Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬਟਾਲਾ ਪੁਲਿਸ ਨੇ ਕਤਲ ਦਾ ਮਾਮਲਾ 24 ਘੰਟੇ ਅੰਦਰ ਸੁਲਝਾਇਆ

ਬੀ.ਐੱਸ.ਐੱਫ ਦੇ ਸਾਬਕਾ ਜਵਾਨ ਦੀ ਮੌਤ ਦਾ ਕਾਰਨ ਉਸਦੇ ਘਰ ਵਾਲੇ ਹੀ ਬਣੇ

Web Admin

Web Admin

5 Dariya News

ਬਟਾਲਾ , 11 Apr 2019

ਬਟਾਲਾ ਪੁਲਿਸ ਨੇ ਇੱਕ ਕਤਲ ਦੇ ਮਾਮਲੇ ਨੂੰ 24 ਘੰਟਿਆਂ ਵਿੱਚ ਹੱਲ ਕਰਕੇ ਕਤਲ ਦੇ ਸਾਰੇ ਦੋਸ਼ੀਆਂ ਜਿਨਾਂ ਵਿੱਚ 3 ਔਰਤਾਂ ਅਤੇ 5 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਡਾ. ਬੀ.ਕੇ ਸਿੰਗਲਾ ਨੇ ਦੱਸਿਆ ਕਿ ਬੀਤੇ ਦਿਨੀ ਮਿਤੀ 9 ਅਪ੍ਰੈਲ ਨੂੰ ਸਤਕੋਹਾ ਲਿੰਕ ਰੋਡ ਪਿੰਡ ਧਾਰੀਵਾਲ ਭੋਜਾ ਨਜਦੀਕ ਕਣਕ ਦੇ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦਾ ਕਿਸੇ ਨਾਮਲੂਮ ਵਿਅਕਤੀਆਂ ਵੱਲੋ ਤੇਜਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਮਿ੍ਰਤਕ ਦੀ ਪਹਿਚਾਣ ਗੁਰਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨੇੜੇ ਆਈ.ਟੀ.ਆਈ, ਕਾਹਨੂੰਵਾਨ ਰੋਡ ਬਟਾਲਾ ਵਜੋਂ ਹੋਈ ਸੀ ਅਤੇ ਮਿ੍ਰਤਕ ਦੀ ਪਤਨੀ ਸੁਖਵੰਤ ਕੌਰ ਦੇ ਬਿਆਨ ਪਰ ਮੁਕੱਦਮਾ ਨੰਬਰ 27 ਮਿਤੀ 09.04.19 ਜੁਰਮ 302,201 ਭ:ਦ ਥਾਣਾ ਸੇਖਵਾ ਬਰਖਿਲਾਫ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ ਸੀ।ਡੀ.ਐੱਸ.ਪੀ. ਸਿੰਗਲਾ ਨੇ ਦੱਸਿਆ ਕਿ ਇਸ ਕਤਲ ਕੇਸ਼ ਦੀ ਜਾਂਚ ਕਪਤਾਨ ਪੁਲਿਸ, ਇੰਨਵੈਸਟੀਗੇਸ਼ਨ, ਬਟਾਲਾ, ਉਪ ਕਪਤਾਨ ਪੁਲਿਸ, ਸਿਟੀ ਬਟਾਲਾ ਅਤੇ ਮੁੱਖ ਅਫਸਰ, ਥਾਣਾ ਸੇਖਵਾ ਦੀ ਟੀਮ ਵਲੋਂ ਕੀਤੀ ਗਈ ਸੀ ਅਤੇ ਇਸ ਜਾਂਚ ਟੀਮ ਨੇ ਮੁਕੱਦਮੇ ਦੀ ਤਫਤੀਸ਼ ਡੂੰਘਾਈ ਨਾਲ ਕਰਦੇ ਹੋਏ ਮਿ੍ਰਤਕ ਦੀ ਪਤਨੀ ਸੁਖਵੰਤ ਕੌਰ ਪਾਸੋ ਪੁੱਛ-ਗਿੱਛ ਕੀਤੀ ਗਈ, ਜਿਸ ਨੇ ਦੌਰਾਨੇ ਪੁੱਛ-ਗਿੱਛ ਮੰਨਿਆ ਕਿ ਉਸ ਵੱਲੋਂ ਹੀ ਆਪਣੇ ਲੜਕੇ ਪ੍ਰਕਾਸ਼ ਸਿੰਘ, ਭਰਜਾਈ ਗੁਰਪ੍ਰੀਤ ਕੌਰ, ਭਰਜਾਈ ਦੀ ਭੈਣ ਰਾਜਵਿੰਦਰ ਕੌਰ, ਰਾਜਵਿੰਦਰ ਕੌਰ ਦੇ ਜਾਣਕਾਰ ਅਮਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਨਵਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਆਨ ਅਲਾਵਲਪੁਰ, ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਭਗਟਾਣਾ ਬੋਹੜ ਵਾਲਾ, ਪ੍ਰਤਾਪ ਉਰਫ ਬੌਬੀ ਪੁੱਤਰ ਅਮਰ ਸਿੰਘ ਵਾਸੀ ਪਿੰਡ ਖੱਦਰ ਨੂੰ ਘਰ ਬੁਲਾ ਕੇ ਦਾਤਰਾਂ ਅਤੇ ਕਿਰਚਾਂ ਨਾਲ ਆਪਣੇ ਪਤੀ ਗੁਰਨਾਮ ਸਿੰਘ ਦਾ ਕਤਲ ਕਰਵਾ ਕੇ ਲਾਸ਼ ਨੂੰ ਗੱਡੀ ਸਵਿਫਟ ਨੰਬਰ ਪੀ.ਬੀ 32-ਐਮ-9222 ਵਿੱਚ ਪਾ ਕੇ ਸਤਕੋਹਾ ਲਿੰਕ ਰੋਡ ਪਿੰਡ ਧਾਰੀਵਾਲ ਭੋਜਾ ਨਜਦੀਕ ਕਣਕ ਦੇ ਖੇਤਾ ਵਿੱਚ ਸੁੱਟ ਦਿੱਤਾ ਸੀ। ਵਜਾ ਰੰਜਿਸ਼ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਬਾਹਰ ਹੋਰ ਔਰਤਾਂ ਨਾਲ ਗਲਤ ਸਬੰਧ ਰੱਖਦਾ ਸੀ ਅਤੇ ਆਪਣੇ ਪ੍ਰੀਵਾਰ ਨੂੰ ਚੰਗਾ ਨਹੀ ਜਾਣਦਾ ਸੀ।ਡੀ.ਐੱਸ.ਪੀ. ਡਾ. ਬੀ.ਕੇ ਨੇ ਦੱਸਿਆ ਕਿ ਮੁਕੱਦਮੇ ਦੇ ਸਾਰੇ ਦੋਸੀਆਂ ਨੂੰ ਗਿਫਤਾਰ ਕਰਕੇ, ਵਾਰਦਾਤ ਸਮੇਂ ਵਰਤੇ 02 ਦਾਤਰ, 01 ਕਿਰਚ, 02 ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ ਅਤੇ ਵਾਰਦਾਤ ਵਿੱਚ ਵਰਤੀ ਗੱਡੀ ਸਵਿਫਟ ਬ੍ਰਾਂਮਦ ਕਰਨੀ ਬਾਕੀ ਹੈ। ਉਨਾਂ ਦੱਸਿਆ ਕਿ ਮਿ੍ਰਤਕ ਦਾ ਕਤਲ ਕਰਨ ਵਾਲੇ ਉਸਦੇ ਆਪਣੇ ਹੀ ਘਰ ਵਾਲੇ ਨਿਕਲੇ ਹਨ ਅਤੇ ਕਤਲ ਕਰਨ ਲਈ ਘਰ ਵਾਲਿਆਂ ਨੇ ਕੁਝ ਹੋਰ ਨੌਜਵਾਨਾਂ ਨੂੰ 86 ਹਜ਼ਾਰ ਰੁਪਏ ਦਾ ਲਾਲਚ ਦੇ ਕੇ ਕਤਲ ਕਰਵਾਇਆ ਸੀ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD