ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ
ਡਾ. ਅੰਬੇਦਕਰ ਵੱਲੋਂ ਦਰਸਾਏ ਰਸਤੇ 'ਤੇ ਚੱਲ ਕੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ-ਡਿਪਟੀ ਕਮਿਸ਼ਨਰ
5 Dariya News
ਲੁਧਿਆਣਾ , 14 Apr 2019
Last updated on: Apr 14, 2019, 00:00 IST
ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਅੱਜ ਸਥਾਨਕ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਉਹਨਾਂ ਨੇ ਜ਼ਿਲ੍ਹਾ ਕਚਹਿਰੀਆ ਮਿੰਨੀ ਸਕੱਤਰੇਤ ਵਿਖੇ ਸਥਾਪਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲ-ਮਲਾਵਾਂ ਭੇਟ ਕਰਕੇ ਉਹਨਾਂ ਆਪਣੀ ਸ਼ਰਧਾਜ਼ਲੀ ਭੇਟ ਕੀਤੀ।ਮੈਰੀਟੋਰੀਅਸ ਸਕੂਲ ਵਿਖੇ ਡਾ. ਅੰਬੇਦਕਰ ਦੀ ਤਸਵੀਰ 'ਤੇ ਫੁੱਲ ਅਰਪਣ ਕਰਨ ਉਪਰੰਤ ਉਥੇ ਹਾਜ਼ਰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਗਰਵਾਲ ਨੇ ਕਿਹਾ ਕਿ ਡਾ. ਅੰਬੇਦਕਰ ਨੇ ਦੁਨੀਆ ਦੇ ਸਭ ਤੋਂ ਲੰਮੇ ਅਤੇ ਲਿਖ਼ਤ ਸੰਵਿਧਾਨ ਦੀ ਰਚਨਾ ਕਰਕੇ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਬਣਾਉਣ ਦਾ ਕੰਮ ਕੀਤਾ। ਉਨ੍ਹਾਂ ਭਾਰਤੀ ਸੰਵਿਧਾਨ ਵਿੱਚ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਪ੍ਰਬੰਧ ਕਰਕੇ ਹਰੇਕ ਦੀਆਂ ਭਾਵਨਾਵਾਂ ਦਾ ਆਦਰ ਅਤੇ ਵਿਕਾਸ ਯਕੀਨੀ ਬਣਾਇਆ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਅੰਬੇਦਕਰ ਵੱਲੋਂ ਦਰਸਾਏ ਹੋਏ ਰਸਤੇ 'ਤੇ ਚੱਲ ਕੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਡਾ. ਭੀਮ ਰਾਓ ਅੰਬੇਦਕਰ ਦੀ ਜੀਵਨੀ ਨਾਲ ਸਬੰਧਤ ਸੁਆਲਾਂ ਦੇ ਕੁਵਿੱਜ ਮੁਕਾਬਲੇ ਵੀ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਜਗਰਾਂਓ ਅਤੇ ਨੋਡਲ ਅਫਸਰ ਸਵੀਪ ਗਤੀਵਿਧੀਆ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਉਪ-ਮੰਡਲ ਮੈਜਿਸਟ੍ਰੇਟ ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਪ੍ਰਿੰਸੀਪਲ ਕਰਨਲ (ਰਿਟਾ.) ਅਮਰਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।