Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖ਼ਾਲਸਾ ਕਾਲਜ ਵਿਖੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ, ਸਿੰਘ ਸਾਹਿਬ ਗਿ: ਰਘਬੀਰ ਸਿੰਘ ਅਤੇ ਭਾਈ ਲੌਂਗੋਵਾਲ ਨੇ ਕੀਤੀ ਸ਼ਿਰਕਤ

ਸਿਖ ਨੌਜਵਾਨ ਬਾਣੀ ਪੜ੍ਹਨ, ਸਮਝਣ ਅਤੇ ਉਸ 'ਤੇ ਅਮਲ ਕਰਨ-: ਗਿਆਨੀ ਰਘਬੀਰ ਸਿੰਘ।

5 Dariya News/(ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 19 Apr 2019

Last updated on: Apr 19, 2019, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੂਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਫਲਸਫ਼ਾ ਵਿਸ਼ੇ ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਜੀ.ਪੀ.ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫ਼ੇ ਦਾ ਧਾਰਨੀ ਬਣਨ ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਬਾਣੀ ਪੜ੍ਹਨ, ਸਮਝਣ ਅਤੇ ਉਸ 'ਤੇ ਅਮਲ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਫਰਜ਼ ਹੈ ਕਿ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਤੋਂ ਜਾਣੂ ਕਰਵਾਉਣ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਟੀਚਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆ ਅਤੇ ਫਲਸਫ਼ੇ ਤੋਂ ਪੂਰੇ ਵਿਸ਼ਵ ਨੂੰ ਜਾਣੂ ਕਰਵਾਇਆ ਜਾ ਸਕੇ। ਜਿਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਨੂੰ ਮੁੱਖ ਰੱਖਦੇ ਹੋਏ ਨਗਰ ਕੀਰਤਨ ਅਤੇ ਵੱਡੇ ਪੱਧਰ ਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ ਕਿ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਅਤੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਕਾਲਜ ਨੂੰ ਖੁਦਮੁਖਤਿਅਰ ਦਾ ਦਰਜਾ ਪ੍ਰਾਪਤ ਕਰਨ ਤੇ ਵਧਾਈ ਵੀ ਦਿੱਤੀ। ਇਸ ਦੌਰਾਨ ਪ੍ਰਧਾਨ ਸਾਹਿਬ ਵੱਲੋਂ ਪ੍ਰੋ. ਪਰਮਜੀਤ ਕੌਰ, ਧਰਮ ਅਧਿਐਨ ਵਿਭਾਗ  ਦੁਆਰਾ ਕੀਤੀ ਗਈ ਜਪੁ ਜੀ ਸਾਹਿਬ ਦੀ ਸੰਪੂਰਨ ਵਿਆਖਿਆ ਜਪੁ ਵਿਚਾਰ ਦੀ ਸੀ.ਡੀ. ਰੀਲੀਜ਼ ਕੀਤੀ ਗਈ।
ਇਸ ਤੋਂ ਪਹਿਲਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਾਲਜ ਪਹੁੰਚਣ ਤੇ ਜਿੱਥੇ ਮੁੱਖ ਮਹਿਮਾਨ, ਵਿਦਵਾਨਾਂ ਅਤੇ ਬਾਹਰੋਂ ਆਈਆਂ ਸ਼ਖਸ਼ੀਅਤਾਂ ਨੂੰ ਜੀ ਆਇਆ ਆਖਿਆ, ਉੱਥੇ ਹੀ ਇਸ ਸੈਮੀਨਾਰ ਨੂੰ ਆਯੋਜਿਤ ਕਰਨ ਦੇ ਮੰਤਵ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਾਲਜ ਲਈ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਵਿੱਚੋਂ ਪਹਿਲਾ ਸੈਮੀਨਾਰ ਕਰਵਾਉਣ ਦਾ ਮਾਣ ਪ੍ਰਾਪਤ ਹੋਇਆ ਹੈ। ਕਾਲਜ ਦੇ ਪੀ.ਆਰ.ਓ. ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮੌਕੇ ਡਾ. ਗੁਰਮੀਤ ਸਿੰਘ, ਡਾ. ਸੁਖਦਿਆਲ ਸਿੰਘ ਅਤੇ ਡਾ. ਗੁਰਮੀਤ ਸਿੰਘ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਕੁੰਜੀਵਤ ਭਾਸ਼ਣ ਦਿੱਤਾ। ਇਸ ਮੌਕੇ ਹੈੱਡ ਗ੍ਰੰਥੀ ਫੂਲਾ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਥੇਦਾਰ ਜਗਦੇਵ ਸਿੰਘ ਕੁੱਕੂ, ਜਥੇਦਾਰ ਰਣਜੀਤ ਸਿੰਘ ਕੈਨੇਡਾ, ਦਰਬਾਰਾ ਸਿੰਘ ਬਾਲਾ, ਕੁਲਦੀਪ ਸਿੰਘ ਅੱਡਾ ਮਾਰਕੀਟ ਨੰਗਲ, ਸ਼ਰਨਜੀਤ ਸਿੰਘ, ਜਥੇਦਾਰ ਮੋਹਣ ਸਿੰਘ ਡੂਮੇਵਾਲ, ਜਥੇਦਾਰ ਮੋਹਣ ਸਿੰਘ ਢਾਹੇਂ, ਮਨਜਿੰਦਰ ਸਿੰਘ ਬਰਾੜ, ਸੰਦੀਪ ਸਿੰਘ ਕਲੌਤਾ, ਬਾਬਾ ਜਰਨੈਲ ਸਿੰਘ, ਬਾਬਾ ਤੀਰਥ ਸਿੰਘ, ਮਾਸਟਰ ਹਰਜੀਤ ਸਿੰਘ ਅਚਿੰਤ, ਡਾ. ਖੁਸ਼ਹਾਲ ਸਿੰਘ ਬਰੂਵਾਲ, ਮਨਿੰਦਰ ਸਿੰਘ ਮਨੀ, ਸੁਰਿੰਦਰ ਸਿੰਘ ਮਟੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਸਗੂ, ਜਸਵੀਰ ਸਿੰਘ ਰਾਣਾ, ਮਨਜੀਤ ਸਿੰਘ ਬਾਸੋਵਾਲ, ਗੁਰਬਖਸ਼ ਸਿੰਘ ਨੰਗਲ, ਮਨਿੰਦਰਪਾਲ ਸਿੰਘ ਕੋਹਲੀ, ਗੁਰਵਿੰਦਰ ਸਿੰਘ ਕਲਵਾਂ, ਠੇਕੇਦਾਰ ਬਖਸ਼ੀਸ਼ ਸਿੰਘ ਬਾੜੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD