Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲਿਆਂਵਾਲਾ ਬਾਗ਼ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਆਜ਼ਾਦੀ ਲਈ ਤਾਰੇ ਮੁੱਲ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ ਰਾਹੁਲ

5 Dariya News

ਅੰਮਿ੍ਤਸਰ , 13 Apr 2019

Last updated on: Apr 13, 2019, 00:00 IST

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਨੇ ਅੱਜ ਮਨਾਈ ਗਈ ਜਲਿਆਂਵਾਲਾ ਬਾਗ਼ ਕਤਲੇਆਮ ਦੀ ਸ਼ਤਾਬਦੀ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੋਵਾਂ ਆਗੂਆਂ ਨੇ ਇੱਕ ਸਦੀ ਪਹਿਲਾਂ 13 ਅਪ੍ਰੈਲ, 1919 ਨੂੰ ਦੇਸ਼ ਦੇ ਲਈ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦਾਂ ਦੇ ਸਨਮਾਨ ਵਿੱਚ ਇਤਿਹਾਸਕ ਜਲਿਆਂਵਾਲਾ ਬਾਗ਼ ਰਾਸ਼ਟਰੀ ਯਾਦਗਾਰ ਵਿਖੇ ਪੁਸ਼ਪ ਮਾਲਾਵਾਂ ਰੱਖੀਆਂ। ਜਲਿਆਂਵਾਲਾ ਬਾਗ਼ ਭਾਰਤੀ ਆਜ਼ਾਦੀ ਸੰਘਰਸ਼ ਦਾ ਇਕ ਸਭ ਤੋਂ ਵੱਡਾ ਭਿਆਨਕ ਖੂਨੀ ਸਾਕਾ ਸੀ। ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਇਤਿਹਾਸਕ ਯਾਦਗਾਰ ਵਿਖੇ ਇਕੱਠੇ ਹੋਏ ਵੱਖ-ਵੱਖ ਵਰਗਾਂ ਦੇ ਹਜ਼ਾਰਾਂ ਲੋਕਾਂ ਦੇ ਨਾਲ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮੌਨ ਖੜੇ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਸ਼ਹੀਦੀ ਯਾਦਗਾਰ ਵਿਖੇ ਕਾਂਗਰਸ ਦੇ ਪ੍ਰਧਾਨ ਨੇ ‘ਵਿਜ਼ਟਰਜ਼ ਬੁੱਕ’ ਵਿੱਚ ਲਿਖਿਆ,‘‘ਆਜ਼ਾਦੀ ਲਈ ਤਾਰੇ ਗਏ ਮੁੱਲ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਅਸੀਂ ਭਾਰਤ ਦੇ ਉਨਾਂ ਲੋਕਾਂ ਨੂੰ ਸਲਾਮ ਪੇਸ਼ ਕਰਦੇ ਹਾਂ ਜਿਨਾਂ ਨੇ ਆਜ਼ਾਦੀ ਲਈ ਹਰ ਉਹ ਚੀਜ਼ ਦਿੱਤੀ ਜੋ ਉਹ ਦੇ ਸਕਦੇ ਸਨ।’’ ਇਹ ਸ਼ਹੀਦ ਰਾਸ਼ਟਰਵਾਦ ਦੇ ਪ੍ਰਤੀਕ ਹਨ ਜੋ ਹਮੇਸ਼ਾ ਹੀ ਹਰੇਕ ਭਾਰਤੀ ਦੇ ਦਿਲਾਂ ਵਿੱਚ ਵਸੇ ਰਹਿਣਗੇ। ਇਸ ਮੌਕੇ ਪਿਛੋਕੜ ਵਿੱਚ ਰਾਸ਼ਟਰੀ ਗੀਤ ਚੱਲ ਰਿਹਾ ਸੀ। ਇਹ ਲੋਕਾਂ ਲਈ ਬਹੁਤ ਭਾਵੁਕ ਮੌਕਾ ਸੀ। ਬਹੁਤ ਸਾਰੇ ਲੋਕਾਂ ਦੀਆਂ ਨਮ ਹੋਈਆਂ ਅੱਖਾਂ ਵੀ ਦਿਖੀਆਂ ਅਤੇ ਉਨਾਂ ਨੇ ਸ਼ਹੀਦਾਂ ਨੂੰ ਸਲਾਮ ਦਿੱਤਾ। ਏ.ਆਈ.ਸੀ.ਸੀ. ਪੰਜਾਬ ਦੇ ਇੰਚਾਰਜ ਆਸ਼ਾ ਕੁਮਾਰੀ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਸ਼ਾਮਲ ਸਨ। ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਕੈਪਟਨ ਅਮਰਿੰਦਰ ਸਿੰਘ ਇੱਥੇ ਕੱਲ ਪਹੁੰਚੇ ਸਨ। ਉਨਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਸ਼ਾਮਲ ਸਨ। ਉਨਾਂ ਨੇ ਹਜ਼ਾਰਾਂ ਹੋਰ ਲੋਕਾਂ ਦੇ ਨਾਲ ਮਿਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਪਿਛਲੀ ਸ਼ਾਮ ਇਤਿਹਾਸਕ ਕੈਂਡਲ ਮਾਰਚ ਵੀ ਕੀਤਾ। ਮੁੱਖ ਮੰਤਰੀ ਕੱਲ ਰਾਹੁਲ ਗਾਂਧੀ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵੀ ਗਏ।

 

Tags: Rahul Gandhi , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD