Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਤਰਕਸ਼ੀਲਾਂ ਵੱਲੋਂ ਸੈਮੀਨਾਰਾਂ ਦੀ ਲੜੀ ਚਲਾਉਣ ਦਾ ਫੈਸਲਾ

ਅਗਲੇ ਦੋ ਸਾਲਾਂ ਲਈ ਨਵੀਂ ਟੀਮ ਕਰੇਗੀ ਵਿਗਿਆਨਿਕ ਸੋਚ ਦਾ ਪ੍ਰਚਾਰ

Web Admin

Web Admin

5 Dariya News

ਮੋਹਾਲੀ , 14 Apr 2019

ਲੋਕਾਂ ਵਿੱਚ ਗਿਆਨ-ਵਿਗਿਆਨ ਦਾ ਪ੍ਰਚਾਰ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਨੇ ਨਵੀਂ ਟੀਮ ਦੀ ਚੋਣ ਕੀਤੀ ਹੈ ਜਿਸ ਵਿੱਚ ਲੈਕਚਰਾਰ ਸੁਰਜੀਤ ਸਿੰਘ ਨੂੰ ਜੱਥੇਬੰਦਕ ਮੁਖੀ, ਜਰਨੈਲ ਕ੍ਰਾਂਤੀ ਨੂੰ ਵਿੱਤ ਵਿਭਾਗ ਮੁਖੀ, ਇਕਬਾਲ ਸਿੰਘ ਨੂੰ ਮਾਨਸਿਕ ਸਿਹਤ ਚੇਤਨਾ ਵਿਭਾਗ ਮੁਖੀ, ਗੋਰਾ ਹੁਸ਼ਿਆਰਪੁਰੀ ਨੂੰ ਸੱਭਿਆਚਾਰਿਕ ਵਿਭਾਗ ਮੁਖੀ ਤੇ ਹਰਪ੍ਰੀਤ ਨੂੰ ਮੀਡੀਆ ਵਿਭਾਗ ਮੁਖੀ ਚੁਣਿਆ ਗਿਆ ਹੈ। ਇਸ ਮੌਕੇ ਸੂਬਾ ਕਮੇਟੀ ਦੀਆਂ ਹਦਾਇਤਾਂ ਮੁਤਾਬਿਕ ਪ੍ਰਿੰਸੀਪਲ ਗੁਰਮੀਤ ਸਿੰਘ ਅਬਜ਼ਰਵਰ ਦੇ ਤੌਰ ਤੇ ਸ਼ਾਮਿਲ ਹੋਏ ਤੇ ਇਹ ਚੋਣ ਦੋ ਸਾਲਾਂ ਲਈ ਕੀਤੀ ਗਈ। ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਬਲੌਂਗੀ ਵਿਖੇ ਗੱਲਬਾਤ ਕਰਦਿਆਂ ਤਰਕਸ਼ੀਲ ਆਗੂਆਂ ਲੈਕਚਰਾਰ ਸੁਰਜੀਤ ਸਿੰਘ ਅਤੇ ਜਰਨੈਲ ਕ੍ਰਾਂਤੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਤਰਕਸ਼ੀਲ ਸੁਸਾਇਟੀ ਸੈਮੀਨਾਰਾਂ, ਨਾਟਕ ਮੇਲਿਆਂ, ਵਿਦਿਆਰਥੀ ਚੇਤਨਾਂ ਕੈਂਪਾਂ ਅਤੇ ਸਾਹਿਤਿਕ ਸਰਗਰਮੀਆਂ ਰਾਹੀਂ ਲੋਕਾਂ ਵਿੱਚ ਵਿਗਿਆਨਿਕ ਸੋਚ ਦੀ ਮਸ਼ਾਲ ਲੈ ਕੇ ਜਾਵੇਗੀ। ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਹੀ ਸੈਮੀਨਾਰਾਂ ਦੀ ਇੱਕ ਲੜੀ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਸਿਹਤ, ਸਿਆਸਤ, ਇਤਿਹਾਸ, ਤਰਕਸ਼ੀਲਤਾ ਆਦਿ ਨਾਲ ਸੰਬੰਧਿਤ ਮੁੱਦਿਆਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਰਤੀ ਸਵਿਧਾਨ ਦੇ ਆਰਟੀਕਲ 51 ਏ ਅਨੁਸਾਰ ਹਰੇਕ ਭਾਰਤੀ ਨਾਗਰਿਕ ਦਾ ਫਰਜ ਹੈ ਕਿ ਉਹ ਵਿਗਿਆਨਿਕ ਸੋਚ ਅਪਣਾਵੇ ਤੇ ਉਸ ਦਾ ਪ੍ਰਚਾਰ-ਪ੍ਰਸਾਰ ਕਰੇ ਪਰ ਸਾਡੇ ਦੇਸ਼ ਵਿੱਚ ਆਸਥਾ ਤੇ ਧਰਮ ਦੇ ਨਾਂ ਹੇਠ ਸਵਿਧਾਨ ਦੀ ਇਸ ਬਹੁਤ ਹੀ ਮਹੱਤਵਪੂਰਨ ਮੱਦ ਨੂੰ ਦਬਾਇਆ ਜਾ ਰਿਹਾ ਹੈ। ਤਰਕਸ਼ੀਲ ਆਗੂਆਂ ਨੇ ਇਹ ਦਾਅਵਾ ਕੀਤਾ ਕਿ ਪੈਰ ਪੈਰ ਤੇ ਅੰਧਵਿਸ਼ਵਾਸਾਂ ਦੀ ਮਾਰ ਹੇਠ ਆਏ ਭਾਰਤੀ ਸਮਾਜ ਦਾ ਵਿਕਾਸ ਵਿਗਿਆਨਿਕ ਸੋਚ ਤੋਂ ਬਿਨਾਂ ਅਸੰਭਵ ਹੈ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ-ਕਾਲਜਾਂ ਚੋਂ ਲਈ ਵਿੱਦਿਆ ਨੂੰ ਆਪਣੀ ਜਿੰਦਗੀ ‘ਚ ਲਾਗੂ ਕਰਨ ਤੇ ਬੇਲੋੜੀਆਂ ਪੁਰਾਣੀਆਂ ਰਵਾਇਤਾਂ, ਅੰਧਵਿਸ਼ਵਾਸਾਂ ਨੂੰ ਤਿਲਾਂਜਲੀ ਦੇ ਕੇ ਵਿਗਿਆਨਿਕ ਵਿਚਾਰ ਅਪਣਾਉਣ।

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD