Wednesday, 15 May 2024

 

 

ਖ਼ਾਸ ਖਬਰਾਂ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 

ਬਟਾਲਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਕਾਬੂ ਕਰਕੇ 293 ਗ੍ਰਾਂਮ ਹੈਰੋਇਨ ਬਰਾਮਦ ਕੀਤੀ

Web Admin

Web Admin

5 Dariya News

ਬਟਾਲਾ , 11 Apr 2019

ਬਟਾਲਾ ਪੁਲਿਸ ਨੇ ਨਸ਼ਿਆਂ ਖਿਲਾਫ਼ ਆਰੰਭੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਹੋਇਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 293 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੱਜ ਸਥਾਨਕ ਪੁਲਿਸ ਲਾਈਨ ਵਿਖੇ ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਐੱਸ.ਆਈ. ਦਲਜੀਤ ਸਿੰਘ ਪੱਡਾ, ਐੱਸ.ਆਈ. ਸੁਖਵਿੰਦਰ ਸਿੰਘ ਸਪੈਸ਼ਲ ਬ੍ਰਾਂਚ ਬਟਾਲਾ ਅਤੇ ਚੌਂਕੀ ਸ਼ੇਖੂਪੁਰ ਦੇ ਇੰਚਾਰਜ ਵਿਜੇ ਕੁਮਾਰ ਵਲੋਂ ਟੀ. ਪੁਆਇੰਟ ਮਰੜ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇੱਕ ਕਾਰ ਨੰਬਰੀ ਪੀ.ਬੀ.-06-ਏ.ਏ.-7670 ਮਾਰਕਾ ਸਵਿਫਟ ਰੰਗ ਚਿੱਟਾ ਜੋ ਕਿ ਅੰਮ੍ਰਿਤਸਰ ਵਲੋਂ ਆ ਰਹੀ ਸੀ ਅਤੇ ਪੁਲਿਸ ਨਾਕਾ ਦੇਖ ਕੇ ਗੱਡੀ ਪਿਛੇ ਭਜਾਉਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਮੌਕੇ 'ਤੇ ਉਸ ਕਾਰ ਚਾਲਕ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਗੋਲੀ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਟਲੀ ਸੂਰਤ ਮੱਲੀ ਵਜੋਂ ਹੋਈ ਅਤੇ ਪੁਲਿਸ ਪਾਰਟੀ ਨੂੰ ਉਸ ਕੋਲ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ ਤਾਂ ਹਲਕਾ ਗਜ਼ਟਿਡ ਅਫ਼ਸਰ ਡੀ.ਐੱਸ.ਪੀ. ਬਲਬੀਰ ਸਿੰਘ ਅਤੇ ਐੱਸ.ਐੱਚ.ਓ. ਸਦਰ ਬਟਾਲਾ ਦੀ ਹਾਜ਼ਰੀ ਵਿੱਚ ਜਦੋਂ ਗੁਰਪ੍ਰੀਤ ਸਿੰਘ ਗੋਪੀ ਦਾ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 260 ਗ੍ਰਾਂਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਥਾਣਾ ਸਦਰ ਵਿੱਚ ਇਸ ਸਬੰਧੀ ਮੁਕੱਦਮਾ ਨੰਬਰ 44 ਮਿਤੀ 10 ਅਪ੍ਰੈਲ 2019 ਜੁਰਮ 21-61-85 ਐੱਨ.ਡੀ.ਪੀ.ਐੱਸ. ਐਕਟ ਦਰਜ ਕਰ ਲਿਆ।

ਡੀ.ਐੱਸ.ਪੀ. ਸ. ਸੰਧੂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਪੀ ਜੋ ਕਿ ਗੈਂਗਸਟਰ ਹੈ ਅਤੇ ਥਾਣਾ ਕੋਟਲੀ ਸੂਰਤ ਮੱਲੀਆਂ ਦਾ ਬੀ.ਸੀ. ਵੀ ਹੈ, ਜਿਸਦੇ ਖਿਲਾਫ ਪਹਿਲਾਂ ਵੀ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ। ਪੁੱਛਗਿੱਛ ਦੌਰਾਨ ਗੋਪੀ ਨੇ ਇਕਬਾਲ ਕੀਤਾ ਹੈ ਕਿ ਉਸ ਨੇ ਇਹ ਹੈਰੋਇਨ ਜਰਨੈਲ ਸਿੰਘ ਉਰਫ ਜੈਲੀ ਪੱਤਰ ਤਜਿੰਦਰ ਸਿੰਘ ਵਾਸੀ ਤਲਵੰਡੀ ਦੋਸੰਧਾ ਸਿੰਘ ਥਾਣਾ ਕੱਥੂਨੰਗਲ ਪਾਸੋਂ ਲਿਆ ਕੇ ਬਟਾਲਾ ਇਲਾਕੇ ਵਿੱਚ ਵੇਚਦਾ ਸੀ। ਗੁਰਪ੍ਰੀਤ ਸਿੰਘ ਗੋਪੀ ਦੀ ਨਿਸ਼ਾਨਦੇਹੀ 'ਤੇ ਜਰਨੈਲ ਸਿੰਘ ਨੂੰ ਵੀ ਪਿੰਡ ਕੋਟਲਾ ਸਰਫ਼ ਤੋਂ ਕਾਬੂ ਕਰ ਲਿਆਗਿਆ ਹੈ ਅਤੇ ਉਸ ਕੋਲੋਂ ਵੀ 10 ਗ੍ਰਾਂਮ ਹੈਰੋਇਨ ਅਤੇ 1 ਐਕਟਿਵਾ ਬਿਨ੍ਹਾਂ ਨੰਬਰੀ ਬਰਾਮਦ ਕੀਤੀ ਹੈ। ਇਸੇ ਤਰਾਂ ਸੀ.ਆਈ.ਏ ਸਟਾਫ਼ ਬਟਾਲਾ ਵਲੋਂ ਵੀ ਰਾਜਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਗਤੂਪੁਰ ਅਤੇ ਹਰਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਤਾਰਾਗੜ੍ਹ, ਜੰਡਿਆਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 23 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਦੋਸ਼ੀਆਂ ਖਿਲਾਫ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਿਵਲ ਲਾਈਨ ਬਟਾਲਾ ਵਿਖੇ ਮਾਮਲੇ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਫੜ੍ਹੀ ਗਈ 293 ਗ੍ਰਾਂਮ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 1 ਕਰੋੜ, 46 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਰਿਮਾਂਡ ਲੈ ਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD