦੱਸਿਆ ਹੈ।

ਇੱਥੇ ਜ਼ਿਕਰਯੋਗ ਹੈ ਕਿ ਇਸ ਦੋ-ਦਿਨਾਂ ਚੌਥੇ ਨੈਸ਼ਨਲ ਮੂਟ ਕੋਰਟ ਮੁਕਾਬਲੇ ਵਿੱਚ ਦੇਸ਼ ਭਰ ਦੀਆਂ 34 ਟੀਮਾਂ ਨੇ ਭਾਗ ਲਿਆ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਅਰੁਣ ਪੱਲੀ ਨੇ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਮਾਨਯੋਗ ਜਸਟਿਸ ਹਰਨਾਰੇਸ਼ ਸਿੰਘ ਗਿੱਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਹੋਰ ਜੱਜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਨ।ਇਸ ਮੂਟ ਕੋਰਟ ਮੁਕਾਬਲੇ ਦੌਰਾਨ ਯੂਨੀਵਰਸਿਟੀ ਸਕੂਲ ਆਫ ਲਾਅ ਐਂਡ ਲੀਗਲ ਸਟੱਡੀਜ਼ ਦਵਾਰਕਾ ਦਿੱਲੀ ਦੀ ਟੀਮ ਨੇ ਓਬਰ ਆਲ ਟਰਾਫੀ ਤੇ ਕਬਜਾ ਕੀਤਾ,ਜਦਕਿ ਓ.ਪੀ.ਜਿੰਦਲ ਯੂਨੀਵਰਸਿਟੀ ਸੋਨੀਪਤ ਦੀ ਟੀਮ ਮੁਕਾਬਲੇ ਦੀ ਰਨਰਅੱਪ ਰਹੀ।ਇਸੇ ਦੌਰਾਨ ਪ੍ਰੀਤੀ ਨੂੰ ਬੈਸਟ ਮੂਟ ਚੁਣਿਆ ਗਿਆ ਅਤੇ ਸਭ ਤੋਂ ਬਿਹਤਰ ਰਿਸਰਚਰ ਪੁਰਸਕਾਰ ਬਨਾਰਸ ਹਿੰਦੂ ਯੂਨੀਵਰਸਿਟੀ ਵਾਰਾਣਸੀ ਦੇ ਆਯੂਸ਼ ਨੇ ਜਿੱਤਿਆ। ਸੁਰਿੰਦਰ ਸਿੰਘ, ਲੀਗਲ ਰਮੈਂਬਰੇਂਸਰ, ਅਤੇ  ਪੀ.ਐਸ. ਖੁਰਾਨਾ ਵੀ ਅਪੀਲ ਦੇ ਜਿਊਰੀ ਵਜੋਂ ਇਸ ਪ੍ਰੋਗਰਾਮ ਦਾ ਹਿੱਸਾ ਸਨ। ਡਾ. ਸੋਨੀਆ ਗਰੇਵਾਲ ਮਾਹਲ ਮੁਕਾਬਲੇ ਦੇ ਮੁੱਖ ਕੋਆਰਡੀਨੇਟਰ ਸਨ ,ਜਦਕਿ ਫੈਕਲਟੀ ਕਨਵੀਨਰ ਡਾ. ਕਿਰਤ ਗਰੇਵਾਲ, ਡਾ. ਰਾਧਿਕਾ ਦੇਵ ਵਰਮਾ, ਡਾ. ਜਸਦੀਪ ਕੌਰ, ਡਾ. ਗੁਰਪ੍ਰੀਤ ਕੌਰ ਸ਼ਾਮਲ ਸਨ। ਵਿਦਿਆਰਥੀ ਕੰਨਵੀਨਰ ਹਰਲਵ ਸਿੰਘ ਅਤੇ ਵਿਦਿਆਰਥੀ ਕੋਆਰਡੀਨੇਟਰਜ਼ ਦੀ ਟੀਮ ਵਿਚ ਸਮੂਰਿਤਾ, ਵਿਸ਼ਨ, ਅਭਿਸ਼ੇਕ, ਦੀਪਿੰਦਰ, ਸ਼ਾਲੀਨੀ, ਐਸ਼ਮੀਤ ਅਤੇ ਅਨਸ ਸ਼ਾਮਲ ਸਨ।

 

Tags: Rayat Bahra University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD