Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਦਿੱਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਸਸਪੈਂਡ ਕਰਨ ਦੇ ਨਿਰਦੇਸ਼

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਨਗਰ ਕੌਂਸਲ ਨੂੰ ਸ਼ਹਿਰ ਵਿੱਚ ਫੋਗਿੰਗ ਦਾ ਸ਼ਡਿਊਲ ਤਿਆਰ ਕਰਨ, ਸਿਹਤ ਵਿਭਾਗ ਨੂੰ ਘਰਾਂ ਵਿੱਚ ਜਾ ਕੇ ਪਾਣੀ ਦੇ ਕੂਲਰ ਆਦਿ ਚੈੱਕ ਕਰਨ ਦੇ ਨਿਰਦੇਸ਼

5 Dariya News

ਫਿਰੋਜ਼ਪੁਰ , 18 Apr 2019

Last updated on: Apr 18, 2019, 00:00 IST

ਡਿਊਟੀ ਵਿੱਚ ਲਾਪਰਵਾਹੀ ਦਿਖਾਉਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਸਸਪੈਂਡ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੂੰ ਇਨ੍ਹਾਂ ਦੋਨਾਂ ਨੂੰ ਸਸਪੈਂਡ ਕਰਨ ਅਤੇ ਵਿਭਾਗੀ ਕਾਰਵਾਈ ਦੀ ਸਿਫ਼ਾਰਿਸ਼ ਕਰਨ ਲਈ ਕਿਹਾ ਹੈ। ਗਰਭਵਤੀ ਔਰਤਾਂ ਨੂੰ ਮਿਲਣ ਵਾਲੀ ਜਣੇਪਾ ਸਹਾਇਤਾ ਰਾਸ਼ੀ  ਟਰਾਂਸਫ਼ਰ ਨਾ ਕਰਨ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਇਕ ਮੀਟਿੰਗ ਵਿੱਚ ਇਹ ਸਾਹਮਣੇ ਆਇਆ ਹੈ ਕਿ ਜ਼ਿਲ੍ਹਾ ਹਸਪਤਾਲ ਅਤੇ ਜ਼ੀਰਾ ਏਰੀਆ ਵਿੱਚ ਗਰਭਵਤੀ ਮਹਿਲਾਵਾਂ ਨੂੰ ਡਲਿਵਰੀ ਦੇ ਬਾਅਦ ਮਿਲਣ ਵਾਲੀ ਰਾਸ਼ੀ ਵਿਚੋਂ ਸਿਰਫ਼ 7 ਅਤੇ 4 ਪ੍ਰਤੀਸ਼ਤ ਨੂੰ ਹੀ ਅਦਾਇਗੀ ਕੀਤੀ ਗਈ ਹੈ, ਜਦਕਿ ਬਾਕੀ ਕੇਸ ਪੈਂਡਿੰਗ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਹਸਪਤਾਲਾਂ ਦੇ ਕਲਰਕਾਂ 'ਤੇ ਕਾਰਵਾਈ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੂੰ ਦੋਨਾਂ ਨੂੰ ਸਸਪੈਂਡ ਕਰਨ ਅਤੇ ਵਿਭਾਗੀ ਕਾਰਵਾਈ ਦੀ ਸਿਫ਼ਾਰਿਸ਼ ਭੇਜਣ ਲਈ ਕਿਹਾ ਹੈ। ਇਸ ਤੋਂ ਇਲਾਵਾ ਡਿਲਿਵਰੀ ਦੇ ਬਾਅਦ ਮਿਲਣ ਵਾਲੇ ਇੰਨਸੈਂਟਿਵ ਦੇ ਸਾਰੇ ਕੇਸ ਜਲਦੀ ਕਲੀਅਰ ਕਰਕੇ 3 ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਹੋਣ ਵਾਲੀ ਡਿਲੀਵਰੀਜ਼ ਦੀ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਰਫ਼ 47 ਫ਼ੀਸਦੀ ਡਲਿਵਰੀ ਹੋ ਰਹੀ ਹੈ ਅਤੇ ਜ਼ਿਆਦਾਤਰ ਲੋਕ ਬਾਹਰ ਜਾ ਰਹੇ ਹਨ। ਇਸ ਟਰੇਂਡ ਨੂੰ ਬਦਲਣ ਦੀ ਜ਼ਰੂਰਤ ਹੈ। ਉਨ੍ਹਾਂ ਸਿਵਲ ਸਰਜਨ ਨੂੰ ਛੋਟੇ ਕਸਬਿਆਂ ਵਿੱਚ ਸਥਿਤ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਨਰਸਾਂ ਦੀ ਸੰਖਿਆ ਵਧਾਉਣ ਅਤੇ ਲੇਡੀ ਡਾਕਟਰ ਦੀ ਨਿਯੁਕਤੀ ਨੂੰ ਲੈ ਕੇ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅੰਕੜਿਆਂ ਦੇ ਮੁਤਾਬਿਕ ਹੁਣ ਵੀ 7 ਤੋਂ 8 ਫ਼ੀਸਦੀ ਡਲਿਵਰੀ ਦਾਈਆਂ ਦੁਆਰਾ ਕੀਤੀ ਜਾ ਰਹੀ ਹੈ, ਜੋਕਿ ਇਕ ਗੰਭੀਰ ਮਾਮਲਾ ਹੈ। ਇਸ ਲਈ ਸੋ ਫ਼ੀਸਦੀ ਡਲਿਵਰੀ ਹਸਪਤਾਲਾਂ ਵਿੱਚ ਕਰਵਾਉਣ ਲਈ ਕਦਮ ਉਠਾਏ ਜਾਣ। ਔਰਤਾਂ ਦੇ ਗਰਭਵਤੀ ਹੋਣ ਦੇ ਪਹਿਲੇ 12 ਹਫ਼ਤਿਆਂ ਵਿੱਚ ਹੋਣ ਵਾਲੀ ਰਜਿਸਟ੍ਰੇਸ਼ਨ ਸਿਰਫ਼ 71 ਫ਼ੀਸਦੀ ਹੋਣ 'ਤੇ ਵੀ ਉਨ੍ਹਾਂ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ 100 ਪ੍ਰਤੀਸ਼ਤ ਤੱਕ ਲਿਆਉਣ ਲਈ ਕਿਹਾ। ਇਸ ਲਈ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਕਰਵਾਉਣ ਲਈ ਕਿਹਾ। ਇਸੇ ਤਰ੍ਹਾਂ ਹੀ ਬੱਚਿਆਂ ਦੇ ਟੀਕਾਕਰਨ ਦੇ ਅੰਕੜਿਆਂ ਨੂੰ 86 ਫ਼ੀਸਦੀ ਤੋਂ 100 ਫ਼ੀਸਦੀ ਤੱਕ ਲੈ ਕੇ ਜਾਣ ਲਈ ਕਿਹਾ।
 ਬੱਚੇ ਨੂੰ ਜਨਮ ਦੇ ਸਮੇਂ ਪਿਆਈਆਂ ਜਾਣ ਵਾਲੀਆਂ ਦਵਾਈਆਂ ਅਤੇ ਟੀਕਾਕਰਨ ਕਈ ਹਸਪਤਾਲਾਂ ਵਿੱਚ ਸਿਰਫ਼ 50 ਤੋਂ 52 ਫ਼ੀਸਦੀ ਸੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਇਸ ਨੂੰ ਸੋ ਫ਼ੀਸਦੀ ਤੱਕ ਲੈ ਕੇ ਜਾਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਹਸਪਤਾਲ ਤੋਂ ਛੁੱਟੀ ਦੇਣ ਤੋਂ ਪਹਿਲਾਂ ਸਬੰਧਿਤ  ਡਾਕਟਰ ਅਤੇ ਨਰਸ ਇਹ ਯਕੀਨੀ ਕਰਨ ਕਿ ਬੱਚੇ ਨੂੰ ਸਾਰੀਆਂ ਦਵਾਈਆਂ ਅਤੇ ਟੀਕੇ ਲਗਾ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ। ਡੇਂਗੂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਰਕਾਰੀ ਮਹਿਕਮਿਆਂ ਨੂੰ ਹੁਣ ਤੋਂ ਹੀ ਆਪਣੀ ਤਿਆਰੀ ਕਰਨ ਦਾ ਆਦੇਸ਼ ਦਿੱਤਾ। ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਮਲੇਰੀਆ ਦੇ 15, ਡੇਂਗੂ ਦੇ 306 ਕੇਸ ਰਿਪੋਰਟ ਹੋਏ ਸੀ ਜਦਕਿ ਜ਼ਿਲ੍ਹੇ ਵਿੱਚ ਚਿਕਨਗੁਨੀਆ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਹੁਣ ਤੋਂ ਤਿਆਰੀ ਸ਼ੁਰੂ ਕਰਨੀ ਹੋਵੇਗੀ। ਉਨ੍ਹਾਂ ਨਗਰ ਕੌਂਸਲ ਦੇ ਈ.ਓ. ਚਰਨਜੀਤ ਨੂੰ ਫੋਗਿੰਗ ਕਰਵਾਉਣ ਦਾ ਸ਼ਡਿਊਲ ਤਿਆਰ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਘਰਾਂ ਦੇ ਕੂਲਰ, ਫ਼ਰਿਜ ਆਦਿ ਵਿੱਚ ਖੜੇ ਪਾਣੀ ਅਤੇ ਉਸ ਤੋਂ ਪੈਦਾ ਹੋਣ ਵਾਲੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਕੇ ਉਸ ਨੂੰ ਨਸ਼ਟ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਰ ਸ਼ੁੱਕਰਵਾਰ ਨੂੰ ਡ੍ਰਾਈ-ਡੇ ਦੇ ਤੌਰ ਤੇ ਮਨਾਉਣ ਅਤੇ ਆਪਣੇ-ਆਪਣੇ ਦਫ਼ਤਰਾਂ ਦੇ ਕੂਲਰ ਆਦਿ ਦੀ ਸਾਫ-ਸਫਾਈ ਕਰਵਾਉਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਡ੍ਰਾਈ-ਡੇ ਦੇ ਬਾਰੇ ਵਿੱਚ ਲੋਕਾਂ ਵਿੱਚ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਡੇਂਗੂ 7 ਦਿਨ ਵਿੱਚ ਪੈਦਾ ਹੋ ਜਾਂਦਾ ਹੈ, ਇਸ ਲਈ ਸਾਨੂੰ ਆਪਣੇ ਘਰਾਂ ਅਤੇ ਦਫ਼ਤਰਾਂ ਵਿੱਚ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ  ਇੱਕ ਹੋਰ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ 'ਤੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਅਧਿਕਾਰੀਆਂ ਦੀ ਖਿਚਾਈ ਕੀਤੀ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ ਡਿਪਾਰਟਮੈਂਟ ਅਤੇ ਨਗਰ ਕੌਂਸਲ ਨਾਲ ਤਾਲਮੇਲ ਦੀ ਭਾਰੀ ਕਮੀ ਦੀ ਵਜ੍ਹਾ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਵਿਭਾਗ ਵੱਲੋਂ ਮੁਰੰਮਤ ਆਦਿ ਲਈ ਸੜਕਾਂ ਪੁੱਟ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਲੰਮੇ ਸਮੇਂ ਤੱਕ ਨਗਰ ਕੌਂਸਲ ਵੱਲੋਂ ਮੁਰੰਮਤ ਆਦਿ ਨਹੀਂ ਕੀਤੀ ਜਾਂਦੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਹੁਣ ਸੜਕ ਦੀ ਖ਼ੁਦਾਈ ਦੇ ਲਈ ਦੋਵੇਂ ਮਹਿਕਮਿਆਂ ਆਪਸ ਵਿੱਚ ਤਾਲਮੇਲ ਕਰਕੇ ਕੰਮ ਕਰਨਗੇ। ਸੜਕ ਤਾਂ ਹੀ ਪੁੱਟੀ ਜਾਵੇਗੀ ਜੇਕਰ ਨਗਰ ਕੌਂਸਲ ਨਾਲ ਦੀ ਨਾਲ ਉਸ ਨੂੰ ਰਿਪੇਅਰ ਕਰੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD