Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਰਮਜੀਤ ਕੌਰ ਖਾਲੜਾ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ

Karnail Singh Peermohammad, All India Sikh Students Federation, AISSF, Karnail Singh Peer Mohammad

5 Dariya News

ਤਰਨ ਤਾਰਨ , 17 Apr 2019

Last updated on: Apr 17, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਲੀਡਰਾਂ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ  ਦਲਜੀਤ ਸਿੰਘ ਗਿੱਲ ਅਮਰਕੋਟ ਦੁਆਰਾ ਆਯੋਜਿਤ ਇਕ ਨਿੱਜੀ ਸਮਾਗਮ ਦੌਰਾਨ ਸਿੱਖ ਸੰਗਤ ਦੇ ਵਿਸ਼ਾਲ ਨੂੰ ਸੰਬੋਧਿਤ ਕੀਤਾ।ਇਸ ਮੌਕੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ ਸਿੰਘ ਨੇ ਸਿੱਖ ਪੰਥ ਦੀ ਭਾਵਨਾਵਾਂ ਦੀ ਕਦਰ ਕਰਦੇ ਹੋਏ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ ਜੋ ਕਿ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ। ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਅਤੇ ਰਾਜਨੀਤਕ ਪਾਰਟੀਆਂ ਦਾ ਸਮਰਥਨ ਹਾਸਿਲ ਕਰਨ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੀਦੀ ਹੈ ਜਿਸ ਲਈ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਇਸ ਨੇਕ ਕਾਰਜ ਲਈ ਵਿਘਨ ਨਹੀਂ ਪਾਉਣਾ ਚਾਹੀਦਾ ਤਾਂ ਜੋ ਇਸ ਹਲਕੇ ਤੋਂ ਬੀਬੀ ਖਾਲੜਾ ਨੂੰ ਸੰਸਦ ਵਿਚ ਪਹੁੰਚਾ ਪੂਰੇ ਵਿਸ਼ਵ ਵਿਚ ਇੱਕ ਸੁਨੇਹਾਂ ਪੁੱਜ ਸਕੇ ਅਤੇ ਭਾਰਤੀ ਸੰਸਦ ਵਿਚ ਵੀ ਮਨੁੱਖੀ ਅਧਿਕਾਰਾਂ ਦਾ ਸੁਨੇਹਾ ਪਹੁੰਚਾਇਆ ਜਾ ਸਕੇ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਰੇ ਹਮਖਿਆਲ ਰਾਜਨੀਤਿਕ ਦਲਾਂ ਨੂੰ ਬੀਬੀ ਖਾਲੜਾ ਨੂੰ ਸਾਂਝੇ ਤੌਰ ਤੇ ਸਮੱਰਥਨ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਵੀ ਅਕਾਲੀ ਦਲ ਬਾਦਲ ਅਤੇ ਕੈਪਟਨ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੋਂ ਨੁਕਸਾਨ ਇਹਨਾਂ ਦੋਹਾਂ ਰਾਜਨਿਤਿਕ ਪਾਰਟੀਆਂ ਨੇ ਕੀਤਾ ਹੈ ਉਸਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਜਿਸਤੋਂ ਪੰਜਾਬ ਦਾ ਬੱਚਾ-ਬੱਚਾ ਜਾਣੂੰ ਹੈ ਅਤੇ ਹੁਣ ਪੰਜਾਬ ਵਿਚ ਤੀਸਰਾ ਬਦਲ ਪੈਦਾ ਕਰਨ ਲਈ ਸੁਨਿਹਰੀ ਮੌਕਾ ਹੈ। ਉਨ੍ਹਾਂ ਸਾਰੀਆਂ ਹੀ ਹਮਖਿਆਲ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਵਾਰਥਾਂ ਨੂੰ ਛੱਡਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਲਈ ਤੀਜੇ ਮੋਰਚੇ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹਮਖਿਆਲ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਤੀਜੇ ਮੋਰਚੇ ਨੂੰ ਮਜ਼ਬੂਤ ਕਰਨ ਤਾਂ ਜੋ ਸੂਬੇ ਨੂੰ ਮਾਫੀਆ ਰਾਜ ਤੋਂ ਬਚਾਇਆ ਅੱਜ ਪੰਜਾਬ ਦਾ ਬੱਚਾ ਬੱਚਾ ਬਦਲਾਅ ਚਾਹੁੰਦਾਂ ਹੈ।ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਨਰਲ ਜੇ.ਜੇ ਸਿੰਘ ਨੇ ਕਿਹਾ ਕਿ ਮੈਂ ਪਹਿਲਾਂ ਫੌਜ ਵਿੱਚ ਰਾਸ਼ਟਰ ਦੀ ਸੇਵਾ ਕੀਤੀ ਸੀ ਅਤੇ ਹੁਣ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹਾਂ। ਮੈਂ ਪਰਮਜੀਤ ਕੌਰ ਖਾਲੜਾ ਦਾ ਪ੍ਰਚਾਰ ਕਰ ਰਿਹਾ ਹਾਂ ਅਤੇ ਮੈਂ ਸਿੱਖ ਕੌਮ ਅਤੇ ਪੰਥ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਬੀਬੀ ਖਾਲੜਾ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਰਵਾਇਤੀ ਪਾਰਟੀਆਂ ਦੇ ਵਿਰੁੱਧ ਹੈ ਜਿੰਨਾਂ ਨੇ ਪੰਜਾਬ ਨੂੰ ਉਜਾੜ ਕੇ ਰੱਖ ਦਿੱਤਾ ਹੈ ਅਤੇ ਮੈਂ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਲਈ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਬੀਬੀ ਖਾਲੜਾ ਜੀ ਇੱਕ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇਸ ਪ੍ਰੋਗਰਾਮ ਵਿਚ ਕਿਸੇ ਨਿੱਜੀ ਕਾਰਨ ਹਾਜ਼ਰੀ ਨਹੀਂ ਭਰ ਸਕੇ ਪਰ ਉਨ੍ਹਾਂ ਵੀ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਜਾਂ ਫਿਰ ਸਾਂਝੇ ਤੌਰ ਤੇ ਚੋਣ ਲੜਨ ਲਈ ਅਪੀਲ ਕੀਤੀ।ਜਨਰਲ ਸਕੱਤਰ ਸ੍ਰ. ਮਨਮੋਹਨ ਸਿੰਘ ਸਠਿਆਲਾ, ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਾਬਕਾ ਵਿਧਾਇਕ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਇਸ ਇਕੱਠ ਨੂੰ ਸੰਬੋਧਨ ਕੀਤਾ ਅਤੇ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਅਪੀਲ ਕੀਤੀ।ਇਸ ਮੌਕੇ ਗੁਰਦੇਵ ਸਿੰਘ ਗਿੱਲ, ਦਲਬੀਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਬਿਕਰਮ ਸਿੰਘ, ਬਲਜਿੰਦਰ ਸਿੰਘ ਫੇਲੋਕ, ਗੁਰਭੇਜ ਸਿੰਘ, ਹਰਪਵੀਤ ਸਿੰਘ ਗਿੱਲ, ਜੁਗਰਾਜ ਸਿੰਘ, ਨਵਾਬ ਸਿੰਘ ਅਤੇ ਹੋਰ ਵੀ ਮੌਜੂਦ ਸਨ।


 

Tags: Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD