ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ ਤੇ ਕੀਤੇ ਬਾਬਾ ਸਾਹਿਬ ਜੀ ਦੇ ਬੁੱਤ ਨੂੰ ਸਰਧਾ ਦੇ ਫੁੱਲ ਭੇਂਟ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ
5 Dariya News
ਪਠਾਨਕੋਟ , 14 Apr 2019
Last updated on: Apr 14, 2019, 00:00 IST
ਰਾਮਵੀਰ (ਆਈ.ਏ.ਐਸ)ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਵਸ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚਲ ਰਹੇ ਵੱਖ ਵੱਖ ਸਰਕਾਰੀ ਦਫਤਰ੍ਹਾਂ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਹੋਇਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੋਰਭ ਅਰੋੜਾਂ ਐਸ.ਡੀ.ਐਮ. ਧਾਰ ਕਲ੍ਹਾਂ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਲਛਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਦੇਵ ਸਿੰਘ ਪੂਰੇਵਾਲ ਜਿਲ੍ਹਾ ਭਲਾਈ ਅਫਸ਼ਰ, ਮੁਕੁਲ ਸਰਮਾ ਤਹਿਸੀਲ ਭਲਾਈ ਅਫਸ਼ਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।ਸਮਾਰੋਹ ਦੇ ਅਰੰਭ ਵਿੱਚ ਸ੍ਰੀ ਰਾਮਵੀਰ (ਆਈ.ਏ.ਐਸ)ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਬਾਬਾ ਸਾਹਿਬ ਜੀ ਦੇ 128ਵੇਂ ਜਨਮ ਦਿਹਾੜੇ ਤੇ ਲੱਡੂ ਵੰਡ ਕੇ ਮੋਕੇ ਤੇ ਹਾਜ਼ਰ ਸਾਰੇ ਅਧਿਕਾਰੀਆਂ / ਕਰਮਚਾਰੀਆਂ ਅਤੇ ਜਿਲ੍ਹਾ ਨਿਵਾਸੀਆਂ ਨੂੰ ਹਾਰਦਿਕ ਸੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸਵਿੰਧਾਨ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਾਨੂੰ ਸਮਾਨਤਾ ਦਾ ਅਧਿਕਾਰ, ਏਕਤਾ, ਅਖੰਡਤਾ, ਸਾਡੇ ਅਧਿਕਾਰਾਂ ਅਤੇ ਕਰਤੱਵਾਂ, ਕਾਰਜ ਪਾਲਿਕਾ, ਨਿਆ ਪਾਲਿਕਾ ਆਦਿ ਨੂੰ ਇਕ ਸੂਤਰ ਵਿੱਚ ਪਿਰੋਇਆ ਹੈ ਅਤੇ ਉਨ੍ਹਾਂ ਦੀ ਦੇਣ ਸਦਕਾ ਹੀ ਹਰ ਨਾਗਰਿਕ ਆਪਣੇ ਅਧਿਕਾਰਾਂ ਨੂੰ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਵਿਧਾਨ ਦੀ ਰਚਨਾਂ ਕੀਤੀ ਗਈ ਤਾਂ ਇਸ ਗੱਲ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਕਿ ਸਵਿਧਾਨ ਨਾ ਜਿਆਦਾ ਕਠੋਰ ਹੋਵੇ ਅਤੇ ਨਾ ਹੀ ਜਿਆਦਾ ਲਚਕੀਲਾ ਹੋਵੇ ਤਾਂ ਜੋ ਸਵਿਧਾਨ ਵਿੱਚ ਦਿੱਤੇ ਅਧਿਕਾਰਾਂ ਨੂੰ ਆਸਾਨੀ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਸਮਾਰੋਹ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲੀਏ।