Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਮੁੱਖ ਮੰਤਰੀ ਦੇ ਸਲਾਹਕਾਰ.ਭਰਤਇੰਦਰ ਸਿੰਘ ਚਾਹਲ ਨੇ ਸੀ.ਐਨ.ਜੀ. ਪ੍ਰੋਜੈਕਟ ਦਾ ਕੀਤਾ ਉਦਘਾਟਨ

ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਉਦਘਾਟਨ

5 Dariya News

ਫ਼ਤਹਿਗੜ੍ਹ ਸਾਹਿਬ , 13 Apr 2019

ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ (ਫ਼ਤਹਿਗੜ੍ਹ ਸਾਹਿਬ) ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਉਦਘਾਟਨ ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਸ਼੍ਰੀਮਤੀ ਜਸਵਿੰਦਰ ਕੌਰ, ਸਪੁੱਤਰ ਸ. ਬਿਕਰਮਜੀਤ ਇੰਦਰ ਸਿੰਘ ਚਾਹਲ, ਨੂੰਹ ਸ਼੍ਰੀਮਤੀ ਕਮਲਜੀਤ ਕੌਰ ਅਤੇ ਪੋਤਰਾ ਸ. ਗੁਰਸ਼ੇਰ ਇੰਦਰ ਸਿੰਘ ਚਾਹਲ ਵੀ ਉਚੇਚੇ ਤੌਰ 'ਤੇ ਮੌਜੂਦ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਚਾਹਲ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਖੁੱਲ੍ਹਿਆ ਹੈ ਇਹ ਪੰਜਾਬ ਦਾ ਪਹਿਲਾ ਆਨ ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਹੈ ਜੋ ਕਿ ਸੀ.ਐਨ.ਜੀ. ਪਾਈਪ ਲਾਈਨ 'ਤੇ ਆਈ.ਆਰ.ਐਮ. ਐਨਰਜੀ ਵੱਲੋਂ 2.50 ਕਰੋੜ ਦੀ ਲਾਗਤ ਨਾਲ ਲਾਇਆ ਗਿਆ ਹੈ। ਸੀ.ਐਨ.ਜੀ. ਪਾਈਪ ਲਾਈਨ 'ਤੇ ਹੋਣ ਸਦਕਾ ਇਸ ਸਟੇਸ਼ਨ 'ਤੇ 24 ਘੰਟੇ ਗੈਸ ਉਪਲੱਬਧ ਹੋਵੇਗੀ। ਹੋਰਨਾਂ ਸਟੇਸ਼ਨਾਂ 'ਤੇ ਸੀ.ਐਨ.ਜੀ. ਬਾਹਰੋਂ ਲਿਆ ਕੇ ਸਟੋਰ ਕੀਤੀ ਜਾਂਦੀ ਹੈ। ਇਸ ਸਟੇਸ਼ਨ 'ਤੇ ਕੁੱਲ 03 ਡਿਸਪੈਂਸਰ ਤੇ 06 ਨੋਜ਼ਲਜ਼ ਲਾਏ ਗਏ ਹਨ। ਬੱਸਾਂ, ਟਰੱਕਾਂ ਤੇ ਹੋਰ ਭਾਰੀ ਵਾਹਨਾਂ ਵਿੱਚ ਗੈਸ ਭਰਨ ਲਈ ਵੱਖਰਾ ਡਿਸਪੈਂਸਰ ਲਾਇਆ ਗਿਆ ਹੈ ਤੇ ਹੋਰਨਾਂ ਵਾਹਨਾਂ ਲਈ ਵੱਖਰੇ ਡਿਸਪੈਂਸਰ ਤੇ ਨੋਜ਼ਲ ਲਾਏ ਗਏ ਹਨ।
ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਚ.ਪੀ. ਦੇ ਸਹਾਇਕ ਸੇਲਜ਼ ਮੈਨੇਜਰ (ਫ਼ਤਹਿਗੜ੍ਹ ਸਾਹਿਬ) ਸ਼੍ਰੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਐਨ.ਜੀ. ਜਿੱਥੇ ਪੋਟਰੈਲ ਤੇ ਡੀਜ਼ਲ ਨਾਲੋਂ ਸਸਤੀ ਪੈਂਦੀ ਹੈ, ਉਥੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਵੀ ਸਹਾਈ ਹੁੰਦੀ ਹੈ ਅਤੇ ਵਾਹਨਾਂ ਲਈ ਵੀ ਲਾਹੇਬੰਦ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਪੈਟਰੋਲ-ਡੀਜ਼ਲ ਦੇ ਸਰੋਤਾਂ ਵਿੱਚ ਲਾਗਾਤਾਰ ਕਮੀ ਆ ਰਹੀ ਹੈ ਇਸ ਸੀ.ਐਨ.ਜੀ. ਵਰਗੇ ਬਦਲ ਲਾਜ਼ਮੀ ਬਣਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਲੋਕ ਵੱਡੇ ਪੱਧਰ 'ਤੇ ਇਸ ਬਾਰੇ ਜਾਗਰੂਕ ਹੋ ਰਹੇ ਹਨ ਤੇ ਸੀ.ਐਨ.ਜੀ. ਵਾਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਇਹ ਗੈਸ ਸਟੇਸ਼ਨ ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਸਥਿਤ ਹੈ, ਜਿੱਥੋਂ ਰੋਜ਼ਾਨਾ 24 ਘੰਟੇ ਵੱਡੀ ਗਿਣਤੀ ਵਾਹਨ ਲੰਘਦੇ ਹਨ, ਜਿਨ੍ਹਾਂ ਨੂੰ ਪਹਿਲਾਂ ਸੀ.ਐਨ.ਜੀ. ਗੈਸ ਭਰਵਾਉਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਸੀ.ਐਨ.ਜੀ. ਵਾਹਨ ਆਸਾਨੀ ਨਾਲ ਇਸ ਗੈਸ ਸਟੇਸ਼ਨ ਤੋਂ ਗੈਸ ਭਰਵਾ ਸਕਣਗੇ। ਸੀ.ਐਨ.ਜੀ. ਸਟੇਸ਼ਨ ਦੇ ਉਦਘਾਟਨ ਮੌਕੇ ਸੀ.ਐਨ.ਜੀ. ਭਰਵਾਉਣ ਵਾਲੇ ਵਾਹਨਾਂ ਦੀ ਲੰਮੀ ਲਾਈਨ ਵੀ ਦੇਖੀ ਗਈ। ਇਸ ਮੌਕੇ ਆਈ.ਆਰ.ਐਮ. ਦੇ ਸਹਾਇਕ ਸੇਲਜ਼ ਮੈਨੇਜਰ (ਫ਼ਤਹਿਗੜ੍ਹ ਸਾਹਿਬ) ਭਵਿਆ ਗੁਪਤਾ ਸਮੇਤ ਪੰਪ ਦੇ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਾਹਨ ਚਾਲਕ ਮੌਜੂਦ ਸਨ।


 

Tags: Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD