Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀਰਦਵਿੰਦਰ ਸਿੰਘ ਦੇ ਬਿਆਨ ਦਾ ਕਰਾਰਾ ਜਵਾਬ...

ਐਮ.ਪੀ. ਲੈਡ ਫੰਡ ਸਬੰਧੀ ਨਿਯਮਾਂ ਤੋਂ ਅਣਜਾਣ ਬੀਰਦਵਿੰਦਰ ਸਿੰਘ ਨੇ ਦਿੱਤਾ ਬੇਤੁਕਾ ਬਿਆਨ : ਪ੍ਰੋ. ਚੰਦੂਮਾਜਰਾ

5 Dariya News

ਖਰੜ , 19 Apr 2019

Last updated on: Apr 19, 2019, 00:00 IST

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਉਮੀਦਵਾਰ ਬੀਰਦਵਿੰਦਰ ਸਿੰਘ ਵੱਲੋਂ ਪੁੱਤਰ ਮੋਹ ਸਬੰਧੀ ਵੱਖ ਵੱਖ ਅਖ਼ਬਾਰਾਂ ਵਿਚ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਪ੍ਰੋ. ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਚੋਲਟਾ ਖੁਰਦ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਬੇਤੁਕੇ ਬਿਆਨ ਦੇਣ ਵਾਲੇ ਬੀਰਦਵਿੰਦਰ ਸਿੰਘ ਨੂੰ ਸ਼ਾਇਦ ਇਸ ਗੱਲ ਦਾ ਇਲਮ ਹੀ ਨਹੀਂ ਹੈ ਕਿ ਐਮ.ਪੀ. ਲੈਡ ਫੰਡ ਦਾ ਪੈਸਾ ਸਰਕਾਰ ਦੀਆਂ ਗਾਈਡਲਾਈਨਜ਼ ਤੋਂ ਬਿਨਾ ਵੰਡਿਆ ਹੀ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਦੂਸਰੀ ਗੱਲ ਇਹ ਕਿ ਇੱਕ ਮੈਂਬਰ ਪਾਰਲੀਮੈਂਟ ਆਪਣੇ ਲੋਕ ਸਭਾ ਹਲਕੇ ਤੋਂ ਬਾਹਰ ਜਾ ਕੇ 80 ਲੱਖ ਰੁਪਏ ਤੱਕ ਪੈਸਾ ਖਰਚ  ਕਰ ਸਕਦਾ ਹੈ ਜਦਕਿ ਉਨ੍ਹਾਂ ਨੇ ਤਾਂ ਸਿਰਫ਼ ਤੇ ਸਿਰਫ਼ 57 ਲੱਖ ਰੁਪਏ ਦੇ ਕਰੀਬ ਹੀ ਪੈਸਾ ਆਪਣੇ ਹਲਕੇ ਤੋਂ ਬਾਹਰ ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ ਆਦਿ ਜ਼ਿਲ੍ਹਿਆਂ ਵਿਚ ਵੰਡਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਐਮ.ਪੀ. ਲੈਡ ਕੋਟੇ ਦੇ 25 ਕਰੋੜ ਰੁਪਏ ਤੋਂ ਵੀ ਵੱਧ ਕੇ 26.10 ਕਰੋੜ ਰੁਪਏ ਦੀਆਂ ਗਰਾਂਟਾਂ ਖਰਚ ਕੀਤੀਆਂ ਹਨ।ਪ੍ਰੋ. ਚੰਦੂਮਾਜਰਾ ਨੇ ਆਪਣੇ ਬੇਟੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਐਮ.ਐਲ.ਏ. ਦੇ ਹਲਕਾ ਸਨੌਰ ਵਿਚ ਗਰਾਂਟਾਂ ਖਰਚ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਹ ਗਰਾਂਟਾਂ ਉਨ੍ਹਾਂ ਆਪਣੇ ਬੇਟੇ ਦੇ ਸਨੌਰ ਤੋਂ ਐਮ.ਐਲ.ਏ. ਬਣਨ ਤੋਂ ਪਹਿਲਾਂ ਖਰਚ ਕੀਤੀਆਂ ਸਨ, ਐਮ.ਐਲ.ਏ. ਬਣਨ ਤੋਂ ਬਾਅਦ ਨਹੀਂ।ਉਨ੍ਹਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਤੌਰ ਮੈਂਬਰ ਪਾਰਲੀਮੈਂਟ ਆਪਣੇ ਇਸੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਹਲਕੇ ਵਿਚ 300 ਦੇ ਕਰੀਬ ਵਾਟਰ ਟੈਂਕਰ ਵੰਡੇ, 400 ਦੇ ਕਰੀਬ ਪਾਰਕ ਜਿੰਮ ਲਗਵਾਏ।
ਇਸ ਤੋਂ ਇਲਾਵਾ ਉਨ੍ਹਾਂ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਨੂੰ ਐਨ.ਓ.ਸੀ. ਜਾਰੀ ਕਰਵਾਉਣਾ, ਏਅਰਪੋਰਟ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਵਾਉਣਾ, ਦੋ ਦਰਜਨ ਦੇ ਕਰੀਬ ਅੰਡਰਪਾਸ ਬਣਵਾ ਕੇ ਲੋਕਾਂ ਲਈ ਆਵਾਜਾਈ ਸੁਖਾਲੀ ਕਰਵਾਉਣਾ, ਹਲਕੇ ਅੰਦਰ ਕਰੀਬ 8 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣੇ 500 ਕਿਲੋਮੀਟਰ ਦੇ ਕਰੀਬ ਹਾਈਵੇ ਦਾ ਜਾਲ ਵਿਛਾ ਕੇ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣਾ, ਹਲਕੇ ਦੇ ਕਿਸਾਨਾਂ ਲਈ ਤਿੰਨ ਹਜ਼ਾਰ ਦੇ ਕਰੀਬ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਵਾਉਣਾ, ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਲੋਕ ਸਭਾ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੂਜਰੀ ਜੀ ਦੀਆਂ ਸ਼ਹਾਦਤਾਂ ਦੀ ਦਾਸਤਾਨ ਸੁਣਾ ਕੇ ਸਤਿਕਾਰ ਭੇਂਟ ਕਰਵਾਉਣਾ, ਐਨ.ਆਰ.ਆਈਜ਼ ਦੀਆਂ ਮੁੱਖ ਮੰਗਾਂ ਹੱਲ ਕਰਵਾਉਣ ਆਦਿ ਸਮੇਤ ਹੋਰ ਬਹੁਤ ਸਾਰੇ ਕੰਮਾਂ ਦਾ ਜ਼ਿਕਰ ਵੀ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਨੇ ਮੀਡੀਆ ਵਿਚ ਗਲਤ ਅੰਕੜੇ ਪੇਸ਼ ਕਰਕੇ ਬੇਤੁਕਾ ਬਿਆਨ ਦਿੱਤਾ ਹੈ। ਗਲਤ ਅੰਕੜੇ ਪੇਸ਼ ਕਰਨ ਵਾਲਿਆਂ ਖਿਲਾਫ਼ ਆਉਂਦੇ ਸਮੇਂ ਵਿਚ ਅਦਾਲਤੀ ਚਾਰਾਜ਼ੋਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਉਨ੍ਹਾਂ ਨੂੰ ਜਿਤਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਨ ਸਿੰਘ ਸੰਧੂ ਹਲਕਾ ਇੰਚਾਰਜ, ਚਰਨਜੀਤ ਸਿੰਘ ਕਾਲੇਵਾਲ ਐਸ.ਜੀ.ਪੀ.ਸੀ. ਮੈਂਬਰ, ਜਥੇਦਾਰ ਕਰਨੈਲ ਸਿੰਘ ਚੋਲਟਾ ਖੁਰਦ, ਮਲਕੀਤ ਸਿੰਘ ਥੇੜ੍ਹੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਵਿੰਦਰ ਸਿੰਘਘ ਸਰਪੰਚ ਮਦਨਹੇੜੀ, ਵਰਿੰਦਰ ਸਿੰਘ ਸਰਪੰਚ, ਦੀਦਾਰ ਸਿੰਘ, ਹਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਸਰਕਲ ਪ੍ਰਧਾਨ, ਤਜਿੰਦਰ ਸਿੰਘ ਤੇਜੀ ਯੂਥ ਪ੍ਰਧਾਨ, ਮੋਹਨ ਸਿੰਘ ਪੰਚ ਚੋਲਟਾ ਖੁਰਦ, ਚੌਧਰੀ ਨੀਲਾ ਰਾਮ ਸਰਪੰਚ ਚੋਲਟਾ ਖੁਰਦ, ਸਰਬਜੀਤ ਸਿੰਘ ਸਰਪੰਚ ਪੋਪਨਾ, ਮਸਤ ਸਿੰਘ ਦੇਹ ਕਲਾਂ, ਅਮਰਜੀਤ ਸਿੰਘ ਪੰਨੂਆਂ, ਸੁਖਜੀਤ ਸੁੱਖੀ ਪੰਚ, ਕੁਲਵੰਤ ਸਿੰਘ ਤ੍ਰਿਪੜੀ ਆਦਿ ਸਮੇਤ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਵੀ ਹਾਜ਼ਰ ਸਨ।



 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD