Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਕੀਤੇ ਗੁਨਾਹਾਂ ਦਾ ਕੋਈ ਅਫ਼ਸੋਸ ਨਹੀਂ : ਰਵਿੰਦਰ ਸਿੰਘ ਬ੍ਰਹਮਪੁਰਾ

ਹਮਖਿਆਲ ਪਾਰਟੀਆਂ ਦਾ ਸਮਰਥਨ ਲੈਣ ਲਈ ਬੀਬੀ ਖਾਲੜਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ: ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 20 Apr 2019

Last updated on: Apr 20, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਭੱਠਲ ਭਾਈਕੇ ਸਾਬਕਾ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਖਡੂਰ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਮੀਟਿੰਗ ਕੀਤੀ ਅਤੇ ਵਰਕਰਾਂ ਵਿਚ ਖਡੂਰ ਸਾਹਿਬ ਦੀ ਚੋਣ ਨੂੰ ਲੈਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੀਬੀ ਖਾਲੜਾ ਦੇ ਪਰਿਵਾਰ ਦਾ ਸਿੱਖ ਕੌਮ ਪ੍ਰਤੀ ਬਹੁਤ ਵੱਡਮੁੱਲਾ ਯੋਗਦਾਨ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਇਸ ਮੌਕੇ ਬੀਬੀ ਖਾਲੜਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ ਪੰਜਾਬ ਵਿਚ ਰਵਾਇਤੀ ਪਾਰਟੀਆਂ ਨੂੰ ਹਰਾਉਣਾ ਚਾਹੁੰਦੇ ਹਨ ਤਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਿਸ ਨਾਲ ਸਾਰੀਆਂ ਹੀ ਹਮਖਿਆਲ ਪਾਰਟੀਆਂ ਦਾ ਸਮਰਥਨ ਹਾਸਿਲ ਕਰ ਸਕਣ ਅਤੇ ਪੰਜਾਬ ਵਿਚ ਲੋਕਾਂ ਨੂੰ ਤੀਜ਼ੇ ਮੋਰਚੇ ਦੀ ਉਮੀਦ ਫਿਰ ਤੋਂ ਉਜਾਗਰ ਹੋ ਸਕੇ। ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਵਾਰਥਾਂ ਨੂੰ ਛੱਡਕੇ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਵਿਚਾਰ ਕਰਨ ਅਤੇ ਬੀਬੀ ਖਾਲੜਾ ਨੂੰ ਹਮਖਿਆਲ ਪਾਰਟੀਆਂ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਨ ਤਾਂ ਜੋ ਬੀਬੀ ਖਾਲੜਾ ਦੀ ਜਿੱਤ ਨੂੰ ਯਕੀਨੀ ਬਣਾ ਕੇ ਹਿੰਦੁਸਤਾਨ ਦੀ ਪਾਰਲੀਮੈਂਟ ਵਿਚ ਪੰਜਾਬੀਆਂ ਦੀ ਅਣਖ ਦਾ ਸੁਨੇਹਾ ਦੁਨੀਆਂ ਭਰ ਵਿਚ ਪੁੱਜ ਸਕੇ।ਉਨ੍ਹਾਂ ਪੰਜਾਬ ਵਿਚ ਮਾੜੀ ਕਾਨੂੰਨ ਵਿਵਸਥਾ ਵੱਲ ਵੀ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਸਰਕਾਰ ਦੇ ਰਾਜ ਵਿਚ ਕਨੂੰਨ ਵਿਵਸਥਾ ਦੀ ਹਾਲਤ ਇਹਨੀ ਪਤਲੀ ਹੋ ਚੁੱਕੀ ਹੈ ਕਿ ਔਰਤਾਂ ਨੂੰ ਦਿਨ ਦਿਹਾੜੇ ਕਾਂਗਰਸ ਦੇ ਗੁੰਡਿਆਂ ਦੇ ਇਸ਼ਾਰੇ ਤੇ ਜਬਰ-ਜਨਾਹ ਵਾਲਾ ਵਤੀਰਾ ਕੀਤਾ ਜਾਂਦਾ ਹੈ ਜੋ ਕਿ ਇੱਕ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਦਾ ਵਿਸ਼ਾ ਹੈ। 

ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਆਪਣੇ ਕੀਤੇ ਗੁਨਾਹਾਂ ਦਾ ਕੋਈ ਅਫ਼ਸੋਸ ਨਹੀਂ ਹੈ ਅਤੇ ਹੁਣ ਪੰਜਾਬ ਦੇ ਲੋਕ ਇਹਨਾਂ ਦੇ ਉਮੀਦਵਾਰਾਂ ਨੂੰ ਪਸੰਦ ਨਹੀਂ ਕਰਦੇ ਹਨ ਕਿਉਜੋ ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਬੰਧ ਵਿਚ ਰੋਸ਼ ਪ੍ਰਦਰਸਨ ਕਰ ਰਹੇ ਦੋ ਨਿਹਥੇ ਸਿੰਘਾਂ ਤੇ ਗੋਲੀਆਂ ਚਲਾਈਆਂ ਅਤੇ ਕਈ ਸਿੰਘਾਂ ਨੂੰ ਜ਼ਖਮੀ ਕੀਤਾ ਗਿਆ ਅਤੇ ਪਖੰਡੀ ਸਾਧ ਗੁਰਮੀਤ ਰਾਮ ਰਹੀਮ ਦੀ ਫਿਲਮਾਂ ਨੂੰ ਪੰਜਾਬ ਵਿਚ ਲਾਗੂ ਕਰਨ ਲਈ ਸਰਕਾਰੀ ਅਮਲੇ ਦੀ ਦੁਰਵਰਤੋ ਕੀਤੀ ਗਈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖ ਕੌਮ ਪ੍ਰਤੀ ਬਾਦਲ ਪਰਿਵਾਰ ਨੇ ਗ਼ਦਾਰੀ ਕੀਤੀ ਹੈ। ਉਨ੍ਹਾਂ ਇਸ ਗੱਲ ਦੀ ਵੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਵੱਡੀ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਲੋਕ ਬੀਬੀ ਜਗੀਰ ਕੌਰ ਦੇ ਕਿਰਦਾਰ ਤੋਂ ਚੰਗੀ ਤਰ੍ਹਾਂ ਨਾਲ ਜਾਣੂੰ ਹਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਹੋਵੇਗੀ।ਇਸ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ, ਮਨਜਿੰਦਰ ਸਿੰਘ, ਜਸਮੀਤ ਸਿੰਘ ਸਾਬਕਾ ਸਰਪੰਚ, ਪ੍ਰਧਾਨ ਬਲਵਿੰਦਰ ਸਿੰਘ, ਮੁਖਤਿਆਰ ਸਿੰਘ,ਬਾਬਾ ਕਰਤਾਰ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਂਹਲਵਾ, ਗੁਰਮੁੱਖ ਸਿੰਘ ਨੰਬਰਦਾਰ , ਧਿਆਨ ਸਿੰਘ ਨੰਬਰਦਾਰ ਸਾਬਕਾ ਬਲਾਕ ਸੰਮਤੀ ਮੈਬਰ, ਸਾਬਕਾ ਸਰਪੰਚ ਗੁਰਮੁੱਖ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD