Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਮੀਗਰੇਸ਼ਨ ਕੰਪਨੀਆਂ ਖਿਲਾਫ਼ ਮੁਹਾਲੀ ਪੁਲੀਸ ਨੇ ਵਿੱਢੀ ਕਾਰਵਾਈ

50 ਕੰਪਨੀਆਂ ਦੇ ਰਿਕਾਰਡ ਦੀ ਕੀਤੀ ਪੜਤਾਲ

5 Dariya News

ਐਸ.ਏ.ਐਸ. ਨਗਰ , 15 Apr 2019

Last updated on: Apr 15, 2019, 00:00 IST

ਐਸ.ਏ.ਐਸ. ਨਗਰ ਪੁਲਿਸ ਨੇ ਅੱਜ ਵੱਡੀ ਪੱਧਰ 'ਤੇ ਕਾਰਵਾਈ ਕਰਦਿਆਂ 50 ਇਮੀਗਰੇਸ਼ਨ ਕੰਪਨੀਆਂ ਦੇ ਰਿਕਾਰਡ ਦੀ ਜਾਂਚ-ਪੜਤਾਲ ਕੀਤੀ।ਇੱਥੇ ਜਾਰੀ ਪ੍ਰੈੱਸ ਨੋਟ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਐਸ.ਏ.ਐਸ. ਨਗਰ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਏ.ਐਸ. ਨਗਰ ਪੁਲਿਸ ਵੱਲੋਂ ਅੱਜ 20 ਡੀ.ਐਸ.ਪੀਜ਼. ਦੀਆਂ ਵੱਖ-ਵੱਖ ਟੀਮਾਂ ਰਾਹੀਂ 50 ਇਮੀਗਰੇਸ਼ਨ ਕੰਪਨੀਆਂ ਦੇ ਦਫ਼ਤਰਾਂ ਦੇ ਰਿਕਾਰਡ ਦੀ ਜਾਂਚ-ਪੜਤਾਲ ਕੀਤੀ ਗਈ। ਜਾਂਚ ਮਗਰੋਂ ਕਸੂਰਵਾਰ ਪਾਈਆਂ ਜਾਣ ਵਾਲੀਆਂ ਕੰਪਨੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਇਮੀਗਰੇਸ਼ਨ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸੈਟਲ ਕਰਨ ਦੇ ਬਹਾਨੇ ਵੱਡੀਆਂ ਰਕਮਾਂ ਲੈ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਬਾਰੇ ਰੋਜ਼ਾਨਾ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਹ ਗੱਲ ਵੀ ਨੋਟਿਸ ਵਿੱਚ ਆਈ ਸੀ ਕਿ ਕੁਝ ਕੰਪਨੀਆਂ ਕੋਲ ਨਿਯਮਾਂ ਮੁਤਾਬਿਕ ਟਰੈਵਲ ਏਜੰਟ ਦਾ ਲਾਇਸੈਂਸ ਵੀ ਨਹੀਂ ਹੈ, ਜੋ ਕਿਰਾਏ 'ਤੇ ਇਮਾਰਤ ਲੈ ਕੇ ਉਥੇ ਦਫਤਰ ਖੋਲ੍ਹ ਲੈਂਦੇ ਹਨ ਅਤੇ ਲੋਕਾਂ ਨਾਲ ਠੱਗੀ ਮਾਰ ਕੇ ਮੋਟੀਆਂ ਰਕਮਾਂ ਵਸੂਲ ਕੇ ਉਥੋਂ ਹੋਰ ਕਿਤੇ ਚਲੇ ਜਾਂਦੇ ਹਨ। ਇਸ ਦੀ ਰੋਕਥਾਮ ਅਤੇ ਸਬੰਧਤ ਕਾਨੂੰਨ ਅਤੇ ਨਿਯਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣ ਬਾਬਤ ਪੰਜਾਬ ਸਰਕਾਰ ਵੱਲੋਂ ਵੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ, ਜਿਸ ਤਹਿਤ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਹ ਚੈਕਿੰਗ ਕਰਵਾਈ ਗਈ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਜੇ ਕੋਈ ਬਿਨਾਂ ਲਾਇਸੈਂਸ ਤੋਂ ਟਰੈਵਲ ਏਜੰਟ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਕਸੂਰਵਾਰ ਖਿਲਾਫ਼ ਕਾਨੂੰਨ ਮੁਤਾਬਿਕ ਮੁਕੱਦਮਾ ਦਰਜ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਈ ਟਰੈਵਲ ਏਜੰਟ ਇਮਾਰਤ ਕਿਰਾਏ 'ਤੇ ਲੈ ਕੇ ਇਹ ਕਾਰੋਬਾਰ ਸ਼ੁਰੂ ਕਰ ਦਿੰਦੇ ਹਨ ਅਤੇ ਨੌਜਵਾਨਾਂ ਪਾਸੋਂ ਵਿਦੇਸ਼ ਭੇਜਣ ਦੇ ਬਹਾਨੇ ਮੋਟੀਆਂ ਰਕਮਾਂ ਲੈ ਲੈਂਦੇ ਹਨ ਪਰ ਨਾ ਤਾਂ ਨੌਜਵਾਨਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਅਤੇ ਨਾ ਉਨ੍ਹਾਂ ਦੇ ਪੈਸੇ ਵਾਪਸ ਕਰਦੇ ਹਨ। ਜਦੋਂ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਇਨ੍ਹਾਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਕਰਦੇ ਹਨ ਤਾਂ ਟਰੈਵਲ ਏਜੰਟ ਸ਼ਿਕਾਇਤ ਕਰਨ ਵਾਲੇ ਨੌਜਵਾਨਾਂ ਨੂੰ ਕੁਝ ਪੈਸੇ ਵਾਪਸ ਕਰ ਕੇ ਉਥੋਂ ਆਪਣਾ ਦਫ਼ਤਰ ਬੰਦ ਕਰ ਕੇ ਅੱਗੇ ਚਲੇ ਜਾਂਦੇ ਹਨ। ਜਦੋਂ ਅਜਿਹੇ ਟਰੈਵਲ ਏਜੰਟਾਂ ਨੂੰ ਲੱਭਣ ਲਈ ਉਨ੍ਹਾਂ ਦੇ ਦਫਤਰ ਦੀ ਇਮਾਰਤ ਦੇ ਮਾਲਕ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਮਾਲਕ ਵੱਲੋਂ ਨਾ ਤਾਂ ਅਜਿਹੇ ਕਿਰਾਏਦਾਰ ਸਬੰਧੀ ਸਬੰਧਤ ਥਾਣੇ ਵਿੱਚ ਸੂਚਨਾ ਦਰਜ ਕਰਵਾਈ ਹੁੰਦੀ ਹੈ ਅਤੇ ਨਾ ਮਾਲਕ ਕੋਲ ਉਨ੍ਹਾਂ ਦਾ ਮੁਕੰਮਲ ਸਿਰਨਾਵਾਂ/ਦਸਤਾਵੇਜ਼ ਰੱਖੇ ਹੁੰਦੇ ਹਨ, ਜਿਸ ਕਰ ਕੇ ਬਿਨਾਂ ਲਾਇਸੰਸ ਤੋਂ ਇਮੀਗਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਏਜੰਟਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਮਾਰਤ ਮਾਲਕਾਂ, ਜਿਨ੍ਹਾਂ ਨੇ ਇੰਮੀਗਰੇਸ਼ਨ ਕੰਪਨੀ ਦਾ ਦਫਤਰ ਆਪਣੀ ਬਿਲਡਿੰਗ ਵਿਖੇ ਖੁੱਲ੍ਹਵਾ ਕੇ ਉਸ ਸਬੰਧੀ ਥਾਣੇ ਵਿੱਚ ਸੂਚਨਾ ਨਾ ਦਿੱਤੀ ਹੋਵੇ ਅਤੇ ਉਸ ਦੀ ਵੈਰੀਫਿਕੇਸ਼ਨ ਨਾ ਕਰਵਾਈ ਹੋਵੇ, ਉਸ ਵਿਰੁੱਧ ਵੀ ਆਈ.ਪੀ.ਸੀ. ਦੀ ਧਾਰਾ 188 ਅਧੀਨ ਕੇਸ ਦਰਜ ਕੀਤਾ ਜਾਵੇਗਾ।

 

Tags: SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD